ਗੁਣਾਚੌਰ, 28 ਜੁਲਾਈ (ਅਮਰੀਕ ਕਟਾਰੀਆ) - ਕਾਂਗਰਸ ਪਾਰਟੀ ਦੇ ਅੰਦਰੂਨੀ ਕਲੇਸ਼ ਦੇ ਚਲਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਜਨਰਲ ਸਕੱਤਰ ਸਤਨਾਮ ਸਿੰਘ ਸੰਧੂ ਖਾਨਖਾਨਾ ਵਲੋਂ ਕਾਂਗਰਸ ਪਾਰਟੀ ਦੀ ਅੰਦਰੂਨੀ ਲੜਾਈ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰੈੱਸ ਨੂੰ ਜਾਰੀ ਪ੍ਰੈੱਸ ਨੋਟ ਵਿੱਚ ਉਹਨਾਂ ਕਾਂਗਰਸ ਪਾਰਟੀ ਦੇ ਨੇਤਾਵਾਂ ਉੱਪਰ ਦੋਸ਼ ਲਾਇਆ ਕਿ ਪਾਰਟੀ ਦੀ ਅੰਦਰੂਨੀ ਲੜਾਈ ਸਿਖਰਾਂ ’ਤੇ ਪਹੁੰਚ ਚੁੱਕੀ ਹੈ। ਆਉਣ ਵਾਲੇ ਸਮੇਂ ਵਿੱਚ ਇਹ ਲੜਾਈ ਘਟਣ ਦੀ ਬਜਾਏ ਵਧਣ ਵਾਲੇ ਪਾਸੇ ਤੁਰੀ ਹੋਈ ਹੈ। ਉਹਨਾਂ ਕਿਹਾ ਕਿ ਨੇੜ ਭਵਿੱਖ ਵਿੱਚ ਇਸ ਕਾਟੋ ਕਲੇਸ਼ ਦੇ ਹੱਲ ਹੋਣ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ। ਇਸ ਦੌਰਾਨ ਪਾਰਟੀ ਅੰਦਰ ਛੋਟੇ ਵਰਕਰਾਂ ਦੀ ਕੋਈ ਅਹਿਮੀਅਤ ਨਹੀਂ ਰਹੀ। ਪਾਰਟੀ ਵੱਲੋਂ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਨਹੀਂ ਦਿੱਤਾ ਜਾ ਰਿਹਾ। ਜਿਸ ਦੇ ਚਲਦੇ ਉਨ੍ਹਾਂ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਕਾਂਗਰਸ ਪਾਰਟੀ ਦੇ ਲੀਡਰਾਂ ਨੂੰ ਸਾਫ ਕਿਹਾ ਹੈ ਕਿ ਪਾਰਟੀ ਨਾਲ ਸਬੰਧਤ ਕੋਈ ਵੀ ਸੁਨੇਹਾ ਉਹਨਾਂ ਨਾਲ ਸਾਂਝਾ ਨਾ ਕੀਤਾ ਜਾਵੇ।
ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਸਤਨਾਮ ਸੰਧੂ ਵੱਲੋਂ ਅਸਤੀਫਾ
ਅਜੀਤ ਡੈਸਕ
29-07-2026