09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਅਮਰਦੀਪ ਕਾਲਜ ਦੀ ਬੀ.ਸੀ.ਏ. ਦੀ ਵਿਦਿਆਰਥਣ ਨੇ ਜ਼ਿਲ੍ਹੇ ’ਚ ਮਾਣਮੱਤੀ ਪ੍ਰਾਪਤੀ ਦਰਜ ਕੀਤੀ

Ad Position 21
No active advertisement
ਅਜੀਤ ਡੈਸਕ 24-07-2026
ਮੁਕੰਦਪੁਰ, 23 ਜੁਲਾਈ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ.ਸੀ.ਏ. ਛੇਵੇਂ ਸਮੈਸਟਰ ਦੇ ਨਤੀਜਿਆਂ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਪੇਂਡੂ ਇਲਾਕਿਆਂ ਦੀ ਪ੍ਰਤਿਭਾ ਕਿਸੇ ਵੀ ਪੱਖੋਂ ਘੱਟ ਨਹੀਂ। ਇਲਾਕੇ ਦੇ ਇਕੋ-ਇੱਕ ਯੂਨੀਵਰਸਿਟੀ ਕਾਲਜ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਦੀਆਂ ਵਿਦਿਆਰਥਣਾਂ ਨੇ ਆਪਣੀ ਅਨੁਸ਼ਾਸਨ ਅਤੇ ਬੌਧਿਕ ਸਮਰੱਥਾ ਨਾਲ ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਪ੍ਰਾਪਤੀਆਂ ਦਰਜ ਕਰਕੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਮਾਣ ਵਧਾਇਆ। ਕਾਲਜ ਦੇ ਪ੍ਰਿੰਸੀਪਲ ਸ. ਮਨਜੀਤ ਸਿੰਘ ਨੇ ਇਸ ਉਪਲੱਬਧੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਵਿਦਿਆਰਥਣ ਸਿਮਰਪ੍ਰੀਤ ਕੌਰ, ਸਪੁੱਤਰੀ ਸ. ਦਿਲਦਾਰ ਸਿੰਘ, ਵਾਸੀ ਕੰਗ ਨੇ 81.8 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚੋਂ ਦੂਜਾ ਤੇ ਜਮਾਤ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਕਿਰਨਪ੍ਰੀਤ ਕੌਰ, ਸਪੁੱਤਰੀ ਸ. ਮਲਕੀਅਤ ਸਿੰਘ, ਵਾਸੀ ਬਜ਼ੀਦਪੁਰ ਨੇ 79.8 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ਵਿੱਚੋਂ ਦੂਸਰਾ ਸਥਾਨ ਹਾਸਲ ਕੀਤਾ। ਵਿਦਿਆਰਥਣ ਗੁਰਲੀਨ ਕੌਰ, ਸਪੁੱਤਰੀ ਸ. ਮਹਿੰਦਰ ਸਿੰਘ, ਵਾਸੀ ਫਾਂਬੜਾ ਨੇ 74.4 ਫੀਸਦੀ ਅੰਕ ਹਾਸਲ ਕਰਕੇ ਜਮਾਤ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਵਿਦਿਆਰਥਣਾਂ ਦੀ ਕਾਮਯਾਬੀ ਇਸ ਗੱਲ ਦਾ ਪ੍ਰਮਾਣ ਹੈ ਕਿ ਜਦੋਂ ਪਰਿਵਾਰ ਦਾ ਭਰੋਸਾ, ਅਧਿਆਪਕਾਂ ਦਾ ਮਾਰਗਦਰਸ਼ਨ ਤੇ ਵਿਦਿਆਰਥੀ ਦੀ ਅੰਦਰੂਨੀ ਪ੍ਰੇਰਣਾ ਇੱਕ ਦਿਸ਼ਾ ਵਿੱਚ ਰਵਾਨਾ ਹੁੰਦੇ ਹਨ, ਤਾਂ ਸਫ਼ਲਤਾ ਆਪਣੇ ਆਪ ਰਾਹ ਲੱਭ ਲੈਂਦੀ ਹੈ। ਇਸ ਮੌਕੇ ਪ੍ਰਿੰਸੀਪਲ ਮਨਜੀਤ ਸਿੰਘ ਨੇ ਵਿਭਾਗ ਦੇ ਮੁਖੀ ਪ੍ਰੋ. ਸੁਖਮਿੰਦਰ ਬਾਵਾ, ਪ੍ਰੋ. ਸਰਬਜੀਤ ਸਿੰਘ ਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਵਾਤੀ ਠਾਣੇ ਦਾ ਨਵਾਂਸ਼ਹਿਰ ਵਿਖੇ ਪਹੁੰਚਣ ’ਤੇ ਕੀਤਾ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਡਾ. ਸਤਿੰਦਰਜ...
Ad Position 24