09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਫਾਈ ਸੇਵਕ ਯੂਨੀਅਨ ਬੰਗਾ ਨੇ ਹੱਕੀ ਮੰਗਾਂ ਦੇ ਰੋਸ ’ਚ ਮੁੱਖ ਮੰਤਰੀ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 24-07-2026
ਬੰਗਾ, 23 ਜੁਲਾਈ (ਧਰਮਵੀਰ ਪਾਲ) - ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ 8 ਜੁਲਾਈ ਤੋਂ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਤਹਿਤ ਸਫਾਈ ਸੇਵਕ ਯੂਨੀਅਨ ਬੰਗਾ ਵੱਲੋਂ ਮਿਊਂਸਪਲ ਕਮੇਟੀ ਦਫ਼ਤਰ ਬੰਗਾ ਤੋਂ ਪ੍ਰਧਾਨ ਬੂਟਾ ਰਾਮ ਅਟਵਾਲ ਦੀ ਅਗਵਾਈ ਹੇਠ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਦੌਰਾਨ ਮੁਲਾਜ਼ਮਾਂ ਨੇ ਬੰਗਾ ਦੇ ਮੁੱਖ ਬਾਜ਼ਾਰਾਂ ਤੇ ਮੇਨ ਰੋਡ ’ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟਾਇਆ। ਇਸ ਮੌਕੇ ਪ੍ਰਧਾਨ ਬੂਟਾ ਰਾਮ ਅਟਵਾਲ ਨੇ ਕਿਹਾ ਕਿ ਸਰਕਾਰ ਦੇ ਨੁਮਾਇੰਦਿਆਂ ਨਾਲ ਕਈ ਵਾਰ ਦੀਆਂ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਅਜੇ ਤੱਕ ਸਵੀਕਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸੇ ਕਾਰਨ ਯੂਨੀਅਨ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਡਟੀ ਹੋਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ’ਤੇ ਡੋਗਰ ਰਾਮ ਪ੍ਰਧਾਨ ਅੰਬੇਡਕਰ ਸੈਨਾ ਮੂਲਨਿਵਾਸੀ ਨੇ ਕਿਹਾ ਕਿ ਸਰਕਾਰ ਨੂੰ ਜਲਦ ਹੀ ਸਫਾਈ ਸੇਵਕਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਧਰਨਾ ਦੇ ਰਹੇ ਕਰਮਚਾਰੀਆਂ ’ਤੇ ਕੀਤੇ ਲਾਠਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਤੇ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਵੱਡਾ ਸੰਘਰਸ਼ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅੰਬੇਡਕਰ ਸੈਨਾ ਮੂਲਨਿਵਾਸੀ ਉਹਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ। ਇਸ ਮੌਕੇ ਡੋਗਰ ਰਾਮ ਪ੍ਰਧਾਨ, ਦੀਪਕ ਘਈ, ਡਿੰਪਲ ਘਈ, ਸੀਨੀਅਰ ਵਾਈਸ ਪ੍ਰਧਾਨ ਬਲਵੀਰ ਚੰਦ, ਵਾਈਸ ਪ੍ਰਧਾਨ ਰਮਨ ਕੁਮਾਰ, ਸਕੱਤਰ ਨੀਰਜ ਘਈ, ਖਜ਼ਾਨਚੀ ਹੀਰਾ ਲਾਲ, ਸਲਾਹਕਾਰ ਰਵੀ ਕੁਮਾਰ ਸਮੇਤ ਸੁਰਿੰਦਰ ਕੁਮਾਰ, ਸੁਖਦੇਵ, ਰਾਜ ਕੁਮਾਰ, ਅਜੈ ਕੁਮਾਰ, ਅਮਰਦੀਪ, ਬਲਰਾਮ, ਨੀਰਜ ਸਹੋਤਾ, ਸਤਿਆ, ਸ਼ਾਮਬਤੀ, ਸੁਨੀਤਾ, ਰਜਨੀ, ਸੋਨੀਆ, ਰੇਨੂ ਤੇ ਵੱਡੀ ਗਿਣਤੀ ਵਿੱਚ ਸਫਾਈ ਸੇਵਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਂਹ ਪੈਣ ਨਾਲ ਸੜਕਾਂ ਦਾ ਮੰਦਾ ਹਾਲ, ਲੋਕ ਹੋ ਰਹੇ ਪ੍ਰੇਸ਼ਾਨ ਅਗਲੀ ਖ਼ਬਰ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਿਸ਼ੇਸ਼ ਮੁਲਾਕਾਤ
Ad Position 24