ਬੰਗਾ, 22 ਜੁਲਾਈ (ਸੁਰਿੰਦਰ ਸਿੰਘ ਕਰਮ ਲਧਾਣਾ) - ਗੁਰਦੁਆਰਾ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀਂਦੋਵਾਲ ਬੰਗਾ ਵਿਖੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ 25 ਜੁਲਾਈ ਨੂੰ ਹੋ ਰਹੇ ਮਲਹਾਰ ਰਾਗ ਕੀਰਤਨ ਦਰਬਾਰ ਵਿੱਚ ਪੰਥ ਦੇ ਮਹਾਨ ਵਿਦਵਾਨ ਗਿਆਨੀ ਸੁਖਦੇਵ ਸਿੰਘ ਡੱਲਾ ਸਾਹਿਬ ਵਾਲੇ ਸੰਗਤਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ, ਮਲਹਾਰ ਰਾਗ ਦੀਆਂ ਗੁਰਬਾਣੀ ਵਿੱਚ ਗੁਰੂ ਸਾਹਿਬਾਨ ਵਲੋਂ ਵਰਤੋਂ ਦੇ ਸੰਦਰਭ ਵਿੱਚ ਵਿਚਾਰ ਪੇਸ਼ ਕਰਨਗੇ। ਇਸੇ ਤਰ੍ਹਾਂ ਪੰਥ ਦੇ ਮਹਾਨ ਕੀਰਤਨੀਏ ਭਾਈ ਤਜੇਸ਼ਵਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਾਲੇ ਪੁਰਾਤਨ ਤੰਤੀ ਸਾਜ਼ਾਂ ਨਾਲ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਕੀਰਤਨ ਦਰਬਾਰ ਸ਼ਾਮ 6 ਵਜੇ ਤੋਂ ਲੈ ਕੇ ਰਾਤ 9:30 ਵਜੇ ਤੱਕ ਹੋਵੇਗਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਗੁਰਮੁੱਖ ਸਿੰਘ, ਸਤਨਾਮ ਸਿੰਘ, ਹਜ਼ੂਰੀ ਕਥਾ ਵਾਚਕ ਤੇ ਹੈੱਡ ਗ੍ਰੰਥੀ ਗਿ. ਪਲਵਿੰਦਰ ਸਿੰਘ ਸੰਗਤਾਂ ਦੇ ਦਰਸ਼ਨ ਕਰਨਗੇ।