25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਵੱਖ-ਵੱਖ ਯੂਨੀਅਨਾਂ ਦੇ ਬਿਜਲੀ ਕਾਮਿਆਂ ਵੱਲੋਂ ਡਿਵੀਜ਼ਨ ਦੇ ਗੇਟ ਅੱਗੇ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 22-07-2026

ਨਵਾਂਸ਼ਹਿਰ, 21 ਜੁਲਾਈ (ਹਰਮਿੰਦਰ ਸਿੰਘ ਪਿੰਟੂ) - ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਪੰਜਾਬ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਪੰਜਾਬ ਦੇ ਸੱਦੇ ’ਤੇ ਪਾਵਰਕਾਮ ਮੈਨੇਜਮੈਂਟ ਵੱਲੋਂ ਵਾਅਦਾ-ਖ਼ਿਲਾਫ਼ੀ ਕਰਨ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਦੋ ਰੋਜ਼ਾ ਸਮੂਹਿਕ ਛੁੱਟੀ ’ਤੇ ਜਾਣ ਉਪਰੰਤ ਬਿਜਲੀ ਕਾਮਿਆਂ ਵੱਲੋਂ ਡਿਵੀਜ਼ਨ ਦੇ ਗੇਟ ਅੱਗੇ ਰੋਸ ਰੈਲੀ ਕੀਤੀ ਗਈ। ਇਸ ਰੋਸ ਰੈਲੀ ਦੀ ਪ੍ਰਧਾਨਗੀ ਬਲਿਹਾਰ ਸਿੰਘ ਜੇ.ਈ. ਮੰਡਲ ਨਵਾਂਸ਼ਹਿਰ ਨੇ ਕੀਤੀ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸਰਦਾਰ ਮੋਹਨ ਸਿੰਘ ਬੂਟਾ ਉਟਾਲਾ ਪ੍ਰਧਾਨ ਇੰਪਲਾਈਜ਼ ਫੈਡਰੇਸ਼ਨ ਸਰਕਲ ਨਵਾਂਸ਼ਹਿਰ, ਸਰਦਾਰ ਬਲਿਹਾਰ ਸਿੰਘ ਪ੍ਰਧਾਨ ਇੰਪਲਾਈਜ਼ ਫੈਡਰੇਸ਼ਨ ਮੰਡਲ ਨਵਾਂਸ਼ਹਿਰ ਅਤੇ ਜਗਦੀਸ਼ ਕੁਮਾਰ, ਜਨਰਲ ਸਕੱਤਰ ਇੰਪਲਾਈਜ਼ ਫੈਡਰੇਸ਼ਨ ਮੰਡਲ ਨਵਾਂਸ਼ਹਿਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵੱਲੋਂ ਲਗਾਤਾਰ ਸਾਂਝੇ ਫੋਰਮ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ 2 ਜੁਲਾਈ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਜੁਆਇੰਟ ਫੋਰਮ ਦੇ ਆਗੂਆਂ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਇੱਕ ਸਬ-ਕਮੇਟੀ ਬਣਾ ਕੇ ਮੰਗਾਂ ਦੇ ਹੱਲ ਸਬੰਧੀ ਰਿਪੋਰਟ 31 ਜੁਲਾਈ ਤੱਕ ਪੇਸ਼ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਪ੍ਰੰਤੂ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਜਾਰੀ ਪੱਤਰ ਵਿੱਚ ਇਸ ਸਮੇਂ ਨੂੰ ਵਧਾ ਕੇ ਦੋ ਮਹੀਨੇ ਕਰ ਦਿੱਤਾ ਗਿਆ, ਜਿਸ ਨੂੰ ਜੁਆਇੰਟ ਫੋਰਮ ਨੇ ਸਖ਼ਤ ਨਾਰਾਜ਼ਗੀ ਨਾਲ ਰੱਦ ਕਰ ਦਿੱਤਾ। ਆਗੂਆਂ ਨੇ ਦੱਸਿਆ ਕਿ 1 ਜੁਲਾਈ ਤੋਂ ਸਮੂਹ ਮੁਲਾਜ਼ਮਾਂ ਵੱਲੋਂ ਵਰਕ ਟੂ ਰੂਲ ਅੰਦੋਲਨ ਤਹਿਤ ਕੇਵਲ ਅੱਠ ਘੰਟੇ ਦੀ ਡਿਊਟੀ ਕੀਤੀ ਜਾ ਰਹੀ ਹੈ ਅਤੇ ਉਸ ਤੋਂ ਬਾਅਦ ਸਰਕਾਰੀ ਫੋਨ ਬੰਦ ਰੱਖੇ ਜਾ ਰਹੇ ਹਨ। ਇਸੇ ਸੰਘਰਸ਼ ਦੇ ਤਹਿਤ 21 ਅਤੇ 22 ਜੁਲਾਈ ਨੂੰ ਦੋ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਡਿਵੀਜ਼ਨਾਂ ਅਤੇ ਸਬ-ਡਿਵੀਜ਼ਨਾਂ ਦੇ ਦਫ਼ਤਰਾਂ ਅੱਗੇ ਰੋਸ ਰੈਲੀਆਂ ਕੀਤੀਆਂ ਗਈਆਂ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦਾ ਬਣਦਾ ਮਹਿੰਗਾਈ ਭੱਤਾ (ਡੀ.