ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਨਵੇਂ ਸੈਸ਼ਨ ਦੀ ਅਰੰਭਤਾ
ਬੰਗਾ, 2 ਅਗਸਤ (ਧਰਮਵੀਰ ਪਾਲ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਕਾਲਜ ਪ੍ਰਿੰਸੀਪਲ ਡਾ. ਰਣਜੀਤ ਸਿੰਘ ਦੀ ਅਗਵਾਈ ਅਧੀਨ ਤੇ ਧਰਮ ਅਧਿਐਨ ਵਿਭਾਗ ਦੇ ਮੁਖੀ ਪ੍ਰੋ.
ਬੰਗਾ, 2 ਅਗਸਤ (ਧਰਮਵੀਰ ਪਾਲ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਕਾਲਜ ਪ੍ਰਿੰਸੀਪਲ ਡਾ. ਰਣਜੀਤ ਸਿੰਘ ਦੀ ਅਗਵਾਈ ਅਧੀਨ ਤੇ ਧਰਮ ਅਧਿਐਨ ਵਿਭਾਗ ਦੇ ਮੁਖੀ ਪ੍ਰੋ. ਕਮਲਜੀਤ ਕੌਰ ਦੀ ਦੇਖ-ਰੇਖ ਅਧੀਨ ਸੈਸ਼ਨ 2026-27 ਦੀ ਅਰੰਭਤਾ ਮੌਕੇ ਅਕਾਲ ਪੁਰਖ ਪ੍ਰਮਾਤਮਾ ਦਾ ਓਟ ਆਸਰਾ ਲੈਣ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਲੰਗਰ ਸੇਵਾ ਵਿੱਚ ਵਿਦਿਆਰਥੀਆਂ ਨੇ ਵੀ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸੇਵਾ-ਭਾਵਨਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਕਿਹਾ ਕਿ ਅਰਦਾਸ ਦੀ ਗੁਰਸਿੱਖੀ ਜੀਵਨ ਵਿਚ ਬਹੁਤ ਮਹੱਤਤਾ ਹੈ। ਕੋਈ ਵੀ ਕਾਰਜ ਸ਼ੁਰੂ ਕਰਨ ਤੋਂ ਪਹਿਲਾਂ ਜੇਕਰ ਉਸ ਅਕਾਲ ਪੁਰਖ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਜਾਵੇ ਤਾਂ ਸਾਰੇ ਕਾਰਜ ਸਫਲਤਾਪੂਰਵਕ ਸੰਪੂਰਨ ਹੋ ਜਾਂਦੇ ਹਨ। ਪ੍ਰੋ. ਗੁਰਸ਼ਾਨ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ।