09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਡਾ. ਸਤਿੰਦਰਜੀਤ ਕੌਰ

Ad Position 21
No active advertisement
ਅਜੀਤ ਡੈਸਕ 24-07-2026
ਨਵਾਂਸ਼ਹਿਰ, 23 ਜੁਲਾਈ (ਦੀਦਾਰ ਸਿੰਘ ਸ਼ੇਤਰਾ) - ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਨੇ ਬੁੱਧਵਾਰ ਨੂੰ ਆਯੂਸ਼ਮਾਨ ਆਰੋਗਿਆ ਕੇਂਦਰ ਲੰਗੜੋਆ, ਬਰਨਾਲਾ ਕਲਾਂ ਤੇ ਪੁਨੂੰ ਮਜਾਰਾ ਵਿਖੇ ਮਮਤਾ ਦਿਵਸ ਤਹਿਤ ਟੀਕਾਕਰਨ ਸੈਸ਼ਨਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਟੀਕਾਕਰਨ ਪ੍ਰਬੰਧਾਂ, ਲਾਭਪਾਤਰੀਆਂ ਦੀ ਹਾਜ਼ਰੀ, ਰਿਕਾਰਡ ਸੰਭਾਲ ਤੇ ਸੇਵਾਵਾਂ ਦੀ ਗੁਣਵੱਤਾ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਡਾ. ਸਤਿੰਦਰਜੀਤ ਕੌਰ ਨੇ ਐੱਲ.ਐੱਚ.ਵੀਜ਼, ਏ.ਐੱਨ.ਐੱਮਜ਼, ਆਸ਼ਾ ਵਰਕਰਾਂ ਤੇ ਹੋਰ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸੂਬਾ-ਪੱਧਰੀ ਐੱਮ.ਆਰ. ਕੈਚ-ਅੱਪ ਰਾਊਂਡ ਨੂੰ ਸਰਵਉੱਚ ਤਰਜੀਹ ਦੇ ਆਧਾਰ ’ਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਸਿਹਤ ਟੀਮਾਂ ਨੂੰ ਯੂਵਿਨ, ਐੱਚ.ਐੱਮ.ਆਈ.ਐੱਸ. ਤੇ ਫੀਲਡ ਰਿਕਾਰਡਾਂ ਦੇ ਆਧਾਰ ’ਤੇ ਟੀਕਾਕਰਨ ਤੋਂ ਛੁੱਟੇ ਅਤੇ ਵਾਂਝੇ ਬੱਚਿਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦਾ ਟੀਕਾਕਰਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਨਾਲ ਹੀ ਪ੍ਰਵਾਸੀ ਪਰਿਵਾਰਾਂ, ਇੱਟਾਂ ਦੇ ਭੱਠਿਆਂ, ਨਿਰਮਾਣ ਸਥਾਨਾਂ, ਦੂਰ-ਦੁਰਾਡੇ ਤੇ ਹੋਰ ਉੱਚ-ਜੋਖਮ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ ਹਰ ਯੋਗ ਬੱਚੇ ਤੱਕ ਪਹੁੰਚਣ ਲਈ ਕਿਹਾ। ਡਾ. ਸਤਿੰਦਰਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਜ਼ੋਰ ਦਿੱਤਾ ਕਿ ਐੱਮ.ਆਰ.-1 ਤੇ ਐੱਮ.ਆਰ.-2 ਦੀ ਡਰਾਪਆਊਟ ਨੂੰ ਘਟਾਉਣਾ ਇਸ ਮੁਹਿੰਮ ਦਾ ਅਹਿਮ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਨੇ ਪਹਿਲੀ ਖੁਰਾਕ ਲੈ ਲਈ ਹੈ, ਉਨ੍ਹਾਂ ਨੂੰ ਦੂਜੀ ਖੁਰਾਕ ਸਮੇਂ ਸਿਰ ਲਗਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਘਰ-ਘਰ ਜਾਗਰੂਕਤਾ, ਮਾਪਿਆਂ ਦੀ ਕੌਂਸਲਿੰਗ, ਕੋਲਡ ਚੇਨ ਪ੍ਰਬੰਧਨ, ਟੀਕਿਆਂ ਤੇ ਹੋਰ ਲੋੜੀਂਦੇ ਸਾਮਾਨ ਦੀ ਉਪਲੱਬਧਤਾ, ਰੋਜ਼ਾਨਾ ਸਮੀਖਿਆ ਅਤੇ ਸਮੇਂ ਸਿਰ ਰਿਪੋਰਟਿੰਗ ਨੂੰ ਵੀ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਅਮਰਦੀਪ ਕਾਲਜ ਦੀ ਬੀ.ਸੀ.ਏ. ਦੀ ਵਿਦਿਆਰਥਣ ਨੇ ਜ਼ਿਲ੍ਹੇ ’ਚ ਮਾਣਮੱਤੀ ਪ੍ਰਾਪਤੀ ਦਰਜ ਕੀਤੀ ਅਗਲੀ ਖ਼ਬਰ ਕਿਰਤ ਤੇ ਫੈਕਟਰੀ ਐਕਟ ਦੇ ਉਲਟ ਪੇਪਰ ਮਿੱਲ ਬਨਾਂ ਵਿਖੇ ਮੈਨੇਜਮੈਂਟ ਵਲੋਂ ਫੈਕਟਰੀ ਨੂੰ ਲਗਾਏ ਜਿੰਦਰੇ ਜਲਦੀ ਖੁਲ੍ਹਵਾਏ ਜਾ...
Ad Position 24