09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਵਿਦਿਆਰਥੀਆਂ ’ਤੇ ਦਿੱਲੀ ਪੁਲਿਸ ਵਲੋਂ ਲਾਠੀਚਾਰਜ ਲੋਕਤੰਤਰ ’ਤੇ ਹਮਲਾ -ਕਮਲਜੀਤ ਬੰਗਾ

Ad Position 21
No active advertisement
ਅਜੀਤ ਡੈਸਕ 24-07-2026
ਕਟਾਰੀਆਂ, 23 ਜੁਲਾਈ (ਪ੍ਰੇਮੀ ਸੰਧਵਾਂ) - ਸੀਨੀਅਰ ਕਿਸਾਨ ਤੇ ਕਾਂਗਰਸੀ ਆਗੂ ਕਮਲਜੀਤ ਬੰਗਾ ਨੇ ਨੀਟ ਦੇ ਪੇਪਰ ਲੀਕ ਮੁੱਦੇ ਸਮੇਤ ਆਪਣੀਆਂ ਜਾਇਜ ਮੰਗਾਂ ਨੂੰ ਲੈ ਕੇ ਜੰਤਰ-ਮੰਤਰ ਤੋਂ ਸੰਸਦ ਭਵਨ ਤੱਕ ਰੋਸ ਮਾਰਚ ਕਰ ਰਹੇ ਵਿਦਿਆਰਥੀਆਂ ’ਤੇ ਦਿੱਲੀ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਦੀ ਘੋਰ ਸ਼ਬਦਾ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਦੇਸ਼ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸ਼ਾਂਤੀਪੂਰਨ ਤੇ ਜਮਹੂਰੀ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਦਾ ਸੰਵਿਧਾਨਿਕ ਹੱਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗੱਲਬਾਤ ਦਾ ਰਸਤਾ ਅਪਨਾਉਣ ਦੀ ਬਜਾਏ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਲਈ ਪੁਲਿਸ ਕਾਰਵਾਈ ਦਾ ਸਹਾਰਾ ਲੈ ਰਹੀ ਹੈ ਜਿਸ ਦਾ ਵਿਰੋਧ ਕਾਂਗਰਸ ਪਾਰਟੀ ਕਰ ਰਹੀ ਹੈ ਤੇ ਜਦੋਂ ਤੱਕ ਵਿਦਿਆਰਥੀਆਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ’ਤੇ ਕੋਈ ਸਖ਼ਤ ਕਾਰਵਾਈ ਨਹੀ ਹੁੰਦੀ ਉਦੋਂ ਤੱਕ ਕੇਂਦਰ ਸਰਕਾਰ ਦਾ ਵਿਰੋਧ ਕਾਂਗਰਸ ਪਾਰਟੀ ਕਰਦੀ ਰਹੇਗੀ। ਕਿਸਾਨ ਆਗੂ ਕਮਲਜੀਤ ਬੰਗਾ ਨੇ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਦਾ ਹੱਲ ਸਰਕਾਰ ਨੂੰ ਗੱਲਬਾਤ ਰਾਹੀਂ ਕੱਢਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਵਿਦਿਆਰਥੀਆਂ ਖਿਲਾਫ ਦਰਜ ਕੀਤੇ ਗਏ ਕੇਸ ਤੁਰੰਤ ਵਾਪਸ ਲਏ ਜਾਣ, ਗ੍ਰਿਫਤਾਰ ਕੀਤੇ ਗਏ ਵਿਦਿਆਰਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤੇ ਉਨ੍ਹਾਂ ਦੀਆਂ ਜਾਇਜ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਢੁੱਕਵੇਂ ਕਦਮ ਚੁੱਕੇ ਜਾਣ। ਇਸ ਮੌਕੇ ਦੇਸ ਰਾਜ, ਗੁਰਦੀਪ ਰਾਮ ਪੰਚ, ਪ੍ਰੇਮ ਰਾਮ, ਕੈਪਟਨ ਪਾਖਰ ਸਿੰਘ, ਕਮਲਜੀਤ, ਵਿਮਲ ਕੁਮਾਰ, ਗੁਰਮੀਤ ਰਾਮ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਸ਼ਯਪ ਮਹਿਰਾ ਵੈਲਫੇਅਰ ਬੋਰਡ ਦਾ ਵੀ ਜਲਦੀ ਗਠਨ ਕੀਤਾ ਜਾਵੇ- ਕੈਪਟਨ ਹਰਜੀਤ ਸਿੰਘ ਮਜਾਰੀ ਅਗਲੀ ਖ਼ਬਰ ‘ਆਪ’ ਆਗੂ ਚੌਧਰੀ ਅਸ਼ੋਕ ਕਟਾਰੀਆ ਵੱਲੋਂ ਖੰਡੂਪੁਰ ਵਿਖੇ ਲੋਕ ਮਿਲਣੀ
Ad Position 24