11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਕੰਪਿਊਟਰ ਅਧਿਆਪਕ 31 ਨੂੰ ਕਰਨਗੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 29-07-2026

ਨਵਾਂਸ਼ਹਿਰ, 28 ਜੁਲਾਈ (ਜਸਬੀਰ ਸਿੰਘ ਨੂਰਪੁਰ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਜਥੇਬੰਦੀ ਵੱਲੋਂ ਲਏ ਗਏ ਫੈਸਲੇ ਅਨੁਸਾਰ 31 ਜੁਲਾਈ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2 ਦਸੰਬਰ 2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ ਸੋਸਾਇਟੀ ਦੇ ਨਾਂ ‘ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਮਾਣਯੋਗ ਹਾਈਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਸਬ-ਕਮੇਟੀ ਨਾਲ ਪਿਛਲੀਆਂ ਮੀਟਿੰਗਾਂ ਵਿੱਚ ਬਣੀ ਸਹਿਮਤੀ ਅਨੁਸਾਰ ਪੰਜਵੇ ਪੇਅ ਕਮਿਸ਼ਨ ਤਹਿਤ ਬਣਦਾ ਅਣਰਿਵਾਇਜਡ ਡੀ.ਏ ਲਾਗੂ ਕਰਨਾ, ਡੈੱਥ ਪਾਲਿਸੀ ਲਾਗੂ ਕਰਨ ਦੀ ਥਾਂ ਸਰਕਾਰ ਸਮਾਂ ਲੰਘਾ ਰਹੀ ਹੈ। ਇਸ ਸਬੰਧੀ ਕੰਪਿਊਟਰ ਟੀਚਰ ਯੂਨੀਅਨ ਜ਼ਿਲ੍ਹਾ ਇਕਾਈ ਸ਼ਹੀਦ ਭਗਤ ਸਿੰਘ ਨਗਰ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਅਤੇ ਸਟੇਟ ਕਮੇਟੀ ਮੈਂਬਰ ਰਾਜਵਿੰਦਰ ਲਾਖਾ ਦੀ ਅਗਵਾਈ ਵਿੱਚ ਨਵਾਂਸ਼ਹਿਰ ਵਿਖੇ ਹੋਈ। ਜਿਸ ਵਿੱਚ ਆਗੂਆਂ ਵੱਲੋ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ, ਪਰ ਅਮਲੀ ਰੂਪ ਵਿੱਚ ਹਮੇਸਾ ਉਨਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ, ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨ-ਬਿਨ ਲਾਗੂ ਨਹੀਂ ਕੀਤਾ ਹੈ। ਇਸ ਦੌਰਾਨ 114 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਅਤੇ 5 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ। ਪਰ ਉਨਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਅਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2 ਦਸੰਬਰ 2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿੱਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋ ਕੀਤਾ ਅਧਿਕਾਰਤ ਐਲਾਨ ਇਨ-ਬਿਨ ਲਾਗੂ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ। ਇਸ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਸੁਰਿੰਦਰ ਸਹਿਜਲ, ਵਰਿੰਦਰ ਸਿੰਘ, ਵਰਿੰਦਰ ਬਖਸ਼ੀ, ਸੁਰਿੰਦਰ ਸੋਨੀ, ਸੁਖਵਿੰਦਰ ਕੁਮਾਰ, ਸਤਿੰਦਰ ਸੋਢੀ, ਹਰਵਿੰਦਰ ਸਿੰਘ, ਲਖਵਿੰਦਰ ਸਿੰਘ, ਰਣਜੀਤ ਕੌਰ, ਸ਼ਬੀਨਾ, ਓਂਕਾਰ ਸਿੰਘ, ਪਵਨ ਕੁਮਾਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮਾਮਲਾ ਸੀਵਰੇਜ ਦੀ ਸਫਾਈ ਨਾ ਹੋਣ ਕਾਰਨ ਘਰਾਂ ਵਿੱਚ ਹੀ ਵੜ ਰਹੇ ਗੰਦੇ ਪਾਣੀ ਦਾ-ਮੰਢਿਆਣੀ ਮੋੜ ’ਤੇ ਬਲਾਚੌਰ ਵਾਸੀਆਂ ਨੇ... ਅਗਲੀ ਖ਼ਬਰ ਐਸ.ਆਈ.ਆਰ ਦੌਰਾਨ ਡਿਜੀਟਾਈਜ਼ੇਸ਼ਨ ਦੇ ਕੰਮ ਵਿੱਚ ਪੰਜਾਬ ਭਰ ’ਚ ਅਵੱਲ ਰਹਿਣ ’ਤੇ ਐੱਸ.ਡੀ.ਐੱਮ ਸੁਨੀਲ ਫੋਗਾਟ ਵੱਲੋਂ ਸਟਾ...
Ad Position 24