02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਰਾਹ ਦਸੇਰੇ ਦਾ ਕੰਮ ਕਰ ਰਹੀ ਹੈ: ਬੀਬੀ ਸ਼ਸ਼ੀ ਰਾਣਾ

ਕਾਠਗੜ੍ਹ, 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ ਵੱਲੋਂ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਵਸ ’ਤੇ ਨੌਜਵਾਨਾਂ ਵੱਲੋਂ ਕਿਸਾਨਾਂ ਮਜ਼ਦੂਰਾਂ ਨਾਲ ਮਿਲ ਕੇ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਇਸ ਮੌਕੇ ਬੀਬੀ ਸ਼ਸ਼ੀ ਰਾਣਾ ਸਾਬਕਾ ਸਰਪੰਚ ਤੇ ਜਥੇਬੰਦੀ ਦੇ ਸਰਪ੍ਰਸਤ ਨੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼ਹੀਦ ਊਧਮ ਸਿੰਘ ਸੁਨਾਮ ਨੇ 13 ਮਾਰਚ 1940 ਨੂੰ ਜਲ੍ਹਿਆਂ ਵਾਲਾ ਬਾਗ ਵਿੱਚ ਜਨਰਲ ਉਡਵਾਇਰ ਵੱਲੋਂ ਕੀਤੇ ਕਤਲੇਆਮ ਦੀ ਸਜ਼ਾ 21 ਸਾਲਾਂ ਦੇ ਲੰਬੇ ਸੰਘਰਸ਼ ਤੋਂ ਬਾਅਦ ਉਸ ਨੂੰ ਮੌਤ ਦੇ ਘਾਟ ਉਤਾਰ ਕੇ ਦਿੱਤੀ।

Ad Position 21
No active advertisement
ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਰਾਹ ਦਸੇਰੇ ਦਾ ਕੰਮ ਕਰ ਰਹੀ ਹੈ: ਬੀਬੀ ਸ਼ਸ਼ੀ ਰਾਣਾ 02-08-2026
ਕਾਠਗੜ੍ਹ, 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ ਵੱਲੋਂ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਵਸ ’ਤੇ ਨੌਜਵਾਨਾਂ ਵੱਲੋਂ ਕਿਸਾਨਾਂ ਮਜ਼ਦੂਰਾਂ ਨਾਲ ਮਿਲ ਕੇ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਇਸ ਮੌਕੇ ਬੀਬੀ ਸ਼ਸ਼ੀ ਰਾਣਾ ਸਾਬਕਾ ਸਰਪੰਚ ਤੇ ਜਥੇਬੰਦੀ ਦੇ ਸਰਪ੍ਰਸਤ ਨੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼ਹੀਦ ਊਧਮ ਸਿੰਘ ਸੁਨਾਮ ਨੇ 13 ਮਾਰਚ 1940 ਨੂੰ ਜਲ੍ਹਿਆਂ ਵਾਲਾ ਬਾਗ ਵਿੱਚ ਜਨਰਲ ਉਡਵਾਇਰ ਵੱਲੋਂ ਕੀਤੇ ਕਤਲੇਆਮ ਦੀ ਸਜ਼ਾ 21 ਸਾਲਾਂ ਦੇ ਲੰਬੇ ਸੰਘਰਸ਼ ਤੋਂ ਬਾਅਦ ਉਸ ਨੂੰ ਮੌਤ ਦੇ ਘਾਟ ਉਤਾਰ ਕੇ ਦਿੱਤੀ। ਬੀਬੀ ਰਾਣਾ ਨੇ ਕਿਹਾ ਕਿ ਅੱਜ ਵੀ ਸਾਮਰਾਜਵਾਦ ਪੂਰੀ ਦੁਨੀਆ ਵਿੱਚ ਮਨੁੱਖੀ ਅਧਿਕਾਰਾਂ ਦਾ ਘਾਣ ਕਰ ਰਿਹਾ ਹੈ, ਕਮਜ਼ੋਰ ਮੁਲਕਾਂ ਦੇ ਲੋਕਾਂ ਨਾਲ ਧੱਕਾ ਤੇ ਸੋਸ਼ਣ ਕਰ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਰੋਜਗਾਰ ਪ੍ਰਾਪਤੀ ਲਈ ਸੰਘਰਸ਼ ਦਾ ਸੱਦਾ ਦਿੱਤਾ। ਇਸ ਮੌਕੇ ਨੌਜਵਾਨ ਫੈਡਰੇਸ਼ਨ ਦੇ ਪ੍ਰਧਾਨ ਅਭੀ ਸਿੰਘ ਤੇ ਡਾਕਟਰ ਪੰਮੀ ਸਰਪ੍ਰਸਤ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਵਿਚਕਾਰ ਵਿਚਾਰਧਾਰਕ ਮਿੱਤਰਤਾ ਸੀ। ਇਹਨਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਲਾਮਬੰਦ ਕਰਕੇ ਮੁਹਿੰਮ ਚਲਾਣੀ ਪਵੇਗੀ। ਸ਼ਹੀਦ ਊਧਮ ਸਿੰਘ ਨੂੰ ਇਹੀ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਅਮਰੀਕ ਸਿੰਘ, ਬਲਜੀਤ ਸਿੰਘ, ਜਸ਼ਨ, ਰਾਜਵੀਰ, ਸਤਨਾਮ ਸਿੰਘ, ਪ੍ਰਤਾਪ ਰਾਣਾ, ਮਨੋਹਰ ਲਾਲ ਤੇ ਹੋਰ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨਿਆਣਾ ਬੇਟ ਤੋਂ ਤੀਰਥ ਯਾਤਰਾ ਸਕੀਮ ਤਹਿਤ ਯਾਤਰਾ ਰਵਾਨਾ ਅਗਲੀ ਖ਼ਬਰ ਮੇਹਲੀ ’ਚ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਾਇਆ
Ad Position 24
No active advertisement