09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਨੌਜਵਾਨਾਂ ’ਤੇ ਲਾਠੀਚਾਰਜ ਕਰਨ ਦੀ ਘਟਨਾ ਮੰਦਭਾਗੀ-ਕਾਂਗਰਸੀ ਆਗੂ ­

Ad Position 21
No active advertisement
ਅਜੀਤ ਡੈਸਕ 27-07-2026

ਕਟਾਰੀਆਂ, 26 ਜੁਲਾਈ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਆਗੂ ਸਤਵੀਰ ਸਿੰਘ ਪੱਲੀ ਝਿੱਕੀ, ਦਰਬਜੀਤ ਸਿੰਘ ਪੂੰਨੀਆ ਤੇ ਬਲਦੇਵ ਸਿੰਘ ਮਕਸੂਦਪੁਰ-ਸੂੰਢ ਆਦਿ ਕਾਂਗਰਸੀ ਆਗੂਆਂ ਨੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਸਰਕਾਰ ਦੇ ਇਸ਼ਾਰੇ ’ਤੇ ਦਿੱਲੀ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਦੀ ਘੋਰ ਨਿੰਦਾ ਕਰਦਿਆਂ ਕਿਹਾ ਕਿ ਦਿੱਲੀ ਪੁਲਿਸ ਦਾ ਇਹ ਵਿਵਹਾਰ ਬਹੁਤ ਹੀ ਮਾੜਾ ਹੈ। ਕਿਉਂਕਿ ਹਰ ਵਿਅਕਤੀ ਨੂੰ ਆਪਣੇ ਹੱਕਾਂ ਦੀ ਲੜਾਈ ਲੜਨ ਦਾ ਪੂਰਾ ਸੰਵਿਧਾਨਿਕ ਅਧਿਕਾਰ ਹੈ ਪਰ ਫੇਰ ਵੀ ਸਰਕਾਰ ਨੇ ਨੌਜਵਾਨਾਂ ਦੀ ਗੱਲ ਨਾ ਸੁਣ ਕੇ ਤੇ ਉਨ੍ਹਾਂ ’ਤੇ ਅਤਿਆਚਾਰ ਕਰਕੇ ਇਹ ਦਰਸਾ ਦਿੱਤਾ ਕਿ ਹੱਕ ਮੰਗਣ ਵਾਲਿਆਂ ਲਈ ਸਿਰਫ ਡੰਡੇ ਦੇ ਸਿਵਾਏ ਕੁਝ ਹੋਰ ਨਹੀ ਹੈ। ਸੀਨੀਅਰ ਨਿਧੱੜਕ ਕਾਂਗਰਸੀ ਆਗੂ ਸਤਵੀਰ ਸਿੰਘ ਪੱਲੀ ਝਿੱਕੀ, ਦਰਬਜੀਤ ਸਿੰਘ ਪੂੰਨੀਆ ਅਤੇ ਬਲਦੇਵ ਸਿੰਘ ਮਕਸੂਦਪੁਰ-ਸੂੰਢ ਨੇ ਕਿਹਾ ਕਿ ਜਦੋਂ ਵੀ ਕੇਂਦਰ ਤੇ ਪੰਜਾਬ ’ਚ ਕਾਂਗਰਸ ਦੀ ਸਰਕਾਰ ਸੀ ਤਾਂ ਹਰ ਵਰਗ ਦੇ ਲੋਕਾਂ ਦਾ ਪੂਰਾ ਸਤਿਕਾਰ ਸੀ ਪਰ ਜਦੋਂ ਦੀ ਕੇਂਦਰ ਵਿਚ ਭਾਜਪਾ ਦੀ ਸਰਕਾਰ ਬਣੀ ਹੈ ਤਾਂ ਲੋਕਾਂ ਨੂੰ ਕੋਈ ਇਨਸਾਫ ਮਿਲਦਾ ਨਹੀਂ ਦਿਸ ਰਿਹਾ।

Ad Position 22
No active advertisement
ਪਿਛਲੀ ਖ਼ਬਰ ਐੱਮ. ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਮੋਟਰਸਾਈਕਲ ਖੋਹ ਕੇ ਹੋਏ ਫਰਾਰ
Ad Position 24