ਏ.) ਜਾਰੀ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਪੂਰੀ ਉਮੀਦ ਹੈ ਕਿ ਹਾਈ ਕੋਰਟ ਇਸ ਮਾਮਲੇ ਵਿੱਚ ਇਨਸਾਫ਼ ਕਰੇਗੀ। ਉਨ੍ਹਾਂ ਕਿਹਾ ਕਿ 2010 ਤੋਂ ਪਹਿਲਾਂ ਡਿੳੂਟੀ ਦੌਰਾਨ ਮ੍ਰਿਤਕ ਬਿਜਲੀ ਬੋਰਡ ਦੇ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀ ਦੇਣ ਸਬੰਧੀ ਨੀਤੀ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਦਿੱਤੀ ਗਈ ਤਿੰਨ ਲੱਖ ਰੁਪਏ ਦੀ ਰਾਹਤ ਰਕਮ ਨੂੰ 12 ਫ਼ੀਸਦੀ ਵਿਆਜ ਸਮੇਤ ਵਾਪਸ ਕਰਨ ਦੀ ਸ਼ਰਤ ਲਗਾਉਣਾ ਗਲਤ ਹੈ। ਇਸ ਲਈ ਮੰਗ ਕੀਤੀ ਗਈ ਕਿ ਇਹ ਵਿਆਜ ਵਾਲੀ ਸ਼ਰਤ ਤੁਰੰਤ ਖਤਮ ਕੀਤੀ ਜਾਵੇ। ਆਗੂਆਂ ਨੇ ਹੋਰ ਮੰਗਾਂ ਵਿੱਚ 17-07-2020 ਦੇ ਪੱਤਰ ਅਨੁਸਾਰ ਭਰਤੀ ਹੋਏ ਕਰਮਚਾਰੀਆਂ ਨੂੰ ਕੇਂਦਰ ਸਰਕਾਰ ਦੇ ਸਕੇਲਾਂ ਦੀ ਬਜਾਏ ਪੰਜਾਬ ਸਰਕਾਰ/ਪੰਜਾਬ ਰਾਜ ਬਿਜਲੀ ਬੋਰਡ ਦੇ ਸਕੇਲ ਲਾਗੂ ਕਰਨ, ਲੰਬਿਤ ਤਰੱਕੀਆਂ ਤੁਰੰਤ ਕਰਨ ਅਤੇ ਖਾਲੀ ਅਸਾਮੀਆਂ ’ਤੇ ਨਵੀਂ ਭਰਤੀ ਕਰਨ ਦੀ ਮੰਗ ਵੀ ਦੁਹਰਾਈ। ਇਸ ਮੌਕੇ ਰਾਕੇਸ਼ ਕੁਮਾਰ (ਜਨਰਲ ਸਕੱਤਰ), ਜੋਗਾ ਸਿੰਘ (ਪ੍ਰਧਾਨ), ਇੰਜੀਨੀਅਰ ਸੋਮਨਾਥ (ਜੇ.ਈ.), ਮੋਹਨ ਸਿੰਘ ਭਾਰਟਾ (ਪ੍ਰਧਾਨ), ਰਾਹੋਂ ਬਲਜਿੰਦਰ ਸਿੰਘ (ਪ੍ਰਧਾਨ ਸ਼ਹਿਰੀ), ਇੰਜੀਨੀਅਰ ਤਿਲਕ ਰਾਜ (ਕੈਸ਼ੀਅਰ ਮੰਡਲ ਨਵਾਂਸ਼ਹਿਰ), ਗੁਰਨੇਕ ਸਿੰਘ ਜੇ. ਈ, ਸੁਰਜੀਤ ਕੁਮਾਰ (ਕੈਸ਼ੀਅਰ ਸਿਟੀ ਨਵਾਂਸ਼ਹਿਰ) ਇੰਜੀਨੀਅਰ ਵਿਕੀ ਜੇ. ਈ, ਕੁਲਦੀਪ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਆਗੂ ਹਾਜ਼ਰ ਸਨ। ਇਸ ਮੌਕੇ ਤੇ ਸਮੂਹ ਹਾਜ਼ਰ ਮੁਲਾਜ਼ਮਾਂ ਨੇ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਜਲਦੀ ਲਾਗੂ ਕਰਨ ਦੀ ਮੰਗ ਕੀਤੀ।

Ad Position 22
No active advertisement
ਪਿਛਲੀ ਖ਼ਬਰ ਬੰਗਾ ਵਿਖੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਵਲੋਂ ਦੋ ਰੋਜ਼ਾ ਹੜਤਾਲ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਮਿਸ਼ਨ ਵੈੱਲਫੇਅਰ ਸੁਸਾਇਟੀ ਸਮਰਾਲਾ 9 ਨੂੰ ਆਪਣੀ ਤੀਸਰੀ ਵਰ੍ਹੇਗੰਢ ਮਨਾਏਗੀ
Ad Position 24