09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਏ.ਐੱਸ.ਆਈ. ਸਿਕੰਦਰ ਪਾਲ ਨੇ ਸੰਭਾਲਿਆ ਆਸਰੋਂ ਚੌਕੀ ਦੇ ਇੰਚਾਰਜ ਵਜੋਂ ਅਹੁਦਾ

Ad Position 21
No active advertisement
ਅਜੀਤ ਡੈਸਕ 28-07-2026

ਕਾਠਗੜ੍ਹ, 27 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਥਾਣਾ ਸਦਰ ਬਲਾਚੌਰ ਤੋਂ ਬਦਲ ਕੇ ਆਏ ਮਿਹਨਤੀ ਅਤੇ ਤਜ਼ਰਬੇਕਾਰ ਪੁਲਿਸ ਅਧਿਕਾਰੀ ਏ.ਐੱਸ.ਆਈ. ਸਿਕੰਦਰ ਪਾਲ ਨੇ ਆਸਰੋਂ ਚੌਂਕੀ ਵਿਖੇ ਬਤੌਰ ਇੰਚਾਰਜ ਆਪਣਾ ਅਹੁਦਾ ਸੰਭਾਲ ਲਿਆ ਹੈ। ਖਾਸ ਗੱਲ ਇਹ ਹੈ ਕਿ ਸਿਕੰਦਰ ਪਾਲ ਵੱਲੋਂ ਆਸਰੋਂ ਚੌਂਕੀ ਵਿਖੇ ਤੀਸਰੀ ਵਾਰ ਇੰਚਾਰਜ ਵਜੋਂ ਅਹੁਦਾ ਸੰਭਾਲਿਆ ਗਿਆ ਹੈ, ਜੋ ਕਿ ਇਲਾਕੇ ਵਿੱਚ ਉਨ੍ਹਾਂ ਦੀ ਕਾਬਲੀਅਤ ਨੂੰ ਬਾਖ਼ੂਬੀ ਦਰਸਾਉਂਦਾ ਹੈ। ਆਪਣੇ ਪੁਲਿਸ ਕਰੀਅਰ ਦੌਰਾਨ ਉਹ ਇਸ ਤੋਂ ਪਹਿਲਾਂ ਵੀ ਕਈ ਵੱਖ-ਵੱਖ ਥਾਣਿਆਂ ਅਤੇ ਚੌਂਕੀਆਂ ਵਿੱਚ ਇੰਚਾਰਜ ਵਜੋਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਅਹੁਦਾ ਸੰਭਾਲਣ ਉਪਰੰਤ ਚੌਂਕੀ ਇੰਚਾਰਜ ਸਿਕੰਦਰ ਪਾਲ ਨੇ ਸਪੱਸ਼ਟ ਕੀਤਾ ਕਿ ਚੌਂਕੀ ਵਿੱਚ ਆਉਣ ਵਾਲੇ ਹਰ ਮੋਹਤਬਰ ਵਿਅਕਤੀ ਅਤੇ ਨਾਗਰਿਕ ਨੂੰ ਪੂਰਾ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਅਿਾ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਜੱਸੋਮਜਾਰਾ- ਫਰਾਲਾ ਲਿੰਕ ਸੜਕ ਦੀ ਹਾਲਤ ਹੋਈ ਖਰਾਬ, ਨਗਰ ਨਿਵਾਸੀ ਪ੍ਰੇਸ਼ਾਨ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਨਵਾਂਸ਼ਹਿਰ ਨੇ ਭਰੀ ਹੂੰਕਾਰ, ਲੋਕ ਭਲਾਈ ਸੇਵਾ ਸੁਸਾਇਟੀ ਦੀ ਮੁਹਿੰਮ ਨੇ ਜਗਾਈ ਨਵੀਂ ਉਮੀਦ
Ad Position 24