02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਹੈਰੋਇਨ ਸਮੇਤ ਦੋ ਸਕੇ ਭਰਾ ਗ੍ਰਿਫਤਾਰ

Ad Position 21
No active advertisement
ਅਜੀਤ ਡੈਸਕ 30-07-2026
ਨਵਾਂਸ਼ਿਹਰ, 29 ਜੁਲਾਈ (ਜਸਬੀਰ ਸਿੰਘ ਨੂਰਪੁਰ)- ਨਵਾਂਸ਼ਹਿਰ ਦੀ ਪੁਲਿਸ ਨੂੰ ਇੱਕ ਹੋਰ ਅਹਿਮ ਸਫਲਤਾ ਹਾਸਲ ਹੋਈ ਹੈ। ਬੀਤੀ ਕੱਲ੍ਹ ਪੁਲਿਸ ਵੱਲੋਂ 25 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਓਹਨਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਤਫ਼ਤੀਸ਼ ਜਾਰੀ ਹੈ। ਐਸ.ਐਚ.ਓ ਵਰਿੰਦਰ ਕੁਮਾਰ ਨੇ ਦੱਸਿਆ ਕਿ ਜਾਡਲਾ ਦੇ ਚੌਂਕੀ ਇੰਚਾਰਜ ਸੰਜੀਵ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਥਾਣਾ ਸਦਰ ਤੋਂ ਪਿੰਡ ਰਾਮਗੜ੍ਹ ਤੋਂ ਰਾਹੋਂ ਰੋਡ ਵੱਲ ਜਾ ਰਹੇ ਸੀ ਤੇ ਜਦੋਂ ਉਹ ਸਾਹਬਪੁਰ ਰਸਤੇ ਵੱਲ ਨੂੰ ਮੁੜੇ ਤਾਂ 200 ਮੀਟਰ ਅੱਗੇ ਉਹਨਾਂ ਨੂੰ ਦੋ ਮੋਨੇ ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤੇ ਤੇ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਉਹਨਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਅਤੇ ਕਾਨੂੰਨੀ ਕਾਰਵਾਈ ਅਨੁਸਾਰ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਹਨਾਂ ਦੇ ਕਬਜ਼ੇ ਵਿੱਚੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਹੀ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਤੇ ਉਹਨਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਮੁਖੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਕਥਿਤ ਦੋਸ਼ੀਆਂ ਦੀ ਪਛਾਣ ਅਜੇ ਪੁੱਤਰ ਸੋਹਣ ਲਾਲ ਵਾਸੀ ਨੌਰੰਗ ਕੇ ਲਾਲੀਵਾਲਾ ਹਾਲ ਵਾਸੀ ਪੂਨੀਆ ਵਜੋਂ ਹੋਈ ਹੈ ਤੇ ਦੂਜੇ ਨੌਜਵਾਨ ਦੀ ਪਹਿਚਾਣ ਲਖਵਿੰਦਰ ਸਿੰਘ ਪੁੱਤਰ ਸੋਹਣ ਲਾਲ ਵਾਸੀ ਨੌਰੰਗ ਕੇ ਲਾਲੀਵਾਲਾ ਹਾਲ ਵਾਸੀ ਪੂਨੀਆ ਵਜੋਂ ਹੋਈ ਹੈ, ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।ਪੁਲਿਸ ਨੇ ਦੁਹਰਾਇਆ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ ਤੇ ਸਮਾਜ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਪ੍ਰੋ. ਮੀਨਾਕਸ਼ੀ ਗੋਇਲ ਨੇ ਉਪ ਕੁਲਪਤੀ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ
Ad Position 24
No active advertisement