09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪੰਜਾਬ ਸਰਕਾਰ ਨੇ ਅਣ-ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਲਿਸਟਾਂ ਤਿਆਰ ਕਰਨ ਦੇ ਦਿੱਤੇ ਆਦੇਸ਼

Ad Position 21
No active advertisement
ਅਜੀਤ ਡੈਸਕ 28-07-2026

ਨਵਾਂਸ਼ਹਿਰ, 27 ਜੁਲਾਈ (ਦੀਦਾਰ ਸਿੰਘ ਸ਼ੇਤਰਾ) - ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਲਿਵਾਸਾ ਹਸਪਤਾਲ ਵਿਖੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਧਰਮਜੀਤ ਸਿੰਘ ਨੇ ਪਿਛਲੇ ਮਹੀਨੇ ਦੌਰਾਨ ਜ਼ਿਲ੍ਹੇ ਦੀਆਂ ਸੰਗਠਨਾਤਮਕ ਕਾਰਗੁਜ਼ਾਰੀਆਂ ਦੀ ਰਿਪੋਰਟ ਪੇਸ਼ ਕੀਤੀ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸੂਬਾ ਉਪ ਪ੍ਰਧਾਨ ਦਿਲਦਾਰ ਸਿੰਘ ਚਾਹਲ ਨੇ ਸੂਬਾ ਕਮੇਟੀ ਦੇ ਫ਼ੈਸਲਿਆਂ ਅਤੇ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਦੇ ਨਿਰੰਤਰ ਸੰਘਰਸ਼, ਵੱਖ-ਵੱਖ ਹਲਕਾ ਵਿਧਾਇਕਾਂ ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਮੇਂ-ਸਮੇਂ ’ਤੇ ਉਠਾਈਆਂ ਮੰਗਾਂ ਦੇ ਸਿੱਟੇ ਵਜੋਂ, ਮੁੱਖ ਮੰਤਰੀ ਭਗਵੰਤ ਮਾਨ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਪਿੰਡਾਂ ਵਿੱਚ ਮੁੱਢਲੀਆਂ ਸਿਹਤ ਸੇਵਾਵਾਂ ਦੇ ਰਹੇ ਅਣ-ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਟ੍ਰੇਨਿੰਗ ਲਈ ਸਾਰਥਕ ਕਦਮ ਚੁੱਕੇ ਜਾਣ ਦਾ ਫੈਸਲਾ ਲਿਆ ਹੈ। ਇਸ ਤਹਿਤ ਹੀ ਪ੍ਰੈਕਟੀਸ਼ਨਰਾਂ ਦੇ ਵਿੱਦਿਅਕ ਯੋਗਤਾ ਸਰਟੀਫਿਕੇਟ ਤੇ ਤਜ਼ਰਬਾ ਸਰਟੀਫਿਕੇਟ ਲੈਣ ਸਬੰਧੀ ਪ੍ਰਕਿਰਿਆ ਨੂੰ ਵੀ ਅੱਗੇ ਵਧਾਇਆ ਜਾ ਰਿਹਾ ਹੈ। ਇਸ ਮੌਕੇ ਚਾਹਲ ਨੇ ਦੱਸਿਆ ਕਿ ਅਪ੍ਰੈਲ 2026 ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪ੍ਰਿੰਸੀਪਲ ਸਿਹਤ ਸਕੱਤਰ ਕੁਮਾਰ ਰਾਹੁਲ ਨਾਲ ਹੋਈ ਉੱਚ ਪੱਧਰੀ ਮੀਟਿੰਗ ਤੋਂ ਬਾਅਦ, ਹੁਣ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ 21 ਜੁਲਾਈ 2026 ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੇਵਾਵਾਂ ਦੇ ਰਹੇ ਪ੍ਰੈਕਟੀਸ਼ਨਰਾਂ ਦੀਆਂ ਲਿਸਟਾਂ ਤਿਆਰ ਕਰਨ ਅਤੇ ਉਨ੍ਹਾਂ ਤੋਂ ਘੋਸ਼ਣਾ ਪੱਤਰ ਭਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਐਸੋਸੀਏਸ਼ਨ ਦੀ ਸੂਬਾ ਕਮੇਟੀ ਤੇ ਸਮੂਹ ਮੈਂਬਰਾਂ ਨੇ ਪੰਜਾਬ ਸਰਕਾਰ ਦੇ ਇਸ ਇਤਿਹਾਸਕ ਫ਼ੈਸਲੇ ਦਾ ਤਹਿ ਦਿਲੋਂ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਢਿੱਲੋਂ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ। ਇਸ ਮੌਕੇ ਜ਼ਿਲ੍ਹਾ ਕਮੇਟੀ ਦੇ ਸਮੂਹ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਮੈਡੀਕਲ ਪ੍ਰੈਕਟੀਸ਼ਨਰ ਹਾਜ਼ਰ ਸਨ, ਜਿਨ੍ਹਾਂ ਵਿੱਚ ਮੁੱਖ ਤੌਰ ’ਤੇ ਰਾਮਜੀ ਦਾਸ, ਟੇਕ ਚੰਦ ਸੈਣੀ, ਪ੍ਰਸ਼ੋਤਮ, ਸੰਦੀਪ ਜੋਸ਼ੀ, ਬਿਮਲ ਕੁਮਾਰ, ਸਤਪਾਲ ਸਿੰਘ ਬਹਿਰਾਮ, ਅਰਜੀਸ਼ ਕੁਮਾਰ ਬੌਬੀ, ਅਸ਼ੋਕ ਸ਼ਰਮਾ, ਕੁਲਵੀਰ ਸਿੰਘ, ਦਾਰਾ ਸਿੰਘ ਕੁੱਕੜ ਮਜਾਰਾ, ਕਸ਼ਮੀਰ ਬੰਗਾ, ਨਾਮਦੇਵ ਨੌਰਾ, ਜਗਦੀਸ਼ ਕਾਹਮਾ ਤੇ ਤਜਿੰਦਰ ਜੋਤ ਪ੍ਰਧਾਨ ਬਲਾਕ ਬਲਾਚੌਰ ਵੀ ਸ਼ਾਮਲ ਸਨ।

Ad Position 22
No active advertisement
ਪਿਛਲੀ ਖ਼ਬਰ ਮੋਨਿਕਾ ਵਾਲੀਆ ਨਗਰ ਕੌਂਸਲ ਬੰਗਾ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਬਾਗੋਵਾਲ ਵਿਖੇ 3 ਰੋਜ਼ਾ ਧਾਰਮਿਕ ਸਮਾਗਮ ਕਰਵਾਇਆ
Ad Position 24