02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪਿੰਡ ਬਣਾਂ ਟੌਂਸਾ ਦੇ ਲੋਕ ਬਿਜਲੀ ਦੇ ਲੰਬੇ ਕੱਟਾਂ ਤੋਂ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 31-07-2026
ਕਾਠਗੜ੍ਹ, 30 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਧਰਮਪਾਲ ਕਟਾਰੀਆ ਨੇ ਪਿੰਡ ਬਣਾਂ ਟੌਂਸਾ ਵਿਖੇ ਬਿਜਲੀ ਦੇ ਮੰਦੜੇ ਹਾਲਾਤ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਕੋਲ ਜ਼ੋਰਦਾਰ ਮੰਗ ਕੀਤੀ ਹੈ ਕਿ ਪਿੰਡ ਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਬਣਾਂ ਟੌਂਸਾ ਜਿਸ ਦੇ ਚਾਰੇ ਪਾਸੇ ਵੱਡੀਆਂ-ਵੱਡੀਆਂ ਫੈਕਟਰੀਆਂ ਸਥਾਪਿਤ ਹਨ ਅਤੇ ਇਨ੍ਹਾਂ ਫੈਕਟਰੀਆਂ ਦੇ ਆਪਣੇ ਪਾਵਰ ਗ੍ਰਿਡ ਵੀ ਬਣੇ ਹੋਏ ਹਨ, ਪਰ ਇਸ ਦੇ ਬਾਵਜੂਦ ਪਿੰਡ ਵਿੱਚ ਕਈ-ਕਈ ਘੰਟੇ ਬਿਜਲੀ ਗਾਇਬ ਰਹਿੰਦੀ ਹੈ। ਸਾਬਕਾ ਮੈਂਬਰ ਧਰਮਪਾਲ ਕਟਾਰੀਆ ਨੇ ਦੱਸਿਆ ਕਿ ਬਿਜਲੀ ਦੇ ਲੰਬੇ ਕੱਟਾਂ ਕਾਰਨ ਖਾਸ ਕਰਕੇ ਰਾਤ ਦੇ ਸਮੇਂ ਛੋਟੇ ਬੱਚਿਆਂ ਦਾ ਬੁਰਾ ਹਾਲ ਹੋ ਜਾਂਦਾ ਹੈ ਅਤੇ ਪਿੰਡ ਵਾਸੀਆਂ ਨੂੰ ਕਈ ਵਾਰ ਸਾਰੀ-ਸਾਰੀ ਰਾਤ ਜਾਗ ਕੇ ਕੱਟਣੀ ਪੈਂਦੀ ਹੈ। ਉਨ੍ਹਾਂ ਸਖ਼ਤ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਪਿੰਡ ਦੇ ਲੋਕ ਇਨ੍ਹਾਂ ਫੈਕਟਰੀਆਂ ਦਾ ਪ੍ਰਦੂਸ਼ਣ ਖਾਣ ਲਈ ਮਜ਼ਬੂਰ ਹਨ ਅਤੇ ਕਈ ਘਾਤਕ ਬਿਮਾਰੀਆਂ ਦੀ ਜਕੜ ਵਿੱਚ ਆ ਰਹੇ ਹਨ ਤਾਂ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਇਸ ਦਾ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਫੈਕਟਰੀਆਂ ਦੇ ਗ੍ਰਿਡ ਤੋਂ ਹੀ ਪਿੰਡ ਨੂੰ ਬਿਜਲੀ ਦੀ ਸਪਲਾਈ ਚਾਲੂ ਕੀਤੀ ਜਾਵੇ, ਜਿੰਨਾ ਲੋਡ ਪਿੰਡ ਦਾ ਬਣਦਾ ਹੈ ਸਰਕਾਰ ਉਹ ਹਿੱਸਾ ਪਿੰਡ ਨੂੰ ਦੇਵੇ ਅਤੇ ਬਕਾਇਆ ਬਚਦੀ ਬਿਜਲੀ ਫੈਕਟਰੀਆਂ ਨੂੰ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਅਜਿਹਾ ਸੰਭਵ ਨਹੀਂ ਹੈ ਤਾਂ ਸਰਕਾਰ ਆਪਣੇ ਵੱਲੋਂ ਬਿਜਲੀ ਦਾ ਪੁਖ਼ਤਾ ਪ੍ਰਬੰਧ ਕਰੇ। ਪਿੰਡ ਦੀ ਇਸ ਅਹਿਮ ਸਮੱਸਿਆ ਸਬੰਧੀ ਗੱਲਬਾਤ ਕਰਨ ਅਤੇ ਹਾਜ਼ਰ ਹੋਣ ਵਾਲਿਆਂ ਵਿੱਚ ਅਵਿਨਾਸ਼, ਗੁਰਮੇਜ ਸਿੰਘ, ਲਾਲ ਸਿੰਘ ਫੌਜੀ ਅਤੇ ਰੂਪ ਲਾਲ ਸਮੇਤ ਹੋਰ ਪਿੰਡ ਵਾਸੀ ਵੀ ਮੌਜੂਦ ਸਨ, ਜਿਨ੍ਹਾਂ ਨੇ ਪ੍ਰਸ਼ਾਸਨ ਤੋਂ ਤੁਰੰਤ ਦਖ਼ਲਅੰਦਾਜ਼ੀ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਬਿਸਤ ਦੁਆਬ ਨਹਿਰ ਵਿੱਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
Ad Position 24
No active advertisement