06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ’ਤੇ ਲਾਠੀਚਾਰਜ ਦੀ ਕਾਂਗਰਸ ਵਲੋਂ ਨਿਖੇਧੀ

Ad Position 21
No active advertisement
ਅਜੀਤ ਡੈਸਕ 25-07-2026
ਬਲਾਚੌਰ, 24 ਜੁਲਾਈ (ਨਰੇਸ਼ ਧੌਲ) - ਬਰਨਾਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਦੀ ਕਾਂਗਰਸ ਪਾਰਟੀ ਦੇ ਐਸ.ਸੀ. ਸੈੱਲ ਬਲਾਕ ਬਲਾਚੌਰ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਐਸ.ਸੀ. ਸੈੱਲ ਦੇ ਬਲਾਕ ਚੇਅਰਮੈਨ ਜਿੰਦਰ ਧੌਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਪੁਲਿਸ ਵੱਲੋਂ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਨਾਲ ਕੀਤਾ ਗਿਆ ਵਿਵਹਾਰ ਬਹੁਤ ਹੀ ਨਿੰਦਣਯੋਗ ਅਤੇ ਅਸਹਿਣਯੋਗ ਹੈ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਆਪਣੇ ਜਾਇਜ਼ ਹੱਕਾਂ ਅਤੇ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ’ਤੇ ਲਾਠੀਆਂ ਵਰਸਾਈਆਂ ਗਈਆਂ। ਉਨ੍ਹਾਂ ਕਿਹਾ ਕਿ ਅੱਜ ਵੀ ਸਫਾਈ ਕਰਮਚਾਰੀਆਂ ਨੂੰ ਸੁਰੱਖਿਅਤ ਢੰਗ ਨਾਲ ਕੰਮ ਕਰਨ ਲਈ ਲੋੜੀਂਦੀਆਂ ਸੇਫਟੀ ਕਿੱਟਾਂ, ਸੇਫਟੀ ਬੂਟ ਤੇ ਹੈਲਮੈਟ ਵਰਗੀਆਂ ਬੁਨਿਆਦੀ ਸਹੂਲਤਾਂ ਨਹੀਂ ਦਿੱਤੀਆਂ ਜਾਂਦੀਆਂ, ਜਿਸ ਕਾਰਨ ਕਈ ਕਰਮਚਾਰੀ ਸੀਵਰੇਜਾਂ ਵਿੱਚ ਕੰਮ ਕਰਦੇ ਹੋਏ ਆਪਣੀਆਂ ਜਾਨਾਂ ਗੁਆ ਬੈਠਦੇ ਹਨ। ਅਜਿਹੇ ਹਾਲਾਤਾਂ ਵਿੱਚ ਜਦੋਂ ਉਹ ਆਪਣੇ ਹੱਕਾਂ ਦੀ ਮੰਗ ਕਰਦੇ ਹਨ ਤਾਂ ਉਨ੍ਹਾਂ ਨੂੰ ਲਾਠੀਚਾਰਜ ਦਾ ਸਾਹਮਣਾ ਕਰਨਾ ਪੈਂਦਾ ਹੈ, ਜੋ ਬਹੁਤ ਹੀ ਮੰਦਭਾਗਾ ਹੈ। ਕਿਸਾਨ ਕਾਂਗਰਸ ਦੇ ਬਲਾਕ ਪ੍ਰਧਾਨ ਕਮਲਜੀਤ ਬੰਗਾ ਨੇ ਕਿਹਾ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਪ੍ਰਧਾਨ ਸੁਰਿੰਦਰ ਛਿੰਦਾ ਨੇ ਵੀ ਘਟਨਾ ਦੀ ਸਖ਼ਤ ਨਿੰਦਾ ਕੀਤੀ। ਸਰਦਾਰ ਅਰਜੁਨ ਸਿੰਘ ਨੇ ਵੀ ਪੰਜਾਬ ਸਰਕਾਰ ਦੀ ਨਿੰਦਾ ਕੀਤੀ। ਮੀਟਿੰਗ ਵਿੱਚ ਰਾਮ ਦਾਸ (ਬਲਾਕ ਪ੍ਰਧਾਨ), ਰਮੇਸ਼ ਅਤਰੀ, ਸੁਰਿੰਦਰ ਕੁਮਾਰ, ਰਾਜ ਕੁਮਾਰ, ਜਗਤਾਰ ਖਾਨ, ਬਲਦੇਵ ਰਾਜ ਭੋਲੇਵਾਲ, ਸੰਜੀਵ ਕੁਮਾਰ (ਪ੍ਰੇਮ ਨਗਰ), ਅਵਤਾਰ ਸਿੰਘ, ਰਾਕੇਸ਼ ਕੁਮਾਰ, ਸੋਨੂੰ ਮਾਣੇਵਾਲ ਅਤੇ ਪਰਮਜੀਤ ਪੰਮਾ ਸਮੇਤ ਹੋਰ ਆਗੂਆਂ ਨੇ ਵੀ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਪੰਜਾਬ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਘਟਨਾ ਸਬੰਧੀ ਮੁੱਖ ਮੰਤਰੀ ਤੇ ਪੁਲਿਸ ਅਧਿਕਾਰੀਆਂ ਦੇ ਪੁਤਲੇ ਫੂਕੇ ਅਗਲੀ ਖ਼ਬਰ ­ਸੜੋਆ ਦੇ ਸਕੂਲ ’ਚ ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਦਾ ਭਵਿੱਖ ਹਨੇਰੇ ’ਚ ਪ੍ਰਿੰਸੀਪਲ ਤੋਂ ਲੈ ਕੇ ਚਪੜਾਸੀ ਤੱਕ ਪੋਸਟਾ...
Ad Position 24
No active advertisement