03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ - ਡਾ. ਹਰਦੀਪ ਕੌਰ

Ad Position 21
No active advertisement
ਅਜੀਤ ਡੈਸਕ 30-07-2026
ਨਵਾਂਸ਼ਹਿਰ, 29 ਜੁਲਾਈ (ਦੀਦਾਰ ਸਿੰਘ ਸ਼ੇਤਰਾ)- ਆਮ ਆਦਮੀ ਆਰੋਗਿਆ ਕੇਂਦਰ ਕਿਸ਼ਨਪੁਰਾ ਵਿਖੇ ਵਿਸ਼ਵ ਹੈਪੇਟਾਈਟਿਸ ਦਿਵਸ ਮਨਾਇਆ ਗਿਆ। ਇਸ ਮੌਕੇ ਆਯੂਸ਼ਮਾਨ ਆਰੋਗਿਆ ਕੇਂਦਰ ਕਿਸ਼ਨਪੁਰਾ ਦੀ ਕਮਿਊਨਟੀ ਹੈਲਥ ਅਫ਼ਸਰ ਡਾ. ਹਰਦੀਪ ਕੌਰ ਨੇ ਆਮ ਲੋਕਾਂ ਨੂੰ ਹੈਪੇਟਾਈਟਿਸ ਬਿਮਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਜਿਗਰ ਨੂੰ ਪ੍ਰਭਾਵਿਤ ਕਰਨ ਵਾਲੀ ਗੰਭੀਰ ਬਿਮਾਰੀ ਹੈ, ਜਿਸ ਤੋਂ ਸਮੇਂ ਸਿਰ ਜਾਂਚ, ਸੁਰੱਖਿਅਤ ਜੀਵਨਸ਼ੈਲੀ, ਸਾਫ਼-ਸੁਥਰੇ ਭੋਜਨ ਅਤੇ ਪਾਣੀ ਦੀ ਵਰਤੋਂ ਅਤੇ ਟੀਕਾਕਰਨ ਰਾਹੀਂ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੈਪੇਟਾਈਟਿਸ-ਬੀ ਅਤੇ ਸੀ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਕਰਵਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਗੰਭੀਰ ਪੇਚੀਦਗੀਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਲੰਬੇ ਸਮੇਂ ਤੱਕ ਥਕਾਵਟ, ਪੀਲੀਆ, ਭੁੱਖ ਨਾ ਲੱਗਣਾ, ਪੇਟ ਦਰਦ ਜਾਂ ਹੋਰ ਲੱਛਣ ਨਜ਼ਰ ਆਉਣ ਤਾਂ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਜਾਂਚ ਕਰਵਾਈ ਜਾਵੇ। ਇਸ ਦੌਰਾਨ ਹਾਜ਼ਰ ਲੋਕਾਂ ਨੂੰ ਹੈਪੇਟਾਈਟਿਸ ਤੋਂ ਬਚਾਅ ਸਬੰਧੀ ਜਾਗਰੂਕਤਾ ਸਮੱਗਰੀ ਵੀ ਵੰਡੀ ਗਈ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਸੁੱਜੋਂ ’ਚ ਕਿਰਤੀ ਕਿਸਾਨ ਯੂਨੀਅਨ ਦੀ ਹੋਈ ਚੋਣ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਨੌਸ਼ਹਿਰਾ ਪੱਤਣ ’ਚ ਮਾਡਲ ਪ੍ਰਦਰਸ਼ਨੀ ਲਗਾਈ
Ad Position 24
No active advertisement