09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਿਸ਼ੇਸ਼ ਮੁਲਾਕਾਤ

Ad Position 21
No active advertisement
ਅਜੀਤ ਡੈਸਕ 24-07-2026
ਬਲਾਚੌਰ, 23 ਜੁਲਾਈ (ਨਰੇਸ਼ ਧੌਲ) - ਸੀਨੀਅਰ ‘ਆਪ’ ਆਗੂ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਬ੍ਰਿਗੇਡੀਅਰ ਰਾਜ ਕੁਮਾਰ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨਾਲ ਸੁਹਿਰਦ ਪੂਰਨ ਮਾਹੌਲ ਵਿੱਚ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਹਲਕਾ ਬਲਾਚੌਰ ਦੇ ਲੋਕਾਂ ਨਾਲ ਜੁੜੇ ਵੱਖ-ਵੱਖ ਜਨਹਿੱਤ ਮਸਲਿਆਂ ਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ। ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਲੋਕਾਂ ਦੇ ਜਾਇਜ਼ ਕੰਮਾਂ ਨੂੰ ਤਰਜੀਹ ਦੇ ਕੇ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ. ਹਰਪਾਲ ਸਿੰਘ ਚੀਮਾ ਨੇ ਵੀ ਲੋਕ ਭਲਾਈ ਨਾਲ ਸਬੰਧਤ ਮਸਲਿਆਂ ਨੂੰ ਗੰਭੀਰਤਾ ਨਾਲ ਵਿਚਾਰਨ ਤੇ ਯੋਗ ਕਾਰਵਾਈ ਦਾ ਭਰੋਸਾ ਦਿੱਤਾ। ਦੋਵਾਂ ਆਗੂਆਂ ਨੇ ਆਪਸੀ ਸਾਂਝ ਅਤੇ ਤਾਲਮੇਲ ਨਾਲ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੁਬਾਰਾ ਰਿਪੀਟ ਕੀਤੀ ਜਾਵੇਗੀ।­
Ad Position 22
No active advertisement
ਪਿਛਲੀ ਖ਼ਬਰ ਸਫਾਈ ਸੇਵਕ ਯੂਨੀਅਨ ਬੰਗਾ ਨੇ ਹੱਕੀ ਮੰਗਾਂ ਦੇ ਰੋਸ ’ਚ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਨਵੇਂ ਰਾਸ਼ਨ ਕਾਰਡਾਂ ਅਤੇ ਮੈਂਬਰਾਂ ਦੇ ਵਾਧੇ ਲਈ ਆਨਲਾਈਨ ਅਰਜ਼ੀਆਂ 11 ਅਗਸਤ ਤੱਕ ਖੁੱਲ੍ਹੀਆਂ: ਗੁਲਪ੍ਰੀਤ ਸਿੰਘ ਔਲਖ
Ad Position 24