05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸਾਈਂ ਕਾਲਜ ਵਿਖੇ ਨਸ਼ਾ ਮੁਕਤੀ ਦੀ ਚੁਕਾਈ ਸਹੁੰ

ਜਾਡਲਾ, 3 ਅਗਸਤ (ਸੁਰਿੰਦਰ ਦੁੱਗਲ)- ਸਾਈਂ ਕਾਲਜ ਆਫ ਐਜੂਕੇਸ਼ਨ ਜਾਡਲਾ ਦੇ ਐਨ. ਐਸ.

Ad Position 21
No active advertisement
ਅਜੀਤ ਡੈਸਕ 04-08-2026
ਜਾਡਲਾ, 3 ਅਗਸਤ (ਸੁਰਿੰਦਰ ਦੁੱਗਲ)- ਸਾਈਂ ਕਾਲਜ ਆਫ ਐਜੂਕੇਸ਼ਨ ਜਾਡਲਾ ਦੇ ਐਨ.ਐਸ.ਐਸ ਯੂਨਿਟ ਵੱਲੋਂ ਕਾਲਜ ਪ੍ਰਿੰਸੀਪਲ ਡਾ. ਸੁਨੀਲਾ ਧੀਰ ਦੀ ਅਗਵਾਈ ਅਤੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਬਲਵਿੰਦਰ ਕੌਰ ਦੀ ਦੇਖ-ਰੇਖ ਹੇਠ ‘ਨਸ਼ਾ ਮੁਕਤ ਯੁਵਾ–ਵਿਕਸਿਤ ਭਾਰਤ’ ਮੁਹਿੰਮ ਤਹਿਤ ਨਸ਼ਾ ਮੁਕਤੀ ਸਹੁੰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਸਮੂਹ ਸਟਾਫ਼ ਨੇ ਨਸ਼ਿਆਂ ਤੋਂ ਦੂਰ ਰਹਿਣ, ਸਮਾਜ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਤੇ ਨਸ਼ਾ-ਮੁਕਤ ਭਾਰਤ ਦੀ ਉਸਾਰੀ ਲਈ ਆਪਣਾ ਯੋਗਦਾਨ ਪਾਉਣ ਦੀ ਸਹੁੰ ਚੁੱਕੀ। ਪ੍ਰਿੰਸੀਪਲ ਡਾ. ਸੁਨੀਲਾ ਧੀਰ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਨਸ਼ਾ-ਮੁਕਤ ਨੌਜਵਾਨ ਹੀ ਵਿਕਸਿਤ ਭਾਰਤ ਦੀ ਮਜ਼ਬੂਤ ਨੀਂਹ ਰੱਖ ਸਕਦੇ ਹਨ। ਕਾਲਜ ਦੇ ਚੇਅਰਮੈਨ ਪੀ.ਕੇ. ਜੌਹਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਹਰ ਨਾਗਰਿਕ ਦਾ ਫ਼ਰਜ਼ ਹੈ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਪਰਿਵਾਰ ਤੇ ਸਮਾਜ ਲਈ ਇੱਕ ਚੰਗੀ ਮਿਸਾਲ ਬਣੇ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਵਾਇਸ ਚੇਅਰਮੈਨ ਇੰਜੀਨੀਅਰ ਗੌਰਵ ਜੌਹਰ, ਮੈਨੇਜਿੰਗ ਡਾਇਰੈਕਟਰ ਅਨੁਪਮ ਜੌਹਰ, ਪ੍ਰਿੰਸੀਪਲ ਡਾ. ਸੁਨੀਲਾ ਧੀਰ, ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਬਲਵਿੰਦਰ ਕੌਰ, ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਦੇ ਆਉਣ ਨਾਲ ਨਵਾਂਸ਼ਹਿਰ ’ਚ ਕਮਜ਼ੋਰ ਹੋਵੇਗੀ ਕਾਂਗਰਸ - ਮਦਨ ਮੀਲੂ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਨੌਜਵਾਨ ