ਬਲਾਚੌਰ, 29 ਜੁਲਾਈ (ਨਰੇਸ਼ ਧੌਲ)- ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਸੰਜੀਵ ਚੇਚੀ ਹਲਕਾ ਬਲਾਚੌਰ ਦੇ ਵਿਧਾਇਕਾ ਸੰਤੋਸ਼ ਕਟਾਰੀਆ ਦੇ ਗ੍ਰਹਿ ਵਿਖੇ ਉਚੇਚੇ ਤੌਰ ‘ਤੇ ਪਹੁੰਚੇ ਜਿਥੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਉਨ੍ਹਾਂ ਦਾ ਗ੍ਰਹਿ ਵਿਖੇ ਪਹੁੰਚਣ ‘ਤੇ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਸੰਜੀਵ ਚੇਚੀ ਨੂੰ ਜ਼ਿਲ੍ਹਾ ਪ੍ਰਧਾਨ ਤੇ ਪਲੈਨਿੰਗ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ‘ਤੇ ਵਿਸ਼ੇਸ਼ ਤੌਰ ‘ਤੇ ਮੁਬਾਰਕਬਾਦ ਦਿੱਤੀ। ਇਸ ਖ਼ੁਸ਼ੀ ਦੇ ਮੌਕੇ ‘ਤੇ ਉਨ੍ਹਾਂ ਨੂੰ ਲੋਈ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਆਸ ਪ੍ਰਗਟਾਈ ਕਿ ਸੰਜੀਵ ਚੇਚੀ ਦੀ ਸਖਤ ਮਿਹਨਤ ਸਦਕਾ ਜ਼ਿਲ੍ਹੇ ਵਿੱਚ ਪਾਰਟੀ ਸੰਗਠਨ ਜ਼ਮੀਨੀ ਪੱਧਰ ‘ਤੇ ਹੋਰ ਵੀ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਸਾਰੇ ਆਗੂ ਤੇ ਵਰਕਰ ਮਿਲ ਕੇ ਕੰਮ ਕਰਨਗੇ। ਇਸ ਮੌਕੇ ਕਰਨਵੀਰ ਕਟਾਰੀਆ ਹਲਕਾ ਯੂਥ ਪ੍ਰਧਾਨ ਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬਲਵੀਰ ਮੀਲੂ ਬਲਾਕ ਪ੍ਰਧਾਨ, ਰੋਕੀ ਸੋਸ਼ਲ ਮੀਡੀਆ ਬਲਾਕ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਤੇ ਪਾਰਟੀ ਵਰਕਰ ਹਾਜ਼ਰ ਸਨ।