ਬਹਿਰਾਮ, 29 ਜੁਲਾਈ (ਨਛੱਤਰ ਸਿੰਘ ਬਹਿਰਾਮ) -ਪੁਲਿਸ ਚੌਂਕੀ ਕਟਾਰੀਆਂ ਥਾਣਾ ਬਹਿਰਾਮ ਪੁਲਿਸ ਵਲੋਂ ਚੈਕਿੰਗ ਦੌਰਾਨ 20 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਮਿਲਿਆ। ਏ.ਐਸ.ਆਈ. ਵਿਜੇ ਕੁਮਾਰ ਚੌਂਕੀ ਇੰਚਾਰਜ ਕਟਾਰੀਆਂ ਨੇ ਦੱਸਿਆ ਕਿ ਇਲਾਕੇ ਵਿੱਚ ਪੁਲਿਸ ਪਾਰਟੀ ਵਲੋਂ ਗਸ਼ਤ ਕੀਤੀ ਜਾ ਰਹੀ ਸੀ। ਪਿੰਡ ਬਲਾਕੀਪੁਰ ਕੋਲ ਇੱਕ ਵਿਅਕਤੀ ਨੂੰ ਸ਼ੱਕ ਨਾਲ ਤਲਾਸ਼ੀ ਲੈਣ ‘ਤੇ ਉਨ੍ਹਾ ਪਾਸੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਦੀ ਪਹਿਚਾਣ ਜਤਿੰਦਰ ਕੁਮਾਰ ਉਰਫ ਸੋਨੂੰ ਪੁੱਤਰ ਗੁਰਮੁੱਖ ਸਿੰਘ ਵਾਸੀ ਬਿਸ਼ਨਪੁਰਾ ਥਾਣਾ ਸਦਰ ਫਗਵਾੜ੍ਹਾ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਜਿਸ ਨੂੰ ਕਾਬੂ ਕਰਕੇ ਪੁਲਿਸ ਥਾਣਾ ਬਹਿਰਾਮ ਵਿਖੇ ਪਰਚਾ ਦਰਜ ਕੀਤਾ ਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ।