06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਬਰਨਾਲਾ ਘਟਨਾ ਸਬੰਧੀ ਮੁੱਖ ਮੰਤਰੀ ਤੇ ਪੁਲਿਸ ਅਧਿਕਾਰੀਆਂ ਦੇ ਪੁਤਲੇ ਫੂਕੇ

Ad Position 21
No active advertisement
ਅਜੀਤ ਡੈਸਕ 25-07-2026
ਬਲਾਚੌਰ, 24 ਜੁਲਾਈ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)- ਪਿਛਲੇ ਦਿਨੀ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਬਲਾਚੌਰ ਦੇ ਮੇਨ ਚੌਂਕ ਵਿੱਚ ਸਫਾਈ ਕਰਮਚਾਰੀਆਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਡੀ.ਐਸ.ਪੀ. ਬਰਨਾਲਾ ਅਤੇ ਸੰਬੰਧਿਤ ਐਸ.ਐਚ.ਓ. ਦਾ ਪੁਤਲਾ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸਫਾਈ ਕਰਮਚਾਰੀਆਂ ਦੇ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਸੋਮਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਸਫਾਈ ਕਰਮਚਾਰੀਆਂ ਵੱਲੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ ਹੇਠ ਬਲਾਚੌਰ ਨਗਰ ਕੌਂਸਲ ਤੋਂ ਬਲਾਚੌਰ ਮੇਨ ਚੌਕ ਤੱਕ ਪੈਦਲ ਮਾਰਚ ਕਰਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਤੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਵੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਲਾਠੀਚਾਰਜ ਕਰਨ ਵਾਲਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਵਿੱਕੀ ਕਾਠਗੜ੍ਹ, ਸਾਬਕਾ ਪ੍ਰਧਾਨ ਨਰਿੰਦਰ ਘਈ, ਪਰਵਿੰਦਰ ਮੇਨਕਾ ਐਮ.ਸੀ, ਚੇਅਰਮੈਨ ਜਿੰਦਰ ਧੌਲ, ਐਡਵੋਕੇਟ ਪ੍ਰਵੇਸ਼ ਖੋਸਲਾ, ਪੰਮਾ ਭਾਟੀਆ ਐਮ.ਸੀ, ਨਰੇਸ਼ ਚੇਚੀ ਐਮ.ਸੀ, ਵਿਜੇ ਮੋਹਨ ਸਾਬਕਾ ਚੇਅਰਮੈਨ ਅਤੇ ਹੋਰ ਬਹੁ ਗਿਣਤੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਬੰਗਾ ਵਿਖੇ ਕਰਵਾਇਆ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੀਰਤਨ ਦਰਬਾਰ ਅਗਲੀ ਖ਼ਬਰ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ’ਤੇ ਲਾਠੀਚਾਰਜ ਦੀ ਕਾਂਗਰਸ ਵਲੋਂ ਨਿਖੇਧੀ
Ad Position 24
No active advertisement