23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਬਦਲੀ ਜਾ ਰਹੀ ਹੈ ਇਲਾਕੇ ਦੀ ਨੁਹਾਰ -ਸੰਜੀਵ ਚੇਚੀ

Ad Position 21
No active advertisement
ਅਜੀਤ ਡੈਸਕ 22-07-2026

ਬਲਾਚੌਰ, 21 ਜੁਲਾਈ (ਨਰੇਸ਼ ਧੌਲ)-ਸ਼ਾਂਤ ਤੇ ਨਿਰਮਲ ਸੁਭਾਅ ਦੀ ਮਾਲਕ ਬੀਬੀ ਸੰਤੋਸ਼ ਕਟਾਰੀਆ ਵਿਧਾਇਕਾ ਵਿਧਾਨ ਸਭਾ ਹਲਕਾ ਬਲਾਚੌਰ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਸਮੁੱਚੇ ਹਲਕੇ ਦੀ ਨੁਹਾਰ ਬਦਲੀ ਜਾ ਰਹੀ ਹੈ। ਇਹ ਪ੍ਰਗਟਾਵਾ ਸੀਨੀਅਰ ਆਪ ਆਗੂ ਚੌਧਰੀ ਸੰਜੀਵ ਚੇਚੀ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕਾ ਸੰਤੋਸ਼ ਕਟਾਰੀਆ ਦੇ ਨਿਰਦੇਸ਼ਾਂ ਤਹਿਤ ਜਿੱਥੇ ਸੜਕਾਂ, ਪੁਲੀਆਂ ਅਤੇ ਹੋਰ ਵਿਕਾਸ ਕਾਰਜਾਂ ਨੂੰ ਵੱਡੀ ਤਰਜੀਹ ਦਿੱਤੀ ਜਾ ਰਹੀ ਹੈ, ਉੱਥੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਵੀ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾ ਸੰਤੋਸ਼ ਕਟਾਰੀਆ ਇਲਾਕੇ ਦੇ ਹਰਮਨ ਪਿਆਰੇ ਆਗੂਆਂ ਵਿੱਚੋਂ ਇੱਕ ਹੈ, ਜਿਨ੍ਹਾਂ ਨੇ ਇਲਾਕੇ ਅੰਦਰ ਹਰ ਵਰਗ ਦਾ ਦਿਲ ਜਿੱਤਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਵੱਡੇ ਫਰਕ ਨਾਲ ਜਿਤਾਇਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਆਂਗਣਵਾੜੀ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਅਗਲੀ ਖ਼ਬਰ ਬਹਿਰਾਮ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ 2 ਵਿਆਕਤੀ ਕਾਬੂ
Ad Position 24