02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਅਮਰਦੀਪ ਕਾਲਜ ਦੇ ਐੱਮ.ਬੀ.ਏ. (ਪੰਜ ਸਾਲਾ ਪ੍ਰੋਗਰਾਮ) ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ

ਮੁਕੰਦਪੁਰ, 1 ਅਗਸਤ (ਅਮਰੀਕ ਸਿੰਘ ਢੀਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਐੱਮ. ਬੀ.

Ad Position 21
No active advertisement
ਅਜੀਤ ਡੈਸਕ 02-08-2026
ਮੁਕੰਦਪੁਰ, 1 ਅਗਸਤ (ਅਮਰੀਕ ਸਿੰਘ ਢੀਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਐੱਮ.ਬੀ.ਏ. (ਪੰਜ ਸਾਲਾ ਪ੍ਰੋਗਰਾਮ) ਦੇ ਸਮੈਸਟਰ ਛੇਵਾਂ ਦੇ ਨਤੀਜਿਆਂ ਵਿੱਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਸ. ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਹਰਦੇਵ ਕੌਰ ਸਪੁੱਤਰੀ ਸ. ਹਰਵਿੰਦਰ ਸਿੰਘ ਵਾਸੀ ਪਿੰਡ ਮੋਰੋਂ ਨੇ 88.3 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ਵਿਚੋਂ ਪਹਿਲਾ ਅਤੇ ਯੂਨੀਵਰਸਿਟੀ ਵਿੱਚੋਂ ਪੰਜਵਾਂ ਸਥਾਨ ਹਾਸਲ ਕੀਤਾ। ਵਿਦਿਆਰਥਣ ਅੰਜਲੀ ਦਾਦਰਾ ਸਪੁੱਤਰੀ ਲੇਖ ਰਾਜ ਵਾਸੀ ਪਿੰਡ ਲਿੱਦੜ ਕਲਾਂ ਨੇ 83.3 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ’ਚੋਂ ਦੂਸਰਾ ਅਤੇ ਯੂਨੀਵਰਸਿਟੀ ਵਿੱਚੋਂ ਅੱਠਵਾਂ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਰੂਹਾਨੀਅਤ ਸਪੁੱਤਰੀ ਸੋਮ ਨਾਥ ਵਾਸੀ ਪਿੰਡ ਮਸਾਣੀ ਨੇ 80 ਫੀਸਦੀ ਅੰਕ ਹਾਸਲ ਕਰਕੇ ਜਮਾਤ ’ਚੋਂ ਤੀਸਰਾ ਅਤੇ ਯੂਨੀਵਰਸਿਟੀ ਵਿੱਚੋਂ ਦਸਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਨੇ ਦੱਸਿਆ ਕਿ ਇਹ ਕਾਲਜ ਇਲਾਕੇ ਵਿੱਚ ਇਕੋ-ਇੱਕ ਕਾਲਜ ਹੈ, ਜਿੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐੱਮ.ਬੀ.ਏ. (ਪੰਜ ਸਾਲਾ ਪ੍ਰੋਗਰਾਮ) ਪ੍ਰੋਗਰਾਮ ਕਰਵਾਇਆ ਜਾਂਦਾ। ਉਨ੍ਹਾਂ ਵਿਭਾਗ ਦੇ ਮੁਖੀ ਡਾ.ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਬਲਾਚੌਰ ਵਿਖੇ ‘ਆਪ’ ਸਰਕਾਰ ਦੇ ਸਮੇਂ ਸੜਕਾਂ ਦਾ ਹਾਲ ਬੇਹਾਲ- ਅਜੇ ਮੰਗੂਪੁਰ ਅਗਲੀ ਖ਼ਬਰ ਲਾਇਨ ਅਮਨ ਅਨੰਦ ਸਾਥੀ ਮੈਂਬਰਾਂ ਨਾਲ ਫੱਤੂਵਾਣਾ ਬਿਰਧ ਆਸ਼ਰਮ ਵਿਖੇ ਜਨਮ ਦਿਨ ਮਨਾਉਣ ਮੌਕੇ। ਲਾਇਨ ਅਮਨ ਅਨੰਦ ਨੇ ਆਪਣਾ ਜਨ...
Ad Position 24
No active advertisement