23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਅੱਖਾਂ ਦੀਆਂ ਸਮੱਸਿਆਵਾਂ ਦਾ ਇਲਾਜ ਟਾਲਣਾ ਹੋ ਸਕਦੈ ਖਤਰਨਾਕ -ਡਾ. ਪਰਮਜੀਤ ਲਾਲ

Ad Position 21
No active advertisement
ਅਜੀਤ ਡੈਸਕ 22-07-2026

ਬਲਾਚੌਰ, 21 ਜੁਲਾਈ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਲੈਫ. ਜਨਰਲ ਬਿਕਰਮ ਸਿੰਘ ਸਬ-ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਲਾਲ ਦੀ ਅਗਵਾਈ ਹੇਠ ਪਿੰਡ ਟਕਾਰਲਾ ਤੇ ਪੋਜੇਵਾਲ ਵਿਖੇ ਬਜ਼ੁਰਗਾਂ ਦੀਆਂ ਅੱਖਾਂ ਦੀ ਸਕ੍ਰੀਨਿੰਗ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਅਕਸ਼ੇ ਠਾਕੁਰ ਤੇ ਅਪਥਾਲਮਿਕ ਅਫ਼ਸਰ ਹਰਜਿੰਦਰ ਸਿੰਘ ਵੱਲੋਂ ਟਕਾਰਲਾ ਵਿਖੇ 40 ਬਜ਼ੁਰਗਾਂ ਦੀਆਂ ਅੱਖਾਂ ਦੀ ਸਕ੍ਰੀਨਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 6 ਨੂੰ ਮੋਤੀਏ ਦੇ ਅਪਰੇਸ਼ਨ ਲਈ ਹਸਪਤਾਲ ਬੁਲਾਇਆ ਗਿਆ। ਇਸੇ ਤਰ੍ਹਾਂ ਪੋਜੇਵਾਲ ਵਿਖੇ 72 ਬਜ਼ੁਰਗਾਂ ਦੀਆਂ ਅੱਖਾਂ ਦੀ ਸਕ੍ਰੀਨਿੰਗ ਕੀਤੀ ਤੇ 9 ਨੂੰ ਮੋਤੀਏ ਦੇ ਅਪਰੇਸ਼ਨ ਲਈ ਬੁਲਾਇਆ ਗਿਆ। ਸਕ੍ਰੀਨਿੰਗ ਉਪਰੰਤ ਲੋੜਵੰਦ ਤੇ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਐਨਕਾਂ ਉਪਲੱਬਧ ਕਰਵਾਈਆਂ ਗਈਆਂ। ਨਾਲ ਹੀ ਲੋਕਾਂ ਨੂੰ ਅੱਖਾਂ ਦੀ ਨਿਯਮਿਤ ਜਾਂਚ ਕਰਵਾਉਣ ਤੇ ਨਜ਼ਰ ਸੰਬੰਧੀ ਸਮੱਸਿਆ ਹੋਣ ‘ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਲਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅੱਖਾਂ ਦੀ ਸਿਹਤ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਹਰ ਵਿਅਕਤੀ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਅੱਖਾਂ ਦੀ ਜਾਂਚ ਜ਼ਰੂਰ ਕਰਵਾਏ। ਉਨ੍ਹਾਂ ਕਿਹਾ ਕਿ ਅੱਖਾਂ ਦੀਆਂ ਸਮੱਸਿਆਵਾਂ ਦਾ ਇਲਾਜ ਟਾਲਣਾ ਖਤਰਨਾਕ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸੰਤੁਲਿਤ ਖੁਰਾਕ, ਵਿਟਾਮਿਨ-ਏ ਯੁਕਤ ਭੋਜਨ, ਪੜ੍ਹਦੇ ਜਾਂ ਮੋਬਾਈਲ/ਕੰਪਿਊਟਰ ਦੀ ਵਰਤੋਂ ਦੌਰਾਨ ਸਹੀ ਰੌਸ਼ਨੀ ਅਤੇ ਸਮੇਂ-ਸਮੇਂ ‘ਤੇ ਅੱਖਾਂ ਨੂੰ ਆਰਾਮ ਦੇਣ ਨਾਲ ਨਜ਼ਰ ਸੰਬੰਧੀ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਅੱਖਾਂ ਵਿੱਚ ਧੁੰਦਲਾ ਦਿਖਾਈ ਦੇਣਾ, ਲਗਾਤਾਰ ਪਾਣੀ ਆਉਣਾ, ਲਾਲੀ ਜਾਂ ਦਰਦ ਵਰਗੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਜਾਂਚ ਕਰਵਾਉਣੀ ਚਾਹੀਦੀ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਬਿੱਟੂ ਵਲੋਂ ਨਵੀਨ ਕੌਸ਼ਲ ਟੂਸਾ ਸੋਨੀਆ ਬ੍ਰਿਗੇਡ ਦੇ ਸੂਬਾਈ ਜਨਰਲ ਸਕੱਤਰ ਨਿਯੁਕਤ ਕਿਹਾ ਸੂਬੇ ਵਿਚ ਸੰਗਠਨ ਢਾਂਚ... ਅਗਲੀ ਖ਼ਬਰ ਹਲਕਾ ਇੰਚਾਰਜ ਰੌਬੀ ਕੰਗ ਵਲੋਂ ਪਿੰਡ ਉਸਮਾਨਪੁਰ ਵਿਖੇ ਜਿੰਮ ਦਾ ਉਦਘਾਟਨ
Ad Position 24