02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਰਕਾਰੀ ਬੱਸਾਂ ਦੇ ਬੇੜੇ ’ਚ ਵੱਡਾ ਵਾਧਾ, 696 ਨਵੀਆਂ ਬੱਸਾਂ ਨਾਲ ਬਦਲੇਗੀ ਟਰਾਂਸਪੋਰਟ ਦੀ ਨੁਹਾਰ - ਸਤਨਾਮ ਜਲਾਲਪੁਰ

ਕਾਠਗੜ੍ਹ, 2 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਰਕਾਰੀ ਆਵਾਜਾਈ ਪ੍ਰਣਾਲੀ ਨੂੰ ਹੋਰ ਬਿਹਤਰ ਅਤੇ ਮਜ਼ਬੂਤ ਬਣਾਉਣ ਲਈ ਇੱਕ ਵੱਡਾ ਫੈਸਲਾ ਲੈਂਦਿਆਂ 696 ਨਵੀਆਂ ਸਰਕਾਰੀ ਬੱਸਾਂ ਦੀ ਖਰੀਦ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ ਨੇ ਦੱਸਿਆ ਕਿ ਸਰਕਾਰ ਦੇ ਇਸ ਇਤਿਹਾਸਕ ਕਦਮ ਨਾਲ ਪੰਜਾਬ ਦੇ ਟਰਾਂਸਪੋਰਟ ਬੇੜੇ ਨੂੰ ਵੱਡੀ ਮਜ਼ਬੂਤੀ ਮਿਲੇਗੀ ਤੇ ਆਮ ਯਾਤਰੀਆਂ ਨੂੰ ਹੋਰ ਸੁਵਿਧਾਜਨਕ ਤੇ ਆਰਾਮਦਾਇਕ ਸਫ਼ਰ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

Ad Position 21
No active advertisement
ਸਤਨਾਮ ਜਲਾਲਪੁਰ 03-08-2026
ਕਾਠਗੜ੍ਹ, 2 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਰਕਾਰੀ ਆਵਾਜਾਈ ਪ੍ਰਣਾਲੀ ਨੂੰ ਹੋਰ ਬਿਹਤਰ ਅਤੇ ਮਜ਼ਬੂਤ ਬਣਾਉਣ ਲਈ ਇੱਕ ਵੱਡਾ ਫੈਸਲਾ ਲੈਂਦਿਆਂ 696 ਨਵੀਆਂ ਸਰਕਾਰੀ ਬੱਸਾਂ ਦੀ ਖਰੀਦ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ ਨੇ ਦੱਸਿਆ ਕਿ ਸਰਕਾਰ ਦੇ ਇਸ ਇਤਿਹਾਸਕ ਕਦਮ ਨਾਲ ਪੰਜਾਬ ਦੇ ਟਰਾਂਸਪੋਰਟ ਬੇੜੇ ਨੂੰ ਵੱਡੀ ਮਜ਼ਬੂਤੀ ਮਿਲੇਗੀ ਤੇ ਆਮ ਯਾਤਰੀਆਂ ਨੂੰ ਹੋਰ ਸੁਵਿਧਾਜਨਕ ਤੇ ਆਰਾਮਦਾਇਕ ਸਫ਼ਰ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਸਰਕਾਰੀ ਬੱਸਾਂ ਦੀ ਕੁੱਲ ਗਿਣਤੀ 2,267 ਹੈ, ਜੋ ਇਨ੍ਹਾਂ ਨਵੀਆਂ ਬੱਸਾਂ ਦੇ ਸ਼ਾਮਲ ਹੋਣ ਤੋਂ ਬਾਅਦ ਵੱਧ ਕੇ 2,963 ਹੋ ਜਾਵੇਗੀ। ਇਨ੍ਹਾਂ 696 ਨਵੀਆਂ ਬੱਸਾਂ ਵਿੱਚੋਂ 309 ਬੱਸਾਂ ਪੀ.ਆਰ.ਟੀ.ਸੀ. ਤੇ 387 ਬੱਸਾਂ ਪਨਬੱਸ ਦੇ ਬੇੜੇ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ ਜਿਸ ਨਾਲ ਸਰਕਾਰੀ ਬੱਸਾਂ ਦੀ ਘਾਟ ਪੂਰੀ ਤਰ੍ਹਾਂ ਦੂਰ ਹੋ ਜਾਵੇਗੀ। ਸਤਨਾਮ ਜਲਾਲਪੁਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਨਵੀਆਂ ਬੱਸਾਂ ਵਿੱਚ ਯਾਤਰੀਆਂ ਦੀ ਸੁਰੱਖਿਆ ਤੇ ਸੁਵਿਧਾ ਨੂੰ ਮੁੱਖ ਰੱਖਦਿਆਂ ਕਈ ਆਧੁਨਿਕ ਤੇ ਹਾਈਟੈੱਕ ਵਿਸ਼ੇਸ਼ਤਾਵਾਂ ਦਿੱਤੀਆਂ ਜਾਣਗੀਆਂ ਜਿਨ੍ਹਾਂ ਵਿੱਚ ਜੀ.ਪੀ.ਐਸ. ਟਰੈਕਿੰਗ , ਡੈਸ਼ ਕੈਮ, ਸੀ.ਸੀ.ਟੀ.ਵੀ. ਕੈਮਰੇ ਤੇ ਈ-ਟਿਕਟਿੰਗ ਦੀ ਸਹੂਲਤ ਸ਼ਾਮਲ ਹੈ। ਇਸ ਨਾਲ ਯਾਤਰੀਆਂ ਨੂੰ ਇੱਕ ਸੁਰੱਖਿਅਤ, ਪਾਰਦਰਸ਼ੀ ਤੇ ਆਧੁਨਿਕ ਆਵਾਜਾਈ ਸੇਵਾ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਪੀ. ਐੱਮ. ਐੱਫ. ਐੱਮ. ਈ. ਸਕੀਮ ਤਹਿਤ ਜਾਗਰੂਕਤਾ-ਸਹਿ-ਸਿਖਲਾਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕੈਂਟਰ ਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਟੱਕਰ, ਇੱਕ ਗੰਭੀਰ ਜ਼ਖਮੀ
Ad Position 24
No active advertisement