ਨਵਾਂਸ਼ਹਿਰ, 22 ਜੁਲਾਈ (ਜਸਬੀਰ ਸਿੰਘ ਨੂਰਪੁਰ) -ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਬੀਤੀ ਕੱਲ੍ਹ ਐਸ.ਐਚ.ਓ. ਵਰਿੰਦਰ ਕੁਮਾਰ ਨੇ ਦੱਸਿਆ ਕਿ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵਲੋਂ 20 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਥਾਣਾ ਸਦਰ ਤੋਂ ਪਿੰਡ ਲੰਗੜੋਆ ਹੁੰਦੇ ਹੋਏ ਪਿੰਡ ਸਜਾਵਲਪੁਰ ਤੋਂ ਸਹਾਬਪੁਰ ਸਾਈਡ ਨੂੰ ਜਾ ਰਹੀ ਸੀ ਤਾਂ ਜਦੋਂ ਪੁਲਿਸ ਸਜਾਵਲਪੁਰ ਤੋਂ ਥੋੜਾ ਅੱਗੇ ਪੁੱਜੀ ਤਾਂ ਉੱਥੇ ਉਹਨਾਂ ਨੂੰ ਇੱਕ ਸ਼ੱਕੀ ਨੌਜਵਾਨ ਦਿਖਾਈ ਦਿੱਤਾ, ਸ਼ੱਕ ਦੇ ਆਧਾਰ ‘ਤੇ ਉਸ ਤੋਂ ਪੁੱਛਗਿੱਛ ਕਰਨ ਅਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ‘ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਦੀ ਪਹਿਚਾਣ ਸਲੀਮ ਪੁੱਤਰ ਬਾਬੂ ਸ਼ਾਹ ਪਿੰਡ ਚੰਦੋਈ ਉੱਤਰ ਪ੍ਰਦੇਸ਼ ਹਾਲ ਵਾਸੀ ਫੇਸ-1 ਮੋਹਾਲੀ ਵਜੋਂ ਹੋਈ ਹੈ। ਕਿਹਾ ਕਿ ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ।