10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਰੋਟਰੀ ਕਲੱਬ ਬੰਗਾ ਦੇ ਨਵੇਂ ਪ੍ਰਧਾਨ ਸ਼ਰਨਜੀਤ ਸਿੰਘ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 24-07-2026
ਬੰਗਾ, 23 ਜੁਲਾਈ (ਧਰਮਵੀਰ ਪਾਲ) - ਰੋਟਰੀ ਕਲੱਬ ਬੰਗਾ ਦੇ ਨਵੇਂ ਪ੍ਰਧਾਨ ਸ਼ਰਨਜੀਤ ਸਿੰਘ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੁੱਜਣ ’ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਵੱਲੋਂ ਇਲਾਕੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਸ਼ਰਨਜੀਤ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਲੋੜਵੰਦਾਂ ਮਰੀਜ਼ਾਂ ਲਈ ਸਿਹਤ ਸੇਵਾਵਾਂ ਦਾ ਭਰੋਸੇਯੋਗ ਹਸਪਤਾਲ ਬਣ ਚੁੱਕਾ ਹੈ। ਉਨ੍ਹਾਂ ਹਸਪਤਾਲ ਨੂੰ ਵੱਖ-ਵੱਖ ਸਿਹਤ ਤੇ ਸਿੱਖਿਅਕ ਸੇਵਾ ਪ੍ਰੋਜੈਕਟਾਂ ਦੇ ਨਾਲ-ਨਾਲ ਖੂਨਦਾਨ ਕੈਂਪਾਂ, ਮੈਡੀਕਲ ਕੈਂਪਾਂ ਲਈ ਰੋਟਰੀ ਕਲੱਬ ਬੰਗਾ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਤੋਂ ਪਹਿਲਾਂ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਰੋਟਰੀ ਕਲੱਬ ਬੰਗਾ ਦੇ ਨਵੇਂ ਪ੍ਰਧਾਨ ਸ਼ਰਨਜੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ। ਉਹਨਾਂ ਨੇ ਰੋਟਰੀ ਕਲੱਬ ਬੰਗਾ ਵੱਲੋਂ ਸਮਾਜ ਸੇਵਾ ਤੇ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਪ੍ਰੋਜੈਕਟਾਂ ਦੀ ਸ਼ਲਾਘਾ ਕੀਤੀ। ਸ. ਢਾਹਾਂ ਨੇ ਹਸਪਤਾਲ ਵਿਖੇ ਚੱਲ ਰਹੀਆਂ ਸਿਹਤ ਤੇ ਸਿੱਖਿਅਕ ਸੇਵਾ ਪ੍ਰੋਜੈਕਟਾਂ ਵਿੱਚ ਸਹਿਯੋਗ ਦੇਣ ਦੇ ਫ਼ੈਸਲੇ ਲਈ ਰੋਟਰੀ ਕਲੱਬ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਰੋਟਰੀ ਕਲੱਬ ਬੰਗਾ ਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਚਕਾਰ ਆਮ ਲੋਕਾਈ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਪਸੀ ਸਹਿਯੋਗ ਨੂੰ ਵਧਾਉਣ ਦੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਸੁਰਿੰਦਰ ਸਿੰਘ ਢੀਂਡਸਾ ਸਾਬਕਾ ਪ੍ਰਧਾਨ ਰੋਟਰੀ ਕਲੱਬ ਬੰਗਾ ਅਤੇ ਸਮਾਜ ਸੇਵਿਕਾ ਜਗਜੀਤ ਕੌਰ ਕਰਨਾਣਾ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਵੀਰ ਮੀਂਹਾਂ ਦਾ ਪਾਣੀ ਰੋਕਣ ਲਈ ਸੜਕਾਂ ’ਚ ਵੱਟਾਂ ਨਾ ਲਗਾਉਣ- ਐਸ. ਡੀ. ਓ. ਮੰਡੀ ਬੋਰਡ ਅਗਲੀ ਖ਼ਬਰ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਵਲੋਂ ਲਿਆ ਜਾਂਦਾ ‘ਸਕੂਲ ਭਲਾਈ ਫੰਡ’ ਬਣਿਆ ਚਰਚਾ ਦਾ ਵਿਸ਼ਾ
Ad Position 24