02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਐਮ.ਪੀ. ਮਾਲਵਿੰਦਰ ਸਿੰਘ ਕੰਗ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ ਹਲਕੇ ਦੀਆਂ ਪ੍ਰਮੁੱਖ ਰੇਲ ਮੰਗਾਂ ’ਤੇ ਹੋਈ ਗੰਭੀਰ ਚਰਚਾ

ਕਾਠਗੜ੍ਹ, 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਆਪਣੇ ਹਲਕੇ ਦੇ ਲੋਕਾਂ ਦੀਆਂ ਸੁਵਿਧਾਵਾਂ ਅਤੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ। ਇਸੇ ਲੜੀ ਤਹਿਤ ਸੰਸਦ ਦੇ ਚੱਲ ਰਹੇ ਸੈਸ਼ਨ ਦੌਰਾਨ ਐਮ.

Ad Position 21
No active advertisement
ਬਲਾਚੌਰ ਵਿਖੇ ਨਵ-ਨਿਯੁਕਤ ਚੇਅਰਮੈਨ ਪੰਡਤ ਲੇਖ ਰਾਜ ਨੂੰ ਸਨਮਾਨਿਤ ਕਰਨ ਮੌਕੇ ਹਾਜ਼ਰ ਵੱਖ-ਵੱਖ ਸ਼ਖਸ਼ੀਅਤਾਂ। ਤਸਵੀਰ : ਨਰੇਸ਼ ਧੌਲ 02-08-2026
ਕਾਠਗੜ੍ਹ, 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਆਪਣੇ ਹਲਕੇ ਦੇ ਲੋਕਾਂ ਦੀਆਂ ਸੁਵਿਧਾਵਾਂ ਅਤੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ। ਇਸੇ ਲੜੀ ਤਹਿਤ ਸੰਸਦ ਦੇ ਚੱਲ ਰਹੇ ਸੈਸ਼ਨ ਦੌਰਾਨ ਐਮ.ਪੀ. ਕੰਗ ਨੇ ਭਾਰਤ ਦੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਖਾਸ ਮੁਲਾਕਾਤ ਕੀਤੀ। ਇਸ ਦੌਰਾਨ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਰੇਲਵੇ ਮੰਤਰਾਲੇ ਦੇ ਵੱਖ-ਵੱਖ ਅਹਿਮ ਅਤੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ’ਤੇ ਵਿਸਥਾਰਪੂਰਵਕ ਚਰਚਾ ਹੋਈ। ਹਲਕੇ ਦੀਆਂ ਅਹਿਮ ਰੇਲਵੇ ਮੰਗਾਂ ਅਤੇ ਪ੍ਰਸਤਾਵ ਮੁਲਾਕਾਤ ਦੌਰਾਨ ਐਮ.ਪੀ. ਕੰਗ ਨੇ ਰੇਲ ਮੰਤਰੀ ਨੂੰ ਬੇਨਤੀ ਕੀਤੀ ਕਿ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹੇ ਦੇ ਪਿੰਡ ਕਰਿਆਮ ਦੇ ਰੇਲਵੇ ਫਾਟਕ ’ਤੇ ਅੰਡਰਪਾਸ ਦਾ ਨਿਰਮਾਣ ਕੀਤਾ ਜਾਵੇ ਅਤੇ ਐਸ.ਬੀ.ਐਸ. ਨਗਰ ਵਿਖੇ ਰੇਲਵੇ ਅੰਡਰ ਬ੍ਰਿਜ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਗੜ੍ਹਸ਼ੰਕਰ ਦੇ ਬਸਿਆਲਾ ਵਿਖੇ ਮਨੁੱਖ ਰਹਿਤ ਲੈਵਲ ਕਰਾਸਿੰਗ ਸੀ-62 ’ਤੇ ਸਮਰਪਿਤ ਰੇਲਵੇ ਸਟਾਫ਼ ਦੀ ਤਾਇਨਾਤੀ ਕਰਕੇ ਇਸ ਨੂੰ ਪੂਰੀ ਤਰ੍ਹਾਂ ਮਨੁੱਖੀ ਸੰਚਾਲਿਤ ਕਰਾਸਿੰਗ ਵਜੋਂ ਅਪਗ੍ਰੇਡ ਕਰਨ ਦੀ ਮੰਗ ਰੱਖੀ। ਉਨ੍ਹਾਂ ਹਲਕੇ ਦੇ ਵੱਖ-ਵੱਖ ਰੇਲਵੇ ਕ੍ਰਾਸਿੰਗਾਂ ’ਤੇ ਰੇਲਵੇ ਓਵਰਬ੍ਰਿਜਾਂ ਦੇ ਨਿਰਮਾਣ ਲਈ ਪੇਸ਼ ਕੀਤੇ ਪ੍ਰਸਤਾਵਾਂ ਨੂੰ ਵੀ ਜਲਦ ਮਨਜ਼ੂਰੀ ਦੇਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਬਲਾਚੌਰ ਅਤੇ ਸ਼੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਿਆਂ ਨੂੰ ਰੇਲਵੇ ਨੈੱਟਵਰਕ ਨਾਲ ਜੋੜਨ ਵਰਗੀ ਵੱਡੀ ਮੰਗ ਵੀ ਰੇਲ ਮੰਤਰੀ ਦੇ ਧਿਆਨ ਵਿੱਚ ਲਿਆਂਦੀ। ਇਸ ਮੌਕੇ ਐਮ.ਪੀ. ਮਾਲਵਿੰਦਰ ਸਿੰਘ ਕੰਗ ਨੇ ਰੇਲ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਲਾਕੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਨੰਗਲ ਵਿਖੇ ‘ਵੰਦੇ ਭਾਰਤ ਐਕਸਪ੍ਰੈਸ’ ਦਾ ਠਹਿਰਾਅ ਮਨਜ਼ੂਰ ਕੀਤਾ ਹੈ, ਨਾਲ ਹੀ ਸ਼੍ਰੀ ਅਨੰਦਪੁਰ ਸਾਹਿਬ ਅਤੇ ਮੋਹਾਲੀ ਦੇ ਰੇਲਵੇ ਸਟੇਸ਼ਨਾਂ ਦੇ ਅੱਪਗ੍ਰੇਡੇਸ਼ਨ ਦੇ ਕਾਰਜਾਂ ਲਈ ਵੀ ਉਨ੍ਹਾਂ ਰੇਲ ਮੰਤਰਾਲੇ ਤੇ ਰੇਲ ਮੰਤਰੀ ਦਾ ਦਿਲੋਂ ਧੰਨਵਾਦ ਕੀਤਾ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਐਮ.ਪੀ. ਕੰਗ ਨੂੰ ਪੂਰਾ ਭਰੋਸਾ ਦਿਵਾਇਆ ਕਿ ਰੇਲਵੇ ਮੰਤਰਾਲੇ ਨਾਲ ਸਬੰਧਤ ਉਨ੍ਹਾਂ ਦੇ ਹਲਕੇ ਦੀਆਂ ਸਾਰੀਆਂ ਜਾਇਜ਼ ਮੰਗਾਂ ’ਤੇ ਜਲਦ ਤੋਂ ਜਲਦ ਤੇ ਸਕਾਰਾਤਮਕ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਇਨਸਾਨ ਨੂੰ ਗੁਰੂ ਪ੍ਰਤੀ ਸ਼ਰਧਾ, ਸੇਵਾ ਤੇ ਸਮਰਪਣ ਦੀ ਭਾਵਨਾ ਰੱਖਣੀ ਚਾਹੀਦੀ - ਚੇਅਰਮੈਨ ਸੰਤ ਮਹਿੰਦਰਪਾਲ ਪੰਡਵਾ ਅਗਲੀ ਖ਼ਬਰ ਉੜਾਪੜ ਵਿਖੇ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਦੀਪ ਸਿੰਘ ਸ਼ੁਕਾਰ। ਸੁਖਦੀਪ ਸਿੰਘ ਸ਼ੁਕਾਰ ਵਲੋਂ ਉੜਾਪੜ ਵਿਖੇ ਨੁ...
Ad Position 24
No active advertisement