09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਰਾਹੋਂ ਰੇਲਵੇ ਸਟੇਸ਼ਨ ਲਈ ਭਾਜਪਾ ਮੰਡਲ ਪ੍ਰਧਾਨ ਵਿਸ਼ਾਲ ਚੋਪੜਾ ਤੇ ਵਾਤਾਵਰਣ ਸੇਵਾ ਸੁਸਾਇਟੀ ਦਾ ਵੱਡਾ ਉਪਰਾਲਾ, ਤਿੰਨ ਟਰੇਨਾਂ ਦੀ ਬਹਾਲੀ ਦੀ ਮੰਗ

Ad Position 21
No active advertisement
ਅਜੀਤ ਡੈਸਕ 23-07-2026
ਰਾਹੋਂ, 22 ਜੁਲਾਈ (ਉਂਕਾਰ ਸਿੰਘ ਰਾਠੋਰ) - ਰਾਹੋਂ ਰੇਲਵੇ ਸਟੇਸ਼ਨ ਦੀਆਂ ਲੰਬੇ ਸਮੇਂ ਤੋਂ ਬੰਦ ਪਈਆਂ ਰੇਲ ਸੇਵਾਵਾਂ ਨੂੰ ਮੁੜ ਬਹਾਲ ਕਰਵਾਉਣ ਲਈ ਇਲਾਕਾ ਵਾਸੀਆਂ ਵੱਲੋਂ ਇੱਕ ਵਾਰ ਫਿਰ ਜ਼ੋਰਦਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਭਾਜਪਾ ਰਾਹੋਂ ਮੰਡਲ ਦੇ ਪ੍ਰਧਾਨ ਵਿਸ਼ਾਲ ਚੋਪੜਾ, ਰਮੇਸ਼ ਚੋਪੜਾ ਤੇ ਰਾਹੋਂ ਵਾਤਾਵਰਣ ਸੇਵਾ ਸੋਸਾਇਟੀ ਦੇ ਨੁਮਾਇੰਦੇ ਜੀਤ ਰਾਮ ਹਿਆਲਾ, ਸੋਹਣ ਸਿੰਘ ਭੱਟੀ ਤੇ ਰਵਿੰਦਰ ਸਹਿਜਪਾਲ (ਬਬਲੂ) ਨੇ ਸਾਬਕਾ ਵਿਧਾਇਕ, ਸਾਬਕਾ ਲੋਕ ਸਭਾ ਅਤੇ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨਾਲ ਮੁਲਾਕਾਤ ਕਰਕੇ ਰਾਹੋਂ ਰੇਲਵੇ ਸਟੇਸ਼ਨ ਦੀਆਂ ਲਟਕਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਵਫ਼ਦ ਵੱਲੋਂ ਮੰਗ ਕੀਤੀ ਗਈ ਕਿ ਕੋਰੋਨਾ ਮਹਾਂਮਾਰੀ ਤੋਂ ਪਹਿਲਾਂ ਰਾਹੋਂ ਰੇਲਵੇ ਸਟੇਸ਼ਨ ਤੋਂ ਜਲੰਧਰ-ਜੇਜੋਂ ਰੂਟ ’ਤੇ ਨਿਯਮਿਤ ਤੌਰ ’ਤੇ ਚੱਲਣ ਵਾਲੀਆਂ ਤਿੰਨ ਪੈਸੇਂਜਰ ਟਰੇਨਾਂ ਨੂੰ ਮੁੜ ਬਹਾਲ ਕੀਤਾ ਜਾਵੇ। ਮੰਗ ਪੱਤਰ ਵਿੱਚ ਕਿਹਾ ਗਿਆ ਕਿ ਇਸ ਵੇਲੇ ਕੇਵਲ ਇੱਕ ਟਰੇਨ ਹੀ ਹਫ਼ਤੇ ਵਿੱਚ ਪੰਜ ਦਿਨ ਚੱਲ ਰਹੀ ਹੈ ਜਿਸ ਕਾਰਨ ਵਪਾਰੀਆਂ, ਵਿਦਿਆਰਥੀਆਂ, ਨੌਕਰੀ ਪੇਸ਼ਾ ਲੋਕਾਂ, ਮਰੀਜ਼ਾਂ ਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੰਗ ਪੱਤਰ ਵਿੱਚ ਇਹ ਵੀ ਦਰਸਾਇਆ ਗਿਆ ਕਿ ਰਾਹੋਂ ਰੇਲਵੇ ਸਟੇਸ਼ਨ ਲਈ ਸਵਰਗਵਾਸੀ ਅਬਦੁਲ ਰਹਿਮਾਨ ਵੱਲੋਂ ਰੇਲਵੇ ਵਿਭਾਗ ਨੂੰ 41 ਏਕੜ ਜ਼ਮੀਨ ਦਾਨ ਕੀਤੀ ਗਈ ਸੀ। ਇਤਿਹਾਸਕ ਮਹੱਤਤਾ ਵਾਲਾ ਇਹ ਸਟੇਸ਼ਨ ਇੱਕ ਸਮੇਂ ਇਲਾਕੇ ਦਾ ਮਹੱਤਵਪੂਰਨ ਵਪਾਰਕ ਕੇਂਦਰ ਰਿਹਾ ਹੈ। ਸੂਰਜ ਕੁੰਡ, ਰਾਮਸਰ ਤੇ ਹੋਰ ਧਾਰਮਿਕ ਸਥਾਨਾਂ ’ਤੇ ਆਉਣ ਵਾਲੇ ਸ਼ਰਧਾਲੂਆਂ ਲਈ ਵੀ ਇਹ ਸਟੇਸ਼ਨ ਵਿਸ਼ੇਸ਼ ਅਹਿਮੀਅਤ ਰੱਖਦਾ ਹੈ। ਵਫ਼ਦ ਨੇ ਇਹ ਵੀ ਮੰਗ ਕੀਤੀ ਕਿ ਰਾਹੋਂ ਨੂੰ ਜਲੰਧਰ ਅਤੇ ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ) ਨਾਲ ਸਿੱਧੀ ਰੇਲ ਸੇਵਾ ਰਾਹੀਂ ਜੋੜਿਆ ਜਾਵੇ। ਇਸ ਦੇ ਨਾਲ ਹੀ ਰਾਹੋਂ ਤੋਂ ਖੰਨਾ ਤੱਕ ਨਵੀਂ ਰੇਲ ਲਾਈਨ ਵਿਛਾਉਣ ਦੀ ਯੋਜਨਾ ਨੂੰ ਵੀ ਮਨਜ਼ੂਰੀ ਦਿੱਤੀ ਜਾਵੇ। ਇਸ ਮੌਕੇ ਅਵਿਨਾਸ਼ ਰਾਏ ਖੰਨਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਰਾਹੋਂ ਵਾਸੀਆਂ ਦੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਨਾਲ ਮੁਲਾਕਾਤ ਕਰਕੇ ਰਾਹੋਂ ਰੇਲਵੇ ਸਟੇਸ਼ਨ ਨਾਲ ਜੁੜੀਆਂ ਸਾਰੀਆਂ ਮੰਗਾਂ, ਖ਼ਾਸ ਕਰਕੇ ਤਿੰਨੋਂ ਟਰੇਨਾਂ ਦੀ ਬਹਾਲੀ ਦਾ ਮਾਮਲਾ ਪੂਰੀ ਮਜ਼ਬੂਤੀ ਨਾਲ ਉਠਾਉਣਗੇ। ਅਵਿਨਾਸ਼ ਰਾਏ ਖੰਨਾ ਦੇ ਭਰੋਸੇ ਤੋਂ ਬਾਅਦ ਰਾਹੋਂ ਅਤੇ ਆਸ-ਪਾਸ ਦੇ ਹਜ਼ਾਰਾਂ ਲੋਕਾਂ ਵਿੱਚ ਨਵੀਂ ਉਮੀਦ ਜਾਗੀ ਹੈ। ਹੁਣ ਸਭ ਦੀਆਂ ਨਜ਼ਰਾਂ ਰੇਲਵੇ ਮੰਤਰਾਲੇ ਦੇ ਫ਼ੈਸਲੇ ’ਤੇ ਟਿਕੀਆਂ ਹੋਈਆਂ ਹਨ। ਜੇਕਰ ਇਹ ਮੰਗਾਂ ਮਨਜ਼ੂਰ ਹੋ ਜਾਂਦੀਆਂ ਹਨ ਤਾਂ ਰਾਹੋਂ ਰੇਲਵੇ ਸਟੇਸ਼ਨ ਇੱਕ ਵਾਰ ਫਿਰ ਆਪਣੀ ਪੁਰਾਣੀ ਰੌਣਕ ਹਾਸਲ ਕਰੇਗਾ ਅਤੇ ਇਲਾਕੇ ਦੇ ਵਿਕਾਸ ਨੂੰ ਨਵੀਂ ਉਡਾਣ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਸਰਿਆਂਸ ਪੇਪਰ ਮਿੱਲ ਦੇ ਵਰਕਰਾਂ ਵਲੋਂ ਫੈਕਟਰੀ ਦੇ ਗੇਟ ਮੂਹਰੇ ਰੋਸ ਧਰਨਾ ਅਗਲੀ ਖ਼ਬਰ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲਿਸ ਦੀ ਕਾਰਵਾਈ ਖ਼ਿਲਾਫ਼ ਕਾਂਗਰਸ ਨੇ ਕੀਤਾ ਰੋਸ ਪ੍ਰਦਰਸ਼ਨ
Ad Position 24