02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੰਜਾਬ ਰੋਡਵੇਜ਼ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 31-07-2026
ਨਵਾਂਸ਼ਹਿਰ, 30 ਜੁਲਾਈ (ਹਰਮਿੰਦਰ ਸਿੰਘ ਪਿੰਟੂ) - ਪੰਜਾਬ ਰੋਡਵੇਜ਼ ਕਰਮਚਾਰੀ ਦਲ ਸ਼ਹੀਦ ਭਗਤ ਸਿੰਘ ਨਗਰ ਅਤੇ ਪੰਜਾਬ ਰੋਡਵੇਜ਼ ਵਰਕਰ ਯੂਨੀਅਨ ਏਟਕ ਅਤੇ ਵਰਕਰ ਯੂਨੀਅਨ ਇੰਟਕ ਅਤੇ ਡਰਾਈਵਰ ਏਕਤਾ ਯੂਨੀਅਨ ਅਤੇ ਪਨਬਸ ਵਰਕਰ ਯੂਨੀਅਨ ਨਵਾਂਸ਼ਹਿਰ ਤੇ ਬਾਕੀ ਸਾਰੀਆਂ ਜਥੇਬੰਦੀਆਂ ਵੱਲੋਂ ਜਿਨ੍ਹਾਂ ਵਿੱਚ 25/11 ਦੇ ਸਾਰੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀ ਖੰਨਾ ਵਿਖੇ ਮਨਰੇਗਾ ਦੀਆਂ ਬੀਬੀਆਂ ’ਤੇ ਪੁਲਿਸ ਵੱਲੋਂ ਤਸ਼ੱਦਦ ਕੀਤਾ ਗਿਆ ਅਤੇ ਬਰਨਾਲਾ ਵਿਖੇ ਸਫਾਈ ਸੇਵਕਾਂ ’ਤੇ ਅੰਨ੍ਹੇ ਵਾਹ ਲਾਠੀਚਾਰਜ ਕੀਤਾ ਗਿਆ ਜੋ ਕਿ ਬੇਹਦ ਨਿੰਦਣਯੋਗ ਹੈ ਉਸਦੇ ਵਿਰੋਧ ਵਿੱਚ ਸੂਬਾ ਪੱਧਰ ’ਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਾਨ ਦੀ ਨਿਕੰਮੀ ਸਰਕਾਰ ਵੱਲੋਂ ਪੰਜਾਬ ਦੇ ਹਰ ਵਰਗ ਦੇ ਮਹਿਕਮਿਆਂ ਦੇ ਸਮੁੱਚੇ ਮੁਲਾਜ਼ਮਾਂ ਨਾਲ ਹੱਕੀ ਮੰਗਾਂ ਦੇ ਸਬੰਧ ਵਿੱਚ ਜੋ ਧੱਕਾ ਕੀਤਾ ਗਿਆ ਹੈ ਉਸਦੇ ਵਿਰੋਧ ਵਿੱਚ ਅੱਜ ਸਮੁੱਚੀ ਜਥੇਬੰਦੀ ਵੱਲੋਂ ਡੀਪੂ ਦੇ ਮੁੱਖ ਦਫ਼ਤਰ ਗੇਟ ’ਤੇ ਗੇਟ ਰੈਲੀ ਕਰਕੇ ਉਪਰੰਤ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸਾਬਕਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਪਨਿਆਲੀ ਤੇ ਸਾਬਕਾ ਜਨਰਲ ਸਕੱਤਰ ਮਨੋਹਰ ਸਿੰਘ ਲੌਂਗੀਆ, ਸੋਢੀ ਸਿੰਘ ਪ੍ਰਧਾਨ, ਸਕੱਤਰ ਵਰਿੰਦਰ ਸਿੰਘ, ਜਸਵੰਤ ਸਿੰਘ, ਨਿਰਮਲ ਸਿੰਘ, ਗੁਰਮੇਲ ਸਿੰਘ, ਸ਼ੁਭਵਿੰਦਰ ਸਿੰਘ ਯਾਰਡ ਮਾਸਟਰ, ਸੰਦੀਪ ਸਿੰਘ ਮੱਲ੍ਹੀ, ਭਰਾਰਤਰੀ ਜਥੇਬੰਦੀਆਂ ਦੇ ਬੁਲਾਰੇ ਅੰਮ੍ਰਿਤਪਾਲ ਸਿੰਘ ਏਟਕ, ਸ਼ਾਮ ਲਾਲ ਇੰਟਕ, ਕੁਲਵਿੰਦਰ ਸਿੰਘ ਡਰਾਈਵਰ ਏਕਤਾ ਯੂਨੀਅਨ, ਵਰਕਸ਼ਾਪ ਯੂਨੀਅਨ ਤੇ 25/11 ਦੇ ਪਨਬਸ ਦੇ ਆਗੂਆਂ ਵੱਲੋਂ ਰੱਜ ਕੇ ਸਰਕਾਰ ਦਾ ਸਿਆਪਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪਨਬਸ ਵੱਲੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ਦੇ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਤੇ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਤੇਜ਼ ਕਰਨ ਦਾ ਭਰੋਸਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਬਹੁ -ਤਕਨੀਕੀ ਕਾਲਜ ਬਹਿਰਾਮ ’ਚ ਇਲੈਕਟ੍ਰਿਕ ਇੰਜੀਨੀਰਿੰਗ ਕੋਰਸ ਦੀ ਸ਼ੁਰੂਆਤ ਅਗਲੀ ਖ਼ਬਰ ਪਿੰਡ ਬਣਾਂ ਟੌਂਸਾ ਦੇ ਲੋਕ ਬਿਜਲੀ ਦੇ ਲੰਬੇ ਕੱਟਾਂ ਤੋਂ ਪ੍ਰੇਸ਼ਾਨ
Ad Position 24
No active advertisement