08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਵਪਾਰ ਮੰਡਲ ਵਲੋਂ 30 ਜੁਲਾਈ ਨੂੰ ਨਵਾਂਸ਼ਹਿਰ ਬੰਦ ਦਾ ਸੱਦਾ

Ad Position 21
No active advertisement
ਅਜੀਤ ਡੈਸਕ 28-07-2026

ਨਵਾਂਸ਼ਹਿਰ, 27 ਜੁਲਾਈ (ਜਸਬੀਰ ਸਿੰਘ ਨੂਰਪੁਰ) - ਵਪਾਰ ਮੰਡਲ ਨਵਾਂਸ਼ਹਿਰ ਵੱਲੋਂ ਸਫਾਈ ਸੇਵਕਾਂ ’ਤੇ ਕੀਤੇ ਤਸ਼ੱਦਦ ਦੇ ਮਾਮਲੇ ’ਚ 30 ਜੁਲਾਈ ਨੂੰ ਨਵਾਂਸ਼ਹਿਰ ਬੰਦ ਕਰਨ ਦਾ ਸੱਦਾ ਦਿੱਤਾ ਗਿਆ। ਵਪਾਰ ਮੰਡਲ ਦੇ ਪ੍ਰਧਾਨ ਚਿੰਟੂ ਅਰੋੜਾ ਨੇ ਦੱਸਿਆ ਕਿ ਸਫਾਈ ਸੇਵਕਾਂ ਦੀ ਹਮਾਇਤ ਕਰਦਿਆਂ ਵਪਾਰ ਮੰਡਲ ਨੇ 30 ਜੁਲਾਈ ਨੂੰ ਨਵਾਂਸ਼ਹਿਰ ਬੰਦ ਕਰਨ ਦਾ ਸੱਦਾ ਦਿੱਤਾ ਹੈ ਅਤੇ ਸ਼ਹਿਰ ਵਿੱਚ ਇਸ ਦਿਨ ਰੋਸ ਮਾਰਚ ਵੀ ਕੀਤਾ ਜਾਵੇਗਾ ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਨੂੰ ਵੀ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਜੋ ਸਫਾਈ ਸੇਵਕਾਂ ’ਤੇ ਹਮਲਾਵਰ ਰੁੱਖ ਅਪਣਾਉਂਦਿਆਂ ਕੁੱਟਮਾਰ ਕੀਤੀ ਗਈ ਉਸ ਦੀ ਵਪਾਰ ਮੰਡਲ ਸਖਤ ਨਿਖੇਦੀ ਕਰਦਾ ਹੈ। ਉਹਨਾਂ ਆਖਿਆ ਕਿ ਵਪਾਰ ਮੰਡਲ ਹਮੇਸ਼ਾ ਦੀ ਤਰ੍ਹਾਂ ਸਫਾਈ ਸੇਵਕਾਂ ਦੇ ਨਾਲ ਚੱਟਾਨ ਵਾਂਗ ਖੜੇਗਾ। ਉਹਨਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ 30 ਜੁਲਾਈ ਨੂੰ ਉਹ ਆਪਣੀਆਂ ਦੁਕਾਨਾਂ ਬੰਦ ਰੱਖਣ। ਉਹਨਾਂ ਆਖਿਆ ਕੇ ਸਿਰਫ ਮੈਡੀਕਲ ਸਟੋਰਾਂ ਨੂੰ ਖੁੱਲ੍ਹ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਕਾਠਗੜ੍ਹ ਵਿਖੇ ਸ਼ਾਈਨ ਵੈਟ ਲੈਬ ਵੱਲੋਂ ਨਵਾਂਸ਼ਹਿਰ ਜ਼ਿਲ੍ਹੇ ਦੀ ਪਹਿਲੀ ਆਧੁਨਿਕ ਵੈਟਰਨਰੀ ਲੈਬ ਦਾ ਉਦਘਾਟਨ ਅਗਲੀ ਖ਼ਬਰ ਪਿੰਡ ਪ੍ਰੇਮਪੁਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24