09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮੋਨਿਕਾ ਵਾਲੀਆ ਨਗਰ ਕੌਂਸਲ ਬੰਗਾ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 28-07-2026

ਬੰਗਾ, 27 ਜੁਲਾਈ (ਧਰਮਵੀਰ ਪਾਲ) - ਨਗਰ ਕੌਂਸਲ ਬੰਗਾ ਦੇ ਪਿਛਲੇ ਦਿਨੀਂ ਸਰਬਸੰਮਤੀ ਨਾਲ ਚੁਣੇ ਗਏ ਪ੍ਰਧਾਨ ਸ਼੍ਰੀਮਤੀ ਮੋਨਿਕਾ ਵਾਲੀਆ ਨੇ ਅੱਜ ਵਿਧੀਵਤ ਤੌਰ ’ਤੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸੇ ਮੌਕੇ ਨਵ-ਨਿਯੁਕਤ ਵਾਈਸ ਪ੍ਰਧਾਨ ਨਰਿੰਦਰਜੀਤ ਸਿੰਘ ਰੱਤੂ ਨੇ ਵੀ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਦੇ ਹੋਏ ਸ਼ਹਿਰ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸ਼੍ਰੀਮਤੀ ਮੋਨਿਕਾ ਵਾਲੀਆ ਨੇ ਕਿਹਾ ਕਿ ਬੰਗਾ ਸ਼ਹਿਰ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਨਗਰ ਕੌਂਸਲ ਵਿੱਚ ਕਿਸੇ ਇੱਕ ਪਾਰਟੀ ਨੂੰ ਸਪੱਸ਼ਟ ਬਹੁਮਤ ਨਾ ਮਿਲਣ ਕਾਰਨ ਪ੍ਰਧਾਨ ਦੀ ਚੋਣ ਨਹੀਂ ਹੋ ਸਕੀ ਸੀ, ਜਿਸ ਦਾ ਸਿੱਧਾ ਅਸਰ ਸ਼ਹਿਰ ਦੇ ਵਿਕਾਸ ਕਾਰਜਾਂ ’ਤੇ ਪਿਆ। ਹੁਣ ਸ਼ਹਿਰ ਵਾਸੀਆਂ ਵੱਲੋਂ ਦਿੱਤੇ ਗਏ ਸਪੱਸ਼ਟ ਜਨਮਤ ਸਦਕਾ ਨਗਰ ਕੌਂਸਲ ਨੂੰ ਇੱਕ ਮਜ਼ਬੂਤ ਲੀਡਰਸ਼ਿਪ ਮਿਲੀ ਹੈ ਅਤੇ ਇਸ ਲਈ ਉਹ ਸਮੂਹ ਸ਼ਹਿਰ ਵਾਸੀਆਂ ਦਾ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਜਿਵੇਂ ਕਿ ਸਫ਼ਾਈ ਪ੍ਰਬੰਧ, ਟੁੱਟੀਆਂ ਗਲੀਆਂ, ਨਾਲੀਆਂ ਦੀ ਮੁਰੰਮਤ, ਸੀਵਰੇਜ ਪ੍ਰਣਾਲੀ ਨੂੰ ਸੁਧਾਰਨਾ, ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਬੰਗਾ ਨੂੰ ਇੱਕ ਸੁੰਦਰ, ਸਾਫ਼-ਸੁਥਰਾ ਅਤੇ ਆਧੁਨਿਕ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ, ਜੋ ਪੰਜਾਬ ਦੇ ਹੋਰ ਸ਼ਹਿਰਾਂ ਲਈ ਇੱਕ ਮਿਸਾਲ ਬਣੇਗਾ। ਨਵ-ਨਿਯੁਕਤ ਵਾਈਸ ਪ੍ਰਧਾਨ ਨਰਿੰਦਰਜੀਤ ਸਿੰਘ ਰੱਤੂ ਨੇ ਕਿਹਾ ਕਿ ਉਹ ਪ੍ਰਧਾਨ ਮੋਨਿਕਾ ਵਾਲੀਆ ਅਤੇ ਨਗਰ ਕੌਂਸਲ ਦੇ ਸਮੂਹ ਕੌਂਸਲਰਾਂ ਨਾਲ ਮਿਲ ਕੇ ਟੀਮ ਭਾਵਨਾ ਨਾਲ ਕੰਮ ਕਰਨਗੇ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਸੀ. ਸੈੱਲ ਦੇ ਪ੍ਰਧਾਨ ਸੋਹਣ ਲਾਲ ਢੰਡਾ ਨੇ ਨਵ-ਨਿਯੁਕਤ ਪ੍ਰਧਾਨ ਅਤੇ ਵਾਈਸ ਪ੍ਰਧਾਨ ਨੂੰ ਵਧਾਈ ਦਿੱਤੀ। ਅਹੁਦਾ ਸੰਭਾਲਣ ਸਮਾਗਮ ਦੌਰਾਨ ਨਗਰ ਕੌਂਸਲ ਦੇ ਸਮੂਹ ਕੌਂਸਲਰ, ਵੰਦਨਾ, ਹਿੰਮਤ ਤੇਜਪਾਲ, ਰਾਜਵਿੰਦਰ ਕੌਰ ਮਾਨ, ਜਸਵਿੰਦਰ ਸਿੰਘ ਮਾਨ, ਅਨੀਤਾ ਖੋਸਲਾ, ਰਾਜ ਰਾਣੀ, ਹਰਜਿੰਦਰ ਸੋਨੂ, ਅਮਰੀਕ ਸਿੰਘ ਸੋਨੀ, ਲਵਲੀਨ ਸੁੰਡਾ, ਕਵਿਤਾ ਅਬੀ, ਮਨਜੀਤ ਸਿੰਘ ਬੱਬਲ, ਮੀਨੂ ਅਰੋੜਾ, ਮੀਨਾ ਕੁਮਾਰੀ, ਆਮ ਆਦਮੀ ਪਾਰਟੀ ਦੇ ਆਗੂ, ਸਮਾਜ ਸੇਵੀ, ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਰਹੇ।

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਸਿੱਧੂਪੁਰ ਵਲੋਂ ਯੂਰੀਆ ਖਾਦ ਨੂੰ ਲੈ ਕੇ ਦਿੱਤਾ ਜਾਣ ਵਾਲਾ ਧਰਨਾ ਫ਼ਿਲਹਾਲ ਮੁਲਤਵੀ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਅਣ-ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਲਿਸਟਾਂ ਤਿਆਰ ਕਰਨ ਦੇ ਦਿੱਤੇ ਆਦੇਸ਼
Ad Position 24