02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਹਰੇਕ ਯੋਗ ਵੋਟਰ ਦਾ ਵੇਰਵਾ ਸਮੇਂ ਸਿਰ ਦਰਜ ਕਰਵਾਉਣ ਲਈ ਪ੍ਰਸ਼ਾਸਨ ਵਚਨਬੱਧ -ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 21-07-2026

ਐੱਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਸਫ਼ਲਤਾਪੂਰਵਕ ਸਮਾਪਤ
ਨਵਾਂਸ਼ਹਿਰ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)- ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ-2026) ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਪੋਲਿੰਗ ਬੂਥਾਂ ‘ਤੇ ਲਗਾਏ ਗਏ ਵਿਸ਼ੇਸ਼ ਕੈਂਪ ਸਫਲਤਾਪੂਰਵਕ ਸਮਾਪਤ ਹੋ ਗਏ। ਇਨ੍ਹਾਂ ਕੈਂਪਾਂ ਦੌਰਾਨ ਵੱਡੀ ਗਿਣਤੀ ’ਚ ਪਹੁੰਚੇ ਯੋਗ ਵੋਟਰਾਂ ਦੇ ਐਨਿਊਮਰੇਸ਼ਨ ਫਾਰਮਾਂ ਦੀ ਪ੍ਰਾਪਤੀ, ਵੋਟਰਾਂ ਦੀ ਮੈਪਿੰਗ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਸੁਚਾਰੂ ਤੇ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਦਾ ਉਦੇਸ਼ ਵੋਟਰ ਸੂਚੀ ਨੂੰ ਸਹੀ, ਅੱਪਡੇਟ ਅਤੇ ਪਾਰਦਰਸ਼ੀ ਬਣਾਉਣਾ ਹੈ। ਇਸ ਲਈ ਹਰੇਕ ਯੋਗ ਨਾਗਰਿਕ ਦਾ ਵੇਰਵਾ ਨਿਰਧਾਰਿਤ ਸਮੇਂ ਅੰਦਰ ਦਰਜ ਕਰਨਾ ਤੇ ਕਿਸੇ ਵੀ ਯੋਗ ਵੋਟਰ ਨੂੰ ਵੋਟਰ ਸੂਚੀ ਤੋਂ ਵਾਂਝਾ ਨਾ ਰਹਿਣ ਦੇਣਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੇ ਐਨਿਊਮਰੇਸ਼ਨ ਫਾਰਮ ਜਮ੍ਹਾਂ ਨਹੀਂ ਕਰਵਾਏ, ਉਹ 3 ਅਗਸਤ 2026 ਤੋਂ ਪਹਿਲਾਂ ਆਪਣੇ ਸਬੰਧਤ ਬੂਥ ਲੈਵਲ ਅਫ਼ਸਰ ਨਾਲ ਸੰਪਰਕ ਕਰਕੇ ਫਾਰਮ ਜਮ੍ਹਾਂ ਕਰਵਾਉਣ ਤਾਂ ਜੋ ਉਨ੍ਹਾਂ ਦੇ ਵੇਰਵੇ ਸਮੇਂ ਸਿਰ ਡਿਜੀਟਲ ਰਿਕਾਰਡ ਵਿੱਚ ਸ਼ਾਮਲ ਕੀਤੇ ਜਾ ਸਕਣ। ਔਲਖ ਨੇ ਕੈਂਪਾਂ ਦੌਰਾਨ ਡਿਊਟੀ ਨਿਭਾਉਣ ਵਾਲੇ ਚੋਣ ਅਮਲੇ ਵੱਲੋਂ ਨਿਭਾਈਆਂ ਗਈਆਂ ਜ਼ਿੰਮੇਵਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰੇਕ ਯੋਗ ਵੋਟਰ ਦਾ ਵੇਰਵਾ ਸਮੇਂ ਸਿਰ ਦਰਜ ਕਰਵਾਉਣ ਲਈ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਸਬੰਧੀ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਵੋਟਰ ਆਪਣੇ ਸਬੰਧਤ ਬੂਥ ਲੈਵਲ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਭਾਰਤੀ ਚੋਣ ਕਮਿਸ਼ਨ ਦੇ ਟੋਲ-ਫ਼ਰੀ ਨੰਬਰ 1950 ‘ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਚੋਣ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਜ਼ਮੀਨੀ ਪੱਧਰ ’ਤੇ ਲੋਕਾਂ ਦੇ ਮਸਲੇ ਹੱਲ ਕਰਕੇ ਮਿਸਾਲ ਬਣੇ ਸੰਜੀਵ ਚੇਚੀ ਅਗਲੀ ਖ਼ਬਰ ਭਰਵੀਂ ਬਾਰਸ਼ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਦਿਵਾਈ ਰਾਹਤ
Ad Position 24
No active advertisement