02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪਹਿਲੀ ਤੋਂ 12ਵੀਂ ਜਮਾਤ ਤੱਕ ਲਾਜ਼ਮੀ ਹੋਵੇਗਾ ਏ.ਆਈ. ਦਾ ਵਿਸ਼ਾ - ਕਟਾਰੀਆ

ਕਾਠਗੜ੍ਹ, 1 ਅਗਸਤ ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਇਤਿਹਾਸਕ ਕਦਮ ਚੁੱਕਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.)

Ad Position 21
No active advertisement
ਅਜੀਤ ਡੈਸਕ 02-08-2026
ਕਾਠਗੜ੍ਹ, 1 ਅਗਸਤ ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਇਤਿਹਾਸਕ ਕਦਮ ਚੁੱਕਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਯੁੱਗ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਮਹੱਤਵਪੂਰਨ ਉਪਰਾਲੇ ਤਹਿਤ ਹੁਣ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਬੱਚੇ ਏ.ਆਈ. ਦਾ ਨਵਾਂ ਹੁਨਰ ਹਾਸਲ ਕਰਨਗੇ, ਜਿਸ ਨਾਲ ਵਿਦਿਆਰਥੀ ਆਧੁਨਿਕ ਤਕਨੀਕੀ ਯੁੱਗ ਦੇ ਹਾਣ ਦੇ ਬਣ ਸਕਣਗੇ। ਇਸ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਸਰਕਾਰੀ ਸਕੂਲਾਂ ਵਿੱਚ ਏ.ਆਈ. ਦਾ ਵਿਸ਼ਾ ਲਾਜ਼ਮੀ ਕੀਤਾ ਗਿਆ ਹੈ। ਮਾਨ ਸਰਕਾਰ ਦੇ ਇਸ ਲੋਕ ਪੱਖੀ ਤੇ ਦੂਰਅੰਦੇਸ਼ੀ ਫ਼ੈਸਲੇ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਆਮ ਘਰਾਂ ਦੇ ਬੱਚਿਆਂ ਨੂੰ ਉੱਚ ਪੱਧਰੀ ਤਕਨੀਕੀ ਸਿੱਖਿਆ ਪ੍ਰਾਪਤ ਹੋਵੇਗੀ, ਜੋ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਮੀਲ ਪੱਥਰ ਸਾਬਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਯੂਥ ਆਗੂ ਰਮਨ ਨੰਦ ਲਾਲ ਚੌਧਰੀ ਵੱਲੋਂ ਚੋਣਾਂ ਸੰਬੰਧੀ ਸੁਖਬੀਰ ਸਿੰਘ ਬਾਦਲ ਨਾਲ ਅਹਿਮ ਮੀਟਿੰਗ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਗਤੀਵਿਧੀਆਂ
Ad Position 24
No active advertisement