01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

10 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

Ad Position 21
No active advertisement
ਅਜੀਤ ਡੈਸਕ 01-08-2026

ਰਾਹੋਂ, 31 ਜੁਲਾਈ (ਉਂਕਾਰ ਸਿੰਘ ਰਾਠੋਰ)-ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੂੰ ਇੱਕ ਹੋਰ ਸਫ਼ਲਤਾ ਹਾਸਲ ਹੋਈ ਹੈ। ਇੰਸਪੈਕਟਰ ਸੁਖਪਾਲ ਸਿੰਘ ਮੁੱਖ ਅਫ਼ਸਰ ਥਾਣਾ ਰਾਹੋਂ ਅਤੇ ਸਹਾਇਕ ਸਬ-ਇੰਸਪੈਕਟਰ ਸਤਨਾਮ ਸਿੰਘ ਰੰਧਾਵਾ ਇੰਚਾਰਜ ਪੁਲਿਸ ਚੌਂਕੀ ਸ਼ੇਖਾਂ ਮਜ਼ਾਰਾਂ ਦੀ ਪੁਲਿਸ ਪਾਰਟੀ ਵੱਲੋਂ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਇੱਕ ਨੌਜਵਾਨ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਪੁਲਿਸ ਅਨੁਸਾਰ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਅਜੇ ਕੁਮਾਰ ਵਾਸੀ ਪਿੰਡ ਭੂਤਾਂ, ਥਾਣਾ ਸਦਰ ਬੰਗਾ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਰਾਹੋਂ ਵਿਖੇ ਮੁਕੱਦਮਾ ਦਰਜ ਕਰਕੇ ਮੁੱਢਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਬਿਨਾਂ ਝਿਜਕ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਖ਼ੂਨਦਾਨ ਕਰਨਾ ਕਿਸੇ ਨੂੰ ਨਵਾਂ ਜੀਵਨ ਦੇਣਾ ਹੁੰਦਾ ਹੈ -ਸੁਆਮੀ ਕ੍ਰਿਸ਼ਨਾ ਨੰਦ
Ad Position 24
No active advertisement