02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਰੈੱਡ ਕਰਾਸ ਨਵਾਂਸ਼ਹਿਰ ਵਿਖੇ ਕਰਵਾਏ ਸੈਮੀਨਾਰ ਦਾ ਦ੍ਰਿਸ਼। ਰੈੱਡ ਕਰਾਸ ਵਲੋਂ ਊਧਮ ਸਿੰਘ ਦੇ ਸ਼ਹੀਦੀ ਦਿਵਸ ’ਤੇ ਸੈਮੀਨਾਰ

ਨਵਾਂਸ਼ਹਿਰ, 1 ਅਗਸਤ (ਜਸਬੀਰ ਸਿੰਘ ਨੂਰਪੁਰ) - ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸ. ਊਧਮ ਸਿੰਘ ਦੇ ਸ਼ਹੀਦੀ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਕੀਤੀ।

Ad Position 21
No active advertisement
ਅਜੀਤ ਡੈਸਕ 02-08-2026
ਨਵਾਂਸ਼ਹਿਰ, 1 ਅਗਸਤ (ਜਸਬੀਰ ਸਿੰਘ ਨੂਰਪੁਰ) - ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸ. ਊਧਮ ਸਿੰਘ ਦੇ ਸ਼ਹੀਦੀ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਕੀਤੀ। ਉਹਨਾਂ ਸੰਬੋਧਨ ਹੁੰਦਿਆਂ ਕਿਹਾ ਕਿ ਊਧਮ ਸਿੰਘ ਦਾ ਜਨਮ 26 ਦਸੰਬਰ 1899 ਨੂੰ ਸੁਨਾਮ ਵਿੱਚ ਹੋਇਆ ਸੀ। ਬਚਪਨ ਵਿੱਚ ਹੀ ਉਹਨਾਂ ਦੇ ਮਾਤਾ-ਪਿਤਾ ਦਾ ਦੇਹਾਂਤ ਹੋ ਗਿਆ ਸੀ ਜਿਸ ਕਰਕੇ ਉਹਨਾਂ ਨੂੰ ਤੇ ਭਰਾ ਨੂੰ ਅੰਮ੍ਰਿਤਸਰ ਦੇ ਯਤੀਮਖਾਨੇ ਵਿੱਚ ਦਾਖਲ ਕਰਵਾ ਦਿੱਤਾ ਗਿਆ ਸੀ। 1917-18 ਵਿੱਚ ਊਧਮ ਸਿੰਘ ਨੇ ਦਸਵੀਂ ਪਾਸ ਕੀਤੀ। ਥੋੜੇ ਸਮੇਂ ਤੋਂ ਬਾਅਦ ਉਹਨਾਂ ਦੇ ਭਰਾ ਦੀ ਮੌਤ ਵੀ ਹੋ ਗਈ। ਊਧਮ ਸਿੰਘ ਗਦਰ ਪਾਰਟੀ ਦੀਆਂ ਗਤੀਵਿਧੀਆਂ ਤੋਂ ਕਾਫੀ ਪ੍ਰਭਾਵਿਤ ਸੀ ਤੇ ਫਿਰ ਉਹ ਗਦਰ ਪਾਰਟੀ ਵਿੱਚ ਸ਼ਾਮਲ ਹੋ ਗਏ। ਖੁਦ ਆਪ ਉਹ 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਜਲਿਆਂਵਾਲੇ ਬਾਗ ਦੇ ਕਾਂਡ ਦੇ ਸਾਕੇ ਨੂੰ ਆਪਣੀ ਅੱਖਾਂ ਨਾਲ ਵੇਖਿਆ ਸੀ ਤੇ ਉਸ ਦਿਨ ਦੇ ਖੂਨੀ ਮੰਜਰ ਦੇਖ ਕੇ ਇਹ ਪ੍ਰਣ ਕੀਤਾ ਕਿ ਉਹ ਇਸ ਘਟਨਾ ਦੇ ਦੋਸ਼ੀ ਨੂੰ ਉਸ ਦੇ ਘਰ ਵਿਚ ਜਾ ਕੇ ਮਾਰੇਗਾ ਤੇ ਨਿਹੱਥੇ ਲੋਕਾਂ ਦੀ ਮੌਤ ਦਾ ਬਦਲਾ ਲਵੇਗਾ। ਇਹ ਸੁਪਨਾ ਉਹਨਾਂ ਦਾ 13 ਮਾਰਚ 1940 ਨੂੰ ਪੂਰਾ ਹੋਇਆ। ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸਾਨੂੰ ਸ. ਊਧਮ ਸਿੰਘ ਅਤੇ ਹੋਰ ਕ੍ਰਾਂਤੀਕਾਰੀ ਯੋਧਿਆ ਦੇ ਜੀਵਨ ਸੰਘਰਸ਼ ਬਾਰੇ ਪੜ੍ਹਨਾ ਚਾਹੀਦਾ ਹੈ। ਕੁਲਵੰਤ ਸਿੰਘ ਸਟਾਫ ਮੈਂਬਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਦਿਨੇਸ਼ ਕੁਮਾਰ, ਵਿਜੇ ਕੁਮਾਰ, ਮਨਜੀਤ ਸਿੰਘ, ਪਰਵੀਨ ਕੁਮਾਰੀ, ਕੁਲਵੰਤ ਸਿੰਘ, ਕੁਲਵਿੰਦਰ ਸਿੰਘ, ਪਰਵੇਸ਼ ਕੁਮਾਰ, ਅਤੇ ਮਰੀਜ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਲੂਮਾਜਰਾ ’ਚ ਐਸ.ਸੀ. ਮੁਹੱਲੇ ਨੂੰ ਜਾਂਦੀ ਲਿੰਕ ਸੜਕ ’ਚ ਬਣਿਆ ਕਾਜਵੇ ਖੱਡ ਦੀ ਭੇਟ ਚੜ੍ਹਿਆ ਲੈਮਰਿਨ ਟੈੱਕ ਸਕਿੱਲਜ਼ ਯੂ... ਅਗਲੀ ਖ਼ਬਰ ਮੱਕੀ ਦੀ ਸਬਸਿਡੀ ਲਈ ਖੇਤੀਬਾੜੀ ਅਫਸਰਾਂ ਵੱਲੋਂ ਪਿੰਡ-ਪਿੰਡ ਜਾ ਕੇ ਖੇਤਾਂ ਦਾ ਨਿਰੀਖਣ
Ad Position 24
No active advertisement