08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਜਸਵਿੰਦਰ ਜੱਸੀ ਹੋਏ ਕਾਂਗਰਸ ’ਚ ਸ਼ਾਮਿਲ, ਘੱਟ ਗਿਣਤੀ ਵਿਭਾਗ ਲਈ ਕਰਨਗੇ ਕੰਮ

Ad Position 21
No active advertisement
ਅਜੀਤ ਡੈਸਕ 27-07-2026

ਰਾਹੋਂ, 26 ਜੁਲਾਈ (ਉਂਕਾਰ ਸਿੰਘ ਰਾਠੋਰ)-ਚੰਡੀਗੜ੍ਹ ਵਿਖੇ ਕਾਂਗਰਸ ਭਵਨ ਵਿਚ ਘੱਟ ਗਿਣਤੀ ਵਿਭਾਗ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਪ੍ਰੋਫੈਸਰ ਇਮੈਨੁਅਲ ਨਾਹਰ ਤੇ ਸੀਨੀਅਰ ਕਾਂਗਰਸੀ ਆਗੂ ਡਾ. ਸੁਭਾਸ਼ ਥੋਬਾ ਦੀ ਅਗਵਾਈ ਵਿਚ ਹੋਈ। ਜਿਸ ਵਿਚ ਪੰਜਾਬ ਪ੍ਰਭਾਰੀ ਮੈਡਮ ਮੀਨਾਕਸ਼ੀ ਸਿੰਘ, ਪੰਜਾਬ ਸਹਿ ਪ੍ਰਭਾਰੀ ਜਸਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਮੀਟਿੰਗ ਵਿਚ ਪਹੁੰਚੇ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਾਂਗਰਸ ਘੱਟ ਗਿਣਤੀ ਵਿਭਾਗ ਨਾਲ ਸੰਬੰਧਤ ਅਹੁਦੇਦਾਰ ਤੇ ਵਰਕਰ ਪਹੁੰਚ ਕੇ 2027 ਵਿਚ ਹੋਣ ਜਾ ਰਹੀਆਂ ਚੋਣਾਂ ਸੰਬੰਧੀ ਵਿਚਾਰ ਚਰਚਾ ਕੀਤੀ ਤਾਂ ਕਿ 2027 ਵਿਚ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣ ਸਕੇ। ਇਸ ਮੌਕੇ ਨਵਾਂਸ਼ਹਿਰ ਤੋਂ ਪੰਜਾਬ ਮਸੀਹ ਏਕਤਾ ਫਰੰਟ ਦੇ ਸੂਬਾ ਪ੍ਰਧਾਨ ਜਸਵਿੰਦਰ ਜੱਸੀ ਆਪਣੀ ਟੀਮ ਸਮੇਤ ਉਥੇ ਪਹੁੰਚ ਕੇ ਚੇਅਰਮੈਨ ਪ੍ਰਫੈਸਰ ਇਮੈਨੁਅਲ ਨਾਹਰ ਦੀ ਅਗਵਾਈ ਵਿਚ ਕਾਂਗਰਸ ਵਿਚ ਸ਼ਾਮਿਲ ਹੋਏ ਅਤੇ ਇਸ ਮੌਕੇ ਨਵਾਂਸ਼ਹਿਰ ਤੋਂ ਲਖਵੀਰ ਸਿੰਘ, ਜਰਨੈਲ ਸਿੰਘ, ਬਲਵਿੰਦਰ ਸਿੰਘ, ਪੁਸ਼ਪਾ ਦੇਵੀ ਵੀ ਕਾਂਗਰਸ ਵਿਚ ਸ਼ਾਮਿਲ ਹੋਏ। ਜਸਵਿੰਦਰ ਜੱਸੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਘੱਟ ਗਿਣਤੀ ਵਰਗ ਦੇ ਲੋਕਾਂ ਨਾਲ ਖੜ੍ਹਦੀ ਹੈ ਅਤੇ ਅਸੀਂ 2027 ਵਿਚ ਦਿਨ ਰਾਤ ਮਿਹਨਤ ਕਰਕੇ ਪੰਜਾਬ ਵਿਚ ਕਾਂਗਰਸ ਸਰਕਾਰ ਬਣਾਵਾਂਗੇ।

Ad Position 22
No active advertisement
ਪਿਛਲੀ ਖ਼ਬਰ ਜਗਵਿੰਦਰ ਸਿੰਘ ਜੱਗੀ ਨਲੀਨੀ ਅਕਾਲੀ ਦਲ (ਬ) ਵਿਚ ਹੋਏ ਸ਼ਾਮਿਲ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਜੱਗ... ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਕਮੇਟੀ ਨਿਯੁਕਤ
Ad Position 24