09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

‘ਆਪ’ ਆਗੂ ਚੌਧਰੀ ਅਸ਼ੋਕ ਕਟਾਰੀਆ ਵੱਲੋਂ ਖੰਡੂਪੁਰ ਵਿਖੇ ਲੋਕ ਮਿਲਣੀ

Ad Position 21
No active advertisement
ਅਜੀਤ ਡੈਸਕ 24-07-2026
ਬਲਾਚੌਰ, 23 ਜੁਲਾਈ (ਨਰੇਸ਼ ਧੌਲ) - ਪਿੰਡ ਖੰਡੂਪੁਰ ਵਿਖੇ ਸੀਨੀਅਰ ਆਪ ਆਗੂ ਚੌਧਰੀ ਅਸ਼ੋਕ ਕਟਾਰੀਆ ਵੱਲੋਂ ਲੋਕ ਮਿਲਣੀ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਸਰਪੰਚ ਗੁਰਨਾਮ ਸਿੰਘ ਵੱਲੋਂ ਪਿੰਡ ਦੇ ਰਹਿੰਦੇ ਹੋਏ ਵਿਕਾਸ ਕਾਰਜਾਂ ਸਬੰਧੀ ਚੌਧਰੀ ਅਸ਼ੋਕ ਕਟਾਰੀਆ ਨੂੰ ਵਿਸਥਾਰ ਪੂਰਵਕ ਜਾਣੂ ਕਰਵਾਇਆ ਗਿਆ ਜਿਸ ’ਤੇ ਚੌਧਰੀ ਅਸ਼ੋਕ ਕਟਾਰੀਆ ਨੇ ਸਮੁੱਚੇ ਵਿਕਾਸ ਕਾਰਜਾਂ ਨੂੰ ਛੇਤੀ ਹੀ ਪੂਰੇ ਕਰਵਾਉਣ ਦਾ ਵਿਸ਼ਵਾਸ ਦਵਾਇਆ। ਪਿੰਡ ਵਾਸੀਆਂ ਵੱਲੋਂ ਚੌਧਰੀ ਅਸ਼ੋਕ ਕਟਾਰੀਆ ਅਤੇ ਉਨ੍ਹਾਂ ਦੇ ਸਾਥੀਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਗੁਰਨਾਮ ਸਿਘ, ਨੰਬਰਦਾਰ ਅਵਤਾਰ ਸਿੰਘ, ਦਰਸ਼ਨ ਸਿੰਘ ਬਿੰਦਰਾ, ਲਖਵੀਰ ਸਿੰਘ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਕੌਰ ਥਾਂਦੀ, ਮਹਿੰਦਰ ਕੌਰ, ਸਰਵਣ ਸਿੰਘ ਸਾਰੇ ਪੰਚਾਇਤ ਮੈਂਬਰ, ਨਰਿੰਦਰ ਸਿੰਘ ਦਿਉਲ, ਦਿਲਾਵਰ ਸਿੰਘ, ਹਰਜਿੰਦਰ ਸਿੰਘ, ਸ਼ਿੰਗਾਰਾ ਸਿੰਘ ਬੈਂਸ, ਮੈਡਮ ਸਤਨਾਮ ਕੌਰ ਬੈਂਸ, ਸੁੱਚਾ ਸਿੰਘ ਬਿੰਦਰਾ ਅਤੇ ਹੋਰ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ’ਤੇ ਦਿੱਲੀ ਪੁਲਿਸ ਵਲੋਂ ਲਾਠੀਚਾਰਜ ਲੋਕਤੰਤਰ ’ਤੇ ਹਮਲਾ -ਕਮਲਜੀਤ ਬੰਗਾ ਅਗਲੀ ਖ਼ਬਰ ਲਾਇਨਜ਼ ਕਲੱਬ ਬੰਗਾ ਗੁਰਸਿਮਰਨ ਲਗਾਏਗਾ 100 ਬੂਟੇ - ਅਹਿਮ
Ad Position 24