02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਮਾਨ ਸਰਕਾਰ ਵੱਲੋਂ ਅਸ਼ੀਰਵਾਦ ਯੋਜਨਾ ਅਧੀਨ 28.01 ਕਰੋੜ ਰੁਪਏ ਜਾਰੀ: ਬ੍ਰਿਗੇਡੀਅਰ ਰਾਜ ਕੁਮਾਰ

ਕਾਠਗੜ੍ਹ, 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਦੇਣ ਦੇ ਉਦੇਸ਼ ਨਾਲ ਅਸ਼ੀਰਵਾਦ ਯੋਜਨਾ ਤਹਿਤ ਵੱਡਾ ਉਪਰਾਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਅਤੇ ਹਲਕਾ ਬਲਾਚੌਰ ਦੇ ਸੀਨੀਅਰ ਆਗੂ ਬ੍ਰਿਗੇਡੀਅਰ ਰਾਜ ਕੁਮਾਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ 2026-27 ਦੌਰਾਨ ਅਸ਼ੀਰਵਾਦ ਯੋਜਨਾ ਅਧੀਨ 28.

Ad Position 21
No active advertisement
ਪਿੰਡ ਜੀਉਵਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ 02-08-2026
ਕਾਠਗੜ੍ਹ, 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਦੇਣ ਦੇ ਉਦੇਸ਼ ਨਾਲ ਅਸ਼ੀਰਵਾਦ ਯੋਜਨਾ ਤਹਿਤ ਵੱਡਾ ਉਪਰਾਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਅਤੇ ਹਲਕਾ ਬਲਾਚੌਰ ਦੇ ਸੀਨੀਅਰ ਆਗੂ ਬ੍ਰਿਗੇਡੀਅਰ ਰਾਜ ਕੁਮਾਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ 2026-27 ਦੌਰਾਨ ਅਸ਼ੀਰਵਾਦ ਯੋਜਨਾ ਅਧੀਨ 28.01 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਦੱਸਿਆ ਕਿ ਸਰਕਾਰ ਦੇ ਇਸ ਲੋਕ-ਹਿੱਤ ਕਦਮ ਨਾਲ ਪੂਰੇ ਪੰਜਾਬ ਵਿੱਚ 5,492 ਲਾਭਪਾਤਰੀਆਂ ਨੂੰ ਸਿੱਧੇ ਤੌਰ ’ਤੇ ਇਸ ਯੋਜਨਾ ਦਾ ਲਾਭ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗਰੀਬ ਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀ ਬਾਂਹ ਫੜਨ ਲਈ ਵਚਨਬੱਧ ਹੈ ਅਤੇ ਧੀਆਂ ਦੇ ਵਿਆਹ ਸਮੇਂ ਮਾਪਿਆਂ ’ਤੇ ਪੈਣ ਵਾਲੇ ਵਿੱਤੀ ਬੋਝ ਨੂੰ ਘਟਾਉਣ ਲਈ ਇਹ ਯੋਜਨਾ ਬਹੁਤ ਹੀ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਅੱਗੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਦੀ ਪਹਿਲਕਦਮੀ ਹਰੇਕ ਲੋੜਵੰਦ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਰੈੱਡ ਕਰਾਸ ਨਵਾਂਸ਼ਹਿਰ ਵਿਖੇ ਕਰਵਾਏ ਸੈਮੀਨਾਰ ਦਾ ਦ੍ਰਿਸ਼। ਰੈੱਡ ਕਰਾਸ ਵਲੋਂ ਊਧਮ ਸਿੰਘ ਦੇ ਸ਼ਹੀਦੀ ਦਿਵਸ ’ਤੇ ਸੈਮੀਨਾਰ... ਅਗਲੀ ਖ਼ਬਰ ਯੂਥ ਆਗੂ ਰਮਨ ਨੰਦ ਲਾਲ ਚੌਧਰੀ ਵੱਲੋਂ ਚੋਣਾਂ ਸੰਬੰਧੀ ਸੁਖਬੀਰ ਸਿੰਘ ਬਾਦਲ ਨਾਲ ਅਹਿਮ ਮੀਟਿੰਗ
Ad Position 24
No active advertisement