05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ ਵੱਲੋਂ ਪਿੰਡ ਟੌਂਸਾ ਵਿਖੇ ਕਨਵੈਨਸ਼ਨ

ਰੱਤੇਵਾਲ/ਕਾਠਗੜ੍ਹ, 3 ਅਗਸਤ (ਅਸ਼ੋਕ ਕੁਮਾਰ ਲੀਲ, ਹਰਸਿਮਰਨ ਜੋਤ ਸਿੰਘ ਕਲੇਰ)- ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ ਦੇ ਸਥਾਨਕ ਯੂਨਿਟ ਵੱਲੋਂ ਟੌਂਸਾ ਵਿੱਚ ਨੌਜਵਾਨ ਕਨਵੈਨਸ਼ਨ ਕੀਤੀ ਗਈ ਜਿਸ ਦਾ ਉਦਘਾਟਨ ਕਰਦੇ ਹੋਏ ਸਾਥੀ ਕਰਨ ਸਿੰਘ ਰਾਣਾ ਜਨਰਲ ਸਕੱਤਰ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ ਨੇ ਸਾਰੇ ਨੌਜਵਾਨਾਂ ਅਤੇ ਪਿੰਡ ਦੇ ਮੋਹਤਬਰ ਲੋਕਾਂ ਨੂੰ ਵਧਾਈ ਦਿੱਤੀ ਕਿ ਫੈਡਰੇਸ਼ਨ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਚੰਗੇ ਨਤੀਜੇ ਆ ਰਹੇ ਹਨ। ਇਸੇ ਤਰ੍ਹਾਂ ਉਹਨਾਂ ਖੁਸ਼ੀ ਪ੍ਰਗਟ ਕੀਤੀ ਕਿ ਨੌਜਵਾਨ ਫੈਡਰੇਸ਼ਨ ਨੇ ਲੰਬੇ ਸਮੇਂ ਤੋਂ ਚੱਲ ਰਹੇ ਹਵਾ-ਪਾਣੀ ਦੇ ਪ੍ਰਦੂਸ਼ਣ ਵਿਰੁੱਧ ਸੰਘਰਸ਼ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ ਅਤੇ ਪ੍ਰਦੂਸ਼ਣ ਵਿਰੁੱਧ ਕੰਮ ਸ਼ੁਰੂ ਕਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 04-08-2026
ਰੱਤੇਵਾਲ/ਕਾਠਗੜ੍ਹ, 3 ਅਗਸਤ (ਅਸ਼ੋਕ ਕੁਮਾਰ ਲੀਲ, ਹਰਸਿਮਰਨ ਜੋਤ ਸਿੰਘ ਕਲੇਰ)- ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ ਦੇ ਸਥਾਨਕ ਯੂਨਿਟ ਵੱਲੋਂ ਟੌਂਸਾ ਵਿੱਚ ਨੌਜਵਾਨ ਕਨਵੈਨਸ਼ਨ ਕੀਤੀ ਗਈ ਜਿਸ ਦਾ ਉਦਘਾਟਨ ਕਰਦੇ ਹੋਏ ਸਾਥੀ ਕਰਨ ਸਿੰਘ ਰਾਣਾ ਜਨਰਲ ਸਕੱਤਰ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ ਨੇ ਸਾਰੇ ਨੌਜਵਾਨਾਂ ਅਤੇ ਪਿੰਡ ਦੇ ਮੋਹਤਬਰ ਲੋਕਾਂ ਨੂੰ ਵਧਾਈ ਦਿੱਤੀ ਕਿ ਫੈਡਰੇਸ਼ਨ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਚੰਗੇ ਨਤੀਜੇ ਆ ਰਹੇ ਹਨ। ਇਸੇ ਤਰ੍ਹਾਂ ਉਹਨਾਂ ਖੁਸ਼ੀ ਪ੍ਰਗਟ ਕੀਤੀ ਕਿ ਨੌਜਵਾਨ ਫੈਡਰੇਸ਼ਨ ਨੇ ਲੰਬੇ ਸਮੇਂ ਤੋਂ ਚੱਲ ਰਹੇ ਹਵਾ-ਪਾਣੀ ਦੇ ਪ੍ਰਦੂਸ਼ਣ ਵਿਰੁੱਧ ਸੰਘਰਸ਼ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ ਅਤੇ ਪ੍ਰਦੂਸ਼ਣ ਵਿਰੁੱਧ ਕੰਮ ਸ਼ੁਰੂ ਕਰ ਦਿੱਤਾ ਹੈ। ਉਨਾਂ ਬਲਾਚੌਰ ਹਲਕੇ ਦੇ ਸਾਰੇ ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਦੇ ਨੌਜਵਾਨਾਂ ਨੂੰ ਸੰਗਠਿਤ ਹੋਣ ਦੀ ਅਪੀਲ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਟੌਂਸਾ ਯੂਨਿਟ ਦੇ ਸਾਥੀ ਹਰ ਪਿੰਡ ਦੇ ਵਿੱਚ ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ ਦਾ ਯੂਨਿਟ ਬਣਾਉਣ ਵਿੱਚ ਮਦਦ ਕਰਨਗੇ। ਉਨਾਂ ਸੁਨੇਹਾ ਦਿੱਤਾ ਕਿ ਨੌਜਵਾਨਾਂ ਨੂੰ ਇੱਕ ਹੋ ਕੇ ਰੋਜ਼ਗਾਰ ਪ੍ਰਾਪਤੀ ਲਈ ਸੰਘਰਸ਼ਾਂ ਨੂੰ ਤੇਜ਼ ਕਰਨਾ ਹੋਵੇਗਾ। ਉਹਨਾਂ ਨੌਜਵਾਨਾਂ, ਔਰਤਾਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਆਪਣੇ-ਆਪਣੇ ਪਿੰਡ ਬਚਾਉਣ ਦੀ ਅਪੀਲ ਕੀਤੀ। ਇਸ ਮੌਕੇ ਬੀਬੀ ਸ਼ਸ਼ੀ ਰਾਣਾ ਸਾਬਕਾ ਸਰਪੰਚ ਤੇ ਸਰਪ੍ਰਸਤ, ਪਵਨ ਕੁਮਾਰ ਸਰਪ੍ਰਸਤ, ਬੀਬੀ ਸੁਖਵਿੰਦਰ ਕੌਰ ਪੰਚ, ਜਸਵੀਰ ਸਿੰਘ ਸਾਬਕਾ ਪੰਚ ਅਤੇ ਮੋਹਨ ਸਿੰਘ ਪ੍ਰਧਾਨ ਅਤੇ ਅਭੀ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
Ad Position 22
No active advertisement
ਪਿਛਲੀ ਖ਼ਬਰ ਸਾਈਂ ਕਾਲਜ ਵਿਖੇ ਨਸ਼ਾ ਮੁਕਤੀ ਦੀ ਚੁਕਾਈ ਸਹੁੰ ਅਗਲੀ ਖ਼ਬਰ ਮਹਾਨ ਉਦੇਸ਼ ਦੀ ਪੂਰਤੀ ਲਈ ਯਤਨਸ਼ੀਲ ਰਹਿਣ ਵਿਚ ਹੀ ਖੁਸ਼ੀ ਛੁਪੀ ਹੁੰਦੀ ਹੈ। -ਜਵਾਹਰ ਲਾਲ ਨਹਿਰੂ
Ad Position 24
No active advertisement