01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਕਿਰਤੀ ਕਿਸਾਨ ਯੂਨੀਅਨ ਦਾ ਹੋਇਆ ਡੈਲੀਗੇਟ ਅਜਲਾਸ

Ad Position 21
No active advertisement
ਅਜੀਤ ਡੈਸਕ 01-08-2026
ਨਵਾਂਸ਼ਹਿਰ/ਸਾਹਲੋਂ, 31 ਜੁਲਾਈ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ, ਜਰਨੈਲ ਸਿੰਘ ਨਿੱਘਾ)-ਪਿੰਡ ਸਕੋਹਪੁਰ ਵਿਖ਼ੇ ਕਿਰਤੀ ਕਿਸਾਨ ਯੂਨੀਅਨ ਇਲਾਕਾ ਔੜ ਦਾ ਡੇਲੀਗੇਟ ਅਜਲਾਸ ਹੋਇਆ। ਜਿਸ ਵਿਚ ਇਲਾਕੇ ਭਰ ਦੇ 9 ਪਿੰਡਾਂ ਦੀਆਂ ਕਮੇਟੀਆਂ ਸਮੇਤ 77 ਡੇਲੀਗੇਟ ਸ਼ਾਮਲ ਹੋਏ। ਅਜਲਾਸ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਪਹਿਲੀ ਕਮੇਟੀ ਭੰਗ ਕੀਤੀ ਗਈ , ਅਜਲਾਸ ਦੀ ਕਾਰਵਾਈ 7 ਮੈਂਬਰੀ ਪ੍ਰਧਾਨਗੀ ਹੇਠ ਹੋਈ। ਇਲਾਕਾ ਪ੍ਰਧਾਨ ਸੁਰਿੰਦਰ ਸਿੰਘ ਮਹਿਰਮਪੁਰ ਨੇ ਪਿਛਲੇ 3 ਸਾਲਾਂ ਦੀ ਇਲਾਕੇ ਦੀਆਂ ਸਰਗਰਮੀਆਂ ਦੀ ਰਿਪੋਰਟ ਪੇਸ਼ ਕੀਤੀ। ਜੀਵਨ ਦਾਸ ਬੇਗੋਵਾਲ, ਕਸ਼ਮੀਰ ਸਿੰਘ ਬੇਗੋਵਾਲ, ਬਲਿਹਾਰ ਸਿੰਘ ਭੰਗਲ, ਬਹਾਦਰ ਸਿੰਘ ਧਰਮਕੋਟ, ਬਲਬੀਰ ਸਿੰਘ ਸਕੋਹਪੁਰ ਅਤੇ ਕੁੱਝ ਹੋਰ ਡੇਲੀਗੇਟਾਂ ਨੇ ਬਹਿਸ ਵਿੱਚ ਹਿੱਸਾ ਲਿਆ। ਇਕੱਠ ਨੂੰ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਅਤੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ ਨੇ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੱਤੀ ਅਤੇ ਮੁਕਤ ਵਿਉਪਾਰ ਸਮਝੌਤੇ ਸਮੇਤ ਕਿਸਾਨਾਂ ਨੂੰ ਆਉਣ ਵਾਲੇ ਖ਼ਤਰਿਆਂ ਤੋਂ ਜਾਣੂ ਕਰਵਾਇਆ। ਬਾਅਦ ਵਿੱਚ ਸਰਬਸੰਮਤੀ ਨਾਲ਼ 19.ਮੈਂਬਰੀ ਇਲਾਕਾ ਕਮੇਟੀ ਚੁਣੀ ਗਈ। ਸੁਰਿੰਦਰ ਸਿੰਘ ਮਹਿਰਮਪੁਰ ਨੂੰ ਇਲਾਕਾ ਪ੍ਰਧਾਨ, ਬਲਬੀਰ ਸਿੰਘ ਸਕੋਹਪੁਰ ਨੂੰ ਸਕੱਤਰ, ਜੀਵਨ ਦਾਸ ਬੇਗੋਵਾਲ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਮੋਹਣ ਸਿੰਘ ਟਾਂਕ ਨੂੰ ਵਿੱਤ ਸਕੱਤਰ ਚੁਣਿਆ ਗਿਆ। ਇਸ ਮੌਕੇ ਜ਼ਿਲ੍ਹਾ ਪੱਧਰੀ ਅਜਲਾਸ ਵਿੱਚ ਸ਼ਾਮਲ ਹੋਣ ਲਈ ਡੇਲੀਗੇਟਾਂ ਦੀ ਚੋਣ ਵੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਬੀਬੀ ਮਨਜੀਤ ਕੌਰ ਸ਼ੇਰਗਿੱਲ ਨੂੰ ਸੈਂਕੜੇ ਸੇਜਲ ਅੱਖਾਂ ਵਲੋਂ ਅੰਤਿਮ ਵਿਦਾਇਗੀ
Ad Position 24
No active advertisement