01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਬਿਸਤ ਦੁਆਬ ਨਹਿਰ ਵਿੱਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼

Ad Position 21
No active advertisement
ਅਜੀਤ ਡੈਸਕ 31-07-2026
ਕਾਠਗੜ੍ਹ, 30 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ)- ਕਾਠਗੜ੍ਹ ਨੇੜਿਓਂ ਲੰਘਦੀ ਬਿਸਤ ਦੁਆਬ ਨਹਿਰ ਵਿੱਚੋਂ ਇੱਕ ਨਵਜੰਮੇ ਮਾਸੂਮ ਬੱਚੇ ਦੀ ਲਾਸ਼ ਮਿਲਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਨਹਿਰ ਵਿੱਚੋਂ ਲਾਸ਼ ਮਿਲਣ ਦੀ ਇਸ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਨਿਆਲੀ ਬੱਸ ਅੱਡੇ ਦੇ ਕੋਲ ਬਿਸਤ ਦੁਆਬ ਨਹਿਰ ਦੇ ਸੈਫਨ ਵਿੱਚੋਂ ਇੱਕ ਛੋਟੇ ਬੱਚੇ ਦੀ ਲਾਸ਼ ਤੈਰਦੀ ਹੋਈ ਦੇਖੀ ਗਈ। ਮੌਕੇ ‘ਤੇ ਮੌਜੂਦ ਆਮ ਲੋਕਾਂ ਦੀ ਮਦਦ ਅਤੇ ਸਹਿਯੋਗ ਨਾਲ ਪੁਲਿਸ ਮੁਲਾਜ਼ਮਾਂ ਨੇ ਬਹੁਤ ਮਿਹਨਤ ਕਰਦਿਆਂ ਇਸ ਛੋਟੇ ਬੱਚੇ ਦੀ ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ। ਬਾਹਰ ਕੱਢਣ ਉਪਰੰਤ ਲਾਸ਼ ਨੂੰ ਤੁਰੰਤ ਪੁਲਿਸ ਦੇ ਸਪੁਰਦ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕਾਠਗੜ੍ਹ ਦੇ ਐਸ.ਐਚ.ਓ. ਇੰਸਪੈਕਟਰ ਕਮਲ ਤਨੇਜਾ ਆਪਣੀ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇੰਸਪੈਕਟਰ ਕਮਲ ਨੇ ਦੱਸਿਆ ਕਿ ਇਹ ਬੱਚਾ ਹਫਤੇ ਕੁ ਦਾ ਹੀ ਜਾਪਦਾ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਬੱਚੇ ਦੀ ਲਾਸ਼ ਨੂੰ ਬਲਾਚੌਰ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਸੁਰੱਖਿਆ ਹਿੱਤ ਰੱਖਵਾ ਦਿੱਤਾ ਗਿਆ ਹੈ ਤੇ ਉਸਦੇ ਪਰਿਵਾਰ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਹਰ ਪੱਖੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬਣਾਂ ਟੌਂਸਾ ਦੇ ਲੋਕ ਬਿਜਲੀ ਦੇ ਲੰਬੇ ਕੱਟਾਂ ਤੋਂ ਪ੍ਰੇਸ਼ਾਨ ਅਗਲੀ ਖ਼ਬਰ ਸਫ਼ਈ ਸੇਵਕ ਯੂਨੀਅਨ ਦੇ ਸੱਦੇ ’ਤੇ ਨਵਾਂਸ਼ਹਿਰ ਰਿਹਾ ਪੂਰਨ ਤੌਰ ’ਤੇ ਬੰਦ
Ad Position 24
No active advertisement