09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਨਵੇਂ ਰਾਸ਼ਨ ਕਾਰਡਾਂ ਅਤੇ ਮੈਂਬਰਾਂ ਦੇ ਵਾਧੇ ਲਈ ਆਨਲਾਈਨ ਅਰਜ਼ੀਆਂ 11 ਅਗਸਤ ਤੱਕ ਖੁੱਲ੍ਹੀਆਂ: ਗੁਲਪ੍ਰੀਤ ਸਿੰਘ ਔਲਖ

Ad Position 21
No active advertisement
ਅਜੀਤ ਡੈਸਕ 24-07-2026
ਨਵਾਂਸ਼ਹਿਰ, 23 ਜੁਲਾਈ (ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਮ ਲੋਕਾਂ ਨੂੰ ਸੂਚਿਤ ਕੀਤਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਕੀਤੀ ਗਈ ਘੋਸ਼ਣਾ ਅਤੇ ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ, ਰਾਸ਼ਟਰੀ ਖੁਰਾਕ ਸੁਰੱਖਿਆ ਤੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰਾਂ ਦੇ ਨਾਮ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪਹਿਲਕਦਮੀ ਇੱਕ ਪਾਰਦਰਸ਼ੀ, ਨਿਰਪੱਖ ਤੇ ਤਕਨਾਲੋਜੀ ਅਧਾਰਿਤ ਪ੍ਰਕਿਰਿਆ ਰਾਹੀਂ ਸਾਰੇ ਯੋਗ ਪਰਿਵਾਰਾਂ ਤੇ ਲਾਭਪਾਤਰੀਆਂ ਨੂੰ ਕਵਰ ਕਰਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਰਜ਼ੀ ਫਾਰਮ ਅੰਗਰੇਜ਼ੀ ਤੇ ਪੰਜਾਬੀ ਦੋਵਾਂ ਭਾਸ਼ਾਵਾਂ ਵਿੱਚ ਭੋਜਨ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਬਿਨੈਕਾਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਫਾਰਮ ਭਰਨ ਤੋਂ ਪਹਿਲਾਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹ ਲੈਣ ਅਤੇ ਸਾਰੇ ਲੋੜੀਂਦੇ ਸਹਾਇਕ ਦਸਤਾਵੇਜ਼ਾਂ ਨਾਲ ਜਮ੍ਹਾਂ ਕਰਵਾਉਣ। ਔਲਖ ਨੇ ਕਿਹਾ ਕਿ ਬਿਨੈਕਾਰ ਆਪਣੇ ਨਜ਼ਦੀਕੀ ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ ਰਾਹੀਂ 100 ਰੁਪਏ ਪ੍ਰਤੀ ਅਰਜ਼ੀ ਦੀ ਪ੍ਰੋਸੈਸਿੰਗ ਫੀਸ ਦੇ ਕੇ ਆਨਲਾਈਨ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ। ਅਰਜ਼ੀਆਂ ਸਬੰਧਤ ਜ਼ਿਲ੍ਹਾ ਕੰਟਰੋਲਰ, ਭੋਜਨ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦੇ ਦਫ਼ਤਰ ਵਿੱਚ 100 ਰੁਪਏ ਦੀ ਪ੍ਰੋਸੈਸਿੰਗ ਫੀਸ ਦੇ ਨਾਲ ਭੌਤਿਕ ਰੂਪ ਵਿੱਚ ਵੀ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਅਰਜ਼ੀਆਂ 22 ਜੁਲਾਈ ਤੋਂ 11 ਅਗਸਤ, 2026 ਤੱਕ ਸਾਰੇ ਕੰਮਕਾਜੀ ਦਿਨਾਂ ’ਚ ਸਵੇਰੇ 8:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸਵੀਕਾਰ ਕੀਤੀਆਂ ਜਾਣਗੀਆਂ। ਆਨਲਾਈਨ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ਤੋਂ ਬਾਅਦ, ਬਿਨੈਕਾਰਾਂ ਨੂੰ ਉਨ੍ਹਾਂ ਦੇ ਰਜਿਸਟਰਡ ਮੋਬਾਈਲ ਨੰਬਰ ’ਤੇ ਇੱਕ ਪਾਵਤੀ ਸੁਨੇਹਾ ਤੇ ਰਸੀਦ ਨੰਬਰ ਪ੍ਰਾਪਤ ਹੋਵੇਗਾ। ਉਨ੍ਹਾਂ ਸਾਰੇ ਯੋਗ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਦੇ ਅੰਦਰ ਇਸ ਮੌਕੇ ਦਾ ਲਾਭ ਉਠਾਉਣ। ਕਿਸੇ ਵੀ ਸਹਾਇਤਾ ਜਾਂ ਹੋਰ ਜਾਣਕਾਰੀ ਲਈ, ਬਿਨੈਕਾਰ ਜ਼ਿਲ੍ਹਾ ਭੋਜਨ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦਫ਼ਤਰ ਜਾਂ ਆਪਣੇ ਨਜ਼ਦੀਕੀ ਸੇਵਾ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਬਣੇ ਰਸ਼ਮੀ ਰਣਦੇਵ, ਮੋਹਣ ਲਾਲ ਬਣੇ ਵਾਈਸ ਪ੍ਰਧਾਨ
Ad Position 24