10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਬੀਕਾ ’ਚ ਕੀਤੀ ਅੰਦੋਲਨਕਾਰੀ ਵਿਦਿਆਰਥੀਆਂ ਦੇ ਹੱਕ ’ਚ ਵਿਚਾਰ ਚਰਚਾ

Ad Position 21
No active advertisement
ਅਜੀਤ ਡੈਸਕ 27-07-2026

ਨਵਾਂਸ਼ਹਿਰ, 26 ਜੁਲਾਈ (ਜਸਬੀਰ ਸਿੰਘ ਨੂਰਪੁਰ)-ਦਿੱਲੀ ਦੇ ਜੰਤਰ ਮੰਤਰ ਵਿਖੇ ਚੱਲ ਰਹੇ ਵਿਦਿਆਰਥੀਆਂ ਦੇ ਸ਼ਾਂਤੀ ਪੂਰਨ ਅੰਦੋਲਨ ਨੂੰ ਭੰਗ ਕਰਨ ਲਈ ਕੇਂਦਰ ਦੀ ਸਰਕਾਰ ਵਲੋਂ ਕੀਤੇ ਗਏ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਨ ਤੇ ਧਰਨਾਕਾਰੀ ਵਿਦਿਆਰਥੀਆਂ/ਜਥੇਬੰਦੀਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਲਈ ਪਿੰਡ ਬੀਕਾ ਵਿਖੇ ਵਿਚਾਰ ਚਰਚਾ ਕੀਤੀ ਗਈ। ਜਿਸ ਵਿਚ ਪੰਜਾਬੀ ਗਾਇਕ ਧਰਮਿੰਦਰ ਮਸਾਣੀ ਤੇ ਐਡਵੋਕੇਟ ਲਖਵੀਰ ਬੀਸਲਾ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਦੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਦੀ ਲੋਕ ਵਿਰੋਧੀ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ, ਦਲਿਤ ਵਰਗ ਤੋਂ ਲੈ ਕੇ ਵਿਦਿਆਰਥੀਆਂ ਦੇ ਹੱਕਾਂ ’ਤੇ ਡਾਕਾ ਮਾਰਿਆ ਹੈ। ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਮੁਕਾਬਲਾ ਕਰਨ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨਾ ਸਮੇਂ ਦੀ ਮੰਗ ਹੈ। ਲਖਵੀਰ ਬੀਸਲਾ ਨੇ ਆਖਿਆ ਕਿ ਸਿੱਖਿਆ ਮੰਤਰੀ ਦੇ ਅਸਤੀਫ਼ੇ ਤੋਂ ਬਾਅਦ ਧਰਨਾ ਤਾਂ ਸ਼ਾਇਦ ਖਤਮ ਹੋ ਜਾਵੇ ਪਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਬਲਰਾਜ ਸਿੰਘ, ਸੁਨੀਲ, ਬਲਦੇਵ ਸਿੰਘ, ਕੁਲਦੀਪ ਕੁਮਾਰ, ਮੋਹਿਤ, ਅਰਮਾਨ, ਨਿੰਦਰ ਬੀਕਾ, ਸੌਰਵ ਗੱਟੂ, ਭਗਤ ਬੀਕਾ, ਕੁਲਦੀਪ ਸਿੰਘ, ਕੁਲਜੀਤ ਕੁਮਾਰ, ਦੇਸ ਬੀਕਾ, ਹਰਨੇਕ ਸਿੰਘ, ਜਰਨੈਲ ਸਿੰਘ ਪੰਚ, ਓਂਕਾਰ ਸਿੰਘ, ਬਲਵਿੰਦਰ ਸਿੰਘ, ਤਾਰੀ ਬੀਕਾ, ਬਿੱਟੂ ਬੀਕਾ ਪੰਚ, ਨਮਨ, ਅਸੀਸ ਕਿੰਦਾ ਬੀਕਾ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਲਧਾਣਾ ਝਿੱਕਾ ਦੇ ਮੈਦਾਨ ’ਚ ਬੰਗਾ ਜ਼ੋਨ ਦੇ ਸਕੂਲ ਖੇਡ ਟੂਰਨਾਮੈਂਟ ਆਰੰਭ ਅਗਲੀ ਖ਼ਬਰ ਰੱਖੜਾ ਨੇ 92.85 ਲੱਖ ਦੀ ਲਾਗਤ ਨਾਲ ਬਣਨ ਵਾਲੇ ਸੜਕ ਨਿਰਮਾਣ ਕਾਰਜਾਂ ਦਾ ਰੱਖਿਆ ਨੀਂਹ ਪੱਥਰ
Ad Position 24