02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਯੂਥ ਆਗੂ ਰਮਨ ਨੰਦ ਲਾਲ ਚੌਧਰੀ ਵੱਲੋਂ ਚੋਣਾਂ ਸੰਬੰਧੀ ਸੁਖਬੀਰ ਸਿੰਘ ਬਾਦਲ ਨਾਲ ਅਹਿਮ ਮੀਟਿੰਗ

ਕਾਠਗੜ੍ਹ , 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉੱਘੇ ਯੂਥ ਆਗੂ ਰਮਨ ਨੰਦ ਲਾਲ ਚੌਧਰੀ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੱਕ ਅਹਿਮ ਮੀਟਿੰਗ ਕੀਤੀ। ਇਸ ਬੈਠਕ ਦੌਰਾਨ ਹਲਕੇ ਵਿੱਚ ਪਾਰਟੀ ਦੀ ਮਜ਼ਬੂਤੀ, ਸੰਗਠਨ ਦੇ ਵਿਸਥਾਰ ਤੇ ਚੋਣਾਂ ਦੀ ਤਿਆਰੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਨੌਜਵਾਨ ਕਾਂਗਰਸੀ ਆਗੂ ਚੇਅਰਮੈਨ ਜਿੰਦਰ ਧੌਲ ਦੁਬਾਰਾ ਐਸ. ਸੀ ਸੈੱਲ ਦਾ ਚੇਅਰਮੈਨ ਨਿਯੁਕਤ ਹੋਣ ’ਤੇ ਪੰਜਾਬ ਪ੍ਰਧਾਨ ਲੱਕੀ ਪੱਖੋਕੇ ਤੋਂ ਨਿਯੁਕਤੀ ਪੱਤਰ ਪ੍ਰਾਪਤ ਕਰਦੇ ਹੋਏ। ਤਸਵੀਰ : ਨਰੇਸ਼ ਧੌਲ 02-08-2026
ਕਾਠਗੜ੍ਹ , 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉੱਘੇ ਯੂਥ ਆਗੂ ਰਮਨ ਨੰਦ ਲਾਲ ਚੌਧਰੀ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੱਕ ਅਹਿਮ ਮੀਟਿੰਗ ਕੀਤੀ। ਇਸ ਬੈਠਕ ਦੌਰਾਨ ਹਲਕੇ ਵਿੱਚ ਪਾਰਟੀ ਦੀ ਮਜ਼ਬੂਤੀ, ਸੰਗਠਨ ਦੇ ਵਿਸਥਾਰ ਤੇ ਚੋਣਾਂ ਦੀ ਤਿਆਰੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਰਮਨ ਨੰਦ ਲਾਲ ਚੌਧਰੀ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੇ ਦਾਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਲਗਾਤਾਰ 4 ਵਾਰ ਵਿਧਾਇਕ ਵੀ ਰਹਿ ਚੁੱਕੇ ਹਨ ਤੇ ਕੁਝ ਸਮਾਂ ਸੰਸਦੀ ਸਕੱਤਰ ਵੀ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਰਮਨ ਨੰਦ ਲਾਲ ਚੌਧਰੀ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਕਮਰ ਕੱਸਣ ਦਾ ਸੱਦਾ ਦਿੰਦਿਆਂ ਕਿਹਾ ਕਿ ਚੋਣਾਂ ਵਿੱਚ ਹੁਣ ਬਹੁਤ ਘੱਟ ਸਮਾਂ ਰਹਿ ਗਿਆ ਹੈ, ਇਸ ਲਈ ਹਲਕੇ ਵਿੱਚ ਪਾਰਟੀ ਦੀ ਹੋਰ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾਵੇ। ਮੀਟਿੰਗ ਦੌਰਾਨ ਯੂਥ ਆਗੂ ਰਮਨ ਨੰਦ ਲਾਲ ਚੌਧਰੀ ਨੇ ਪਾਰਟੀ ਹਾਈਕਮਾਂਡ ਨੂੰ ਪੂਰਾ ਭਰੋਸਾ ਦਿਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਨੂੰ ਹਰ ਵਰਗ ਤੱਕ ਪਹੁੰਚਾਉਣ ਅਤੇ ਹਲਕਾ ਬਲਾਚੌਰ ਵਿੱਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਕਰਨ ਲਈ ਆਪਣੇ ਸਾਥੀਆਂ ਨਾਲ ਮਿਲ ਕੇ ਲਗਾਤਾਰ ਕੰਮ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਵੱਲੋਂ ਅਸ਼ੀਰਵਾਦ ਯੋਜਨਾ ਅਧੀਨ 28.01 ਕਰੋੜ ਰੁਪਏ ਜਾਰੀ: ਬ੍ਰਿਗੇਡੀਅਰ ਰਾਜ ਕੁਮਾਰ ਅਗਲੀ ਖ਼ਬਰ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪਹਿਲੀ ਤੋਂ 12ਵੀਂ ਜਮਾਤ ਤੱਕ ਲਾਜ਼ਮੀ ਹੋਵੇਗਾ ਏ.ਆਈ. ਦਾ ਵਿਸ਼ਾ - ਕਟਾਰੀਆ
Ad Position 24
No active advertisement