10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਨੌਜਵਾਨ ਵਿਦੇਸ਼ ਜਾਣ ਦੀ ਥਾਂ ਇਥੇ ਰਹਿ ਕੇ ਹੀ ਰੁਜ਼ਗਾਰ ਪੈਦਾ ਕਰਨ -ਵਿਧਾਇਕਾ ਕਟਾਰੀਆ

Ad Position 21
No active advertisement
ਅਜੀਤ ਡੈਸਕ 20-07-2026

ਮਜਾਰੀ/ਸਾਹਿਬਾ, 19 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਨੌਜਵਾਨ ਵਿਦੇਸ਼ਾਂ ਵਿਚ ਜਾਣ ਦੀ ਥਾਂ ਇਥੇ ਪੰਜਾਬ ਵਿਚ ਰਹਿ ਕੇ ਹੀ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਜਿਸ ਨਾਲ ਜਿੱਥੇ ਨੌਜਵਾਨ ਆਪਣੇ ਮਾਂ-ਬਾਪ ਤੇ ਘਰ ਪਰਿਵਾਰ ਦੀ ਸਾਂਭ ਸੰਭਾਲ ਚੰਗੀ ਤਰ੍ਹਾਂ ਕਰ ਸਕਦੇ ਹਨ ਉੱਥੇ ਆਪਣੇ ਸੱਭਿਆਚਾਰ ਤੇ ਆਪਣੀ ਮਿੱਟੀ ਨਾਲ ਜੁੜਿਆ ਵੀ ਰਿਹਾ ਜਾ ਸਕਦਾ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕਾ ਮੈਡਮ ਸੰਤੋਸ਼ ਕਟਾਰੀਆਂ ਨੇ ਕਸਬਾ ਮਜਾਰੀ ਵਿਖੇ ਸੁਖਵਿੰਦਰ ਸਿੰਘ ਵਲੋਂ ਖੋਲੇ ਗਿੱਲ ਫੁੱਟਵੀਅਰ ਸ਼ੋਅਰੂਮ ਦਾ ਉਦਘਾਟਨ ਕਰਦਿਆ ਕੀਤਾ। ਉਨ੍ਹਾਂ ਕਿਹਾ ਕਿ ਆਪਣੇ ਕੰਮ ਖੋਲ੍ਹਣ ਪਈ ਪੰਜਾਬ ਸਰਕਾਰ ਵਲੋਂ ਵੱਖ-ਵੱਖ ਕੰਮ ਖੋਲ੍ਹਣ ਲਈ ਟੇਰਨਿੰਗ ਦੇਣ ਲਈ ਕਈ ਤਰਾਂ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਥੇ ਬਹੁਤ ਸਾਰੇ ਸਹਾਇਕ ਧੰਦੇ ਅਜਿਹੇ ਹਨ ਜਿਹਨਾਂ ਨੂੰ ਨੌਜਵਾਨ ਅਪਣਾ ਕੇ ਹੋਰ ਲੋਕਾਂ ਨੂੰ ਵੀ ਰੁਜ਼ਗਾਰ ਦੇ ਸਕਦੇ ਹਨ। ਇਸ ਮੌਕੇ ਸੁਖਵਿੰਦਰ ਸੁੱਖੀ ਵਿਧਾਇਕ ਬੰਗਾ, ਸਰਪੰਚ ਰਸ਼ਪਾਲ ਸਿੰਘ, ਨੰਬਰਦਾਰ ਪਾਖਰ ਸਿੰਘ, ਬਹਾਦਰ ਸਿੰਘ, ਮਨਜੀਤ ਸਿੰਘ ਕਾਲਾ, ਦਿਲਾਵਰ ਸਿੰਘ, ਸੁਖਵਿੰਦਰ ਸਿੰਘ, ਸੁਖਜਿੰਦਰ ਸਿੰਘ, ਸੁਰਜੀਤ ਸਿੰਘ, ਬਲਿਹਾਰ ਸਿੰਘ, ਮਨਜੀਤ ਸਿੰਘ ਫਿਰਨੀ ਮਜਾਰਾ, ਡਾ. ਬਲਿਹਾਰ ਸਿੰਘ, ਪ੍ਰੇਮ ਸਿੰਘ, ਚੂਹੜ ਸਿੰਘ, ਤਾਰ ਸਿੰਘ, ਲਾਲ ਸਿੰਘ ਮਾਨ, ਹਰਜਿੰਦਰ ਸਿੰਘ, ਅਮਨ ਚੌਧਰੀ, ਨਰੇਸ਼, ਪਵਨ ਕੁਮਾਰ, ਗੁਰਬਿੰਦਰ ਸਿੰਘ, ਸਰਵਣ ਸਿੰਘ, ਅਮ੍ਰਿਤਪਾਲ ਸਿੰਘ, ਮਨਜੀਤ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ, ਕਸ਼ਮੀਰ ਕੌਰ, ਜਸਵੀਰ ਕੌਰ, ਸ਼ਰਨਜੀਤ ਕੌਰ, ਭੁਪਿੰਦਰ ਕੌਰ, ਸੀਰਤ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਵਿਖੇ ਅੰਤਰ-ਹਾਊਸ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਭੇਦਭਰੇ ਹਾਲਾਤਾਂ ਵਿੱਚ ਨਹਿਰ ਵਿੱਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
Ad Position 24