14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਲਈ ਸਤਨਾਮ ਜਲਾਲਪੁਰ ਨੇ ਵਿੱਢੀ ਮੀਟਿੰਗਾਂ ਦੀ ਲੜੀ

Ad Position 21
No active advertisement
ਅਜੀਤ ਡੈਸਕ 29-07-2026

ਕਾਠਗੜ੍ਹ, 28 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਪੰਜਾਬ ਸਰਕਾਰ ਦੀਆਂ ਲੋਕ-ਕਲਿਆਣਕਾਰੀ ਨੀਤੀਆਂ ਅਤੇ ਵਿਕਾਸ ਕਾਰਜਾਂ ਦਾ ਲਾਹਾ ਹਰ ਆਮ ਨਾਗਰਿਕ ਤੱਕ ਪਹੁੰਚਾਉਣ ਦੇ ਮਕਸਦ ਨਾਲ ਹਲਕਾ ਬਲਾਚੌਰ ਵਿੱਚ ਸਿਆਸੀ ਗਰਮਜੋਸ਼ੀ ਵਧ ਗਈ ਹੈ। ਇਸੇ ਤਹਿਤ ਸਾਬਕਾ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਹਲਕੇ ਦੇ ਪਿੰਡ-ਪਿੰਡ ਜਾ ਕੇ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਪਿੰਡ ਮਾਲੇਵਾਲ ਕੋਹਲੀ ਵਿਖੇ ਪ੍ਰਭਾਵਸ਼ਾਲੀ ਇਕੱਠ ਹੋਇਆ। ਮੀਟਿੰਗ ਦੌਰਾਨ ਵੱਡੀ ਗਿਣਤੀ ’ਚ ਜੁੜੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ, ਜਿਸ ਨੇ ਚੋਣਾਂ ਦੌਰਾਨ ਕੀਤੇ ਹਰ ਵੱਡੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਇਆ ਹੈ। ਉਨ੍ਹਾਂ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਨੂੰ ਗਿਣਾਇਆਂ ਕਿ ਸੂਬੇ ਦੇ 90 ਫ਼ੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੀ। ਬਿਨਾਂ ਕਿਸੇ ਸਿਫ਼ਾਰਿਸ਼ ਜਾਂ ਰਿਸ਼ਵਤਖ਼ੋਰੀ ਦੇ, ਹਜ਼ਾਰਾਂ ਯੋਗ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕ ਕੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀ ਲਿਆਂਦੀ ਗਈ ਹੈ। ਸਤਨਾਮ ਜਲਾਲਪੁਰ ਨੇ ਸਪੱਸ਼ਟ ਕੀਤਾ ਕਿ ਇਹ ਨੁੱਕੜ ਮੀਟਿੰਗਾਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦਾ ਜ਼ਰੀਆ ਹਨ, ਪਿੰਡਾਂ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਕਰਵਾਇਆ ਜਾ ਸਕੇ। ਪਿੰਡ ਦੇ ਮੋਹਤਬਰਾਂ ਨੇ ਪੰਜਾਬ ਸਰਕਾਰ ਦੇ ਕੰਮਾਂ ’ਤੇ ਪੂਰਨ ਤਸੱਲੀ ਪ੍ਰਗਟਾਉਂਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਦਾ ਪੂਰਨ ਸਮਰਥਨ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਸਤਨਾਮ ਸੰਧੂ ਵੱਲੋਂ ਅਸਤੀਫਾ ਅਗਲੀ ਖ਼ਬਰ ਅਮਰਦੀਪ ਕਾਲਜ ਦਾ ਨਤੀਜਾ ਸ਼ਾਨਦਾਰ
Ad Position 24