05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਖੋਜਾ ਬੇਟ ਵਿਖੇ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਦਾ ਕਾਰਜ ਸ਼ੁਰੂ

Ad Position 21
No active advertisement
ਅਜੀਤ ਡੈਸਕ 26-07-2026

ਬਲਾਚੌਰ, 25 ਜੁਲਾਈ (ਨਰੇਸ਼ ਧੌਲ)-ਗ੍ਰਾਮ ਪੰਚਾਇਤ ਖੋਜਾ ਬੇਟ ਦੇ ਸਰਪੰਚ ਸਰਦਾਰ ਸੰਤੋਖ ਸਿੰਘ ਸ਼ਿਵਾਲਿਕ ਚੇਅਰਮੈਨ ਸੈਣੀ ਵੈਲਫੇਅਰ ਬੋਰਡ ਪੰਜਾਬ ਦੀ ਅਗਵਾਈ ਹੇਠ ਪਿੰਡ ਦੇ ਵਿਕਾਸ ਕਾਰਜਾਂ ਦੀ ਗਤੀ ਤੇਜ਼ ਕਰਦਿਆਂ ਹੋਇਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸਰਦਾਰ ਸੰਤੋਖ ਸਿੰਘ ਨੇ ਕਿਹਾ ਕਿ ਪਿੰਡ ਦੇ ਸਰਵਪੱਖੀ ਵਿਕਾਸ ਲਈ ਪੰਚਾਇਤ ਪੂਰੀ ਵਚਨਬੱਧ ਹੈ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਦੱਸਿਆ ਕਿ ਇੰਟਰਲਾਕ ਟਾਈਲਾਂ ਲੱਗਣ ਨਾਲ ਗਲੀਆਂ ਦੀ ਦਿੱਖ ਸੁੰਦਰ ਹੋਣ ਦੇ ਨਾਲ-ਨਾਲ ਲੋਕਾਂ ਨੂੰ ਆਵਾਜਾਈ ਵਿੱਚ ਵੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਧਾਇਕਾ ਸੰਤੋਸ਼ ਕਟਾਰੀਆ ਦੇ ਵੱਡੇ ਸਹਿਯੋਗ ਨਾਲ ਪਿੰਡ ਦੇ ਵਿਕਾਸ ਲਈ ਹੋਰ ਕਈ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਤਾਂ ਜੋ ਖੋਜਾਂ ਬੇਟ ਨੂੰ ਇੱਕ ਆਦਰਸ਼ ਪਿੰਡ ਵਜੋਂ ਵਿਕਸਤ ਕੀਤਾ ਜਾ ਸਕੇ। ਪਿੰਡ ਵਾਸੀਆਂ ਨੇ ਇਸ ਵਿਕਾਸ ਕਾਰਜ ਲਈ ਸਰਪੰਚ ਅਤੇ ਸਮੂਹ ਪੰਚਾਇਤ ਦਾ ਧੰਨਵਾਦ ਕਰਦਿਆਂ ਆਸ ਜਤਾਈ ਕਿ ਇਸ ਤਰ੍ਹਾਂ ਦੇ ਲੋਕ ਭਲਾਈ ਦੇ ਕੰਮ ਲਗਾਤਾਰ ਜਾਰੀ ਰਹਿਣਗੇ।

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਕਾਮਿਆਂ ਦਾ ਪੰਜਵੇਂ ਦਿਨ ਵੀ ਸੰਘਰਸ਼ ਜਾਰੀ ਅਗਲੀ ਖ਼ਬਰ ਜ਼ੋਨ ਕਾਠਗੜ੍ਹ 9 ਦੀਆਂ ਖੇਡਾਂ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਸ਼ਾਨੋ-ਸ਼ੌਕਤ ਨਾਲ ਸ਼ੁਰੂ
Ad Position 24
No active advertisement