ਕਾਂਗਰਸ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਬਲਾਕਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ
ਬੰਗਾ, 1 ਅਗਸਤ (ਧਰਮਵੀਰ ਪਾਲ) - ਆਲ ਇੰਡੀਆ ਕਾਂਗਰਸ ਕਮੇਟੀ ਦੇ ਐਸ. ਸੀ ਸੈੱਲ ਪੰਜਾਬ ਦੇ ਇੰਚਾਰਜ ਸੁਧੀਰ ਚੌਧਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਠਨ ਸਿਰਜਣ ਅਭਿਆਨ ਤਹਿਤ ਬੰਗਾ ਦੇ ਅਨਮੋਲ ਪੈਲਸ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਬੰਗਾ, 1 ਅਗਸਤ (ਧਰਮਵੀਰ ਪਾਲ) - ਆਲ ਇੰਡੀਆ ਕਾਂਗਰਸ ਕਮੇਟੀ ਦੇ ਐਸ.ਸੀ ਸੈੱਲ ਪੰਜਾਬ ਦੇ ਇੰਚਾਰਜ ਸੁਧੀਰ ਚੌਧਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਠਨ ਸਿਰਜਣ ਅਭਿਆਨ ਤਹਿਤ ਬੰਗਾ ਦੇ ਅਨਮੋਲ ਪੈਲਸ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਸ਼੍ਰੀਮਤੀ ਬਿਮਲਾ ਦੇਵੀ ਬੰਗਾ, ਜ਼ਿਲ੍ਹਾ ਚੇਅਰਪਰਸਨ ਐਸ.ਸੀ. ਵਿੰਗ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਐਸ.ਸੀ. ਵਿੰਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਅਤੇ ਯਾਮਨੀ ਗੋਮਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਬਣਾਉਣ ਦੀ ਰਣਨੀਤੀ ’ਤੇ ਜ਼ੋਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਹਰੇਕ ਬੂਥ ’ਤੇ ਘੱਟੋ-ਘੱਟ ਪੰਜ ਸਰਗਰਮ ਪਾਰਟੀ ਵਰਕਰਾਂ ਦੀ ਟੀਮ ਤਿਆਰ ਕੀਤੀ ਜਾਵੇ, ਜੋ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰ ਆਗੂ ਤੇ ਵਰਕਰ ਨੂੰ ਅੱਜ ਤੋਂ ਹੀ ਪੂਰੀ ਤਨਦੇਹੀ ਨਾਲ ਮੈਦਾਨ ਵਿੱਚ ਉਤਰਨਾ ਚਾਹੀਦਾ ਹੈ। ਸੁਧੀਰ ਚੌਧਰੀ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਕਾਰਨ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਸੂਬੇ ਵਿੱਚ ਬਦਲਾਅ ਦੀ ਲਹਿਰ ਬਣ ਰਹੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਮੀਟਿੰਗ ਦੌਰਾਨ ਕਮਲਜੀਤ ਬੰਗਾ, ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਐਸ.ਬੀ.ਐਸ ਨਗਰ ਤੇ ਡੈਲੀਗੇਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਪਹੁੰਚੇ ਹੋਏ ਸੀਨੀਅਰ ਆਗੂਆਂ ਦਾ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਬੰਗਾ, ਬਲਾਚੌਰ ਤੇ ਨਵਾਂਸ਼ਹਿਰ ਦੇ ਵੱਖ-ਵੱਖ ਬਲਾਕਾਂ ਲਈ ਵਾਈਸ ਚੇਅਰਮੈਨ, ਜਨਰਲ ਸਕੱਤਰ ਅਤੇ ਸਕੱਤਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ। ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ। ਇਸ ਮੌਕੇ ਡਾ. ਬਖਸ਼ੀਸ਼ ਸਿੰਘ, ਗਿਆਨ ਚੰਦ, ਰਾਜ ਕੁਮਾਰ ਢੰਡੂਆ, ਡਾ. ਸ਼ਾਦੀ ਰਾਮ, ਤਰਸੇਮ ਲਾਲ, ਜਿੰਦਰ, ਗਿਆਨ ਸਿੰਘ, ਰਮੇਸ਼ ਕੁਮਾਰ, ਬਾਲੀ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।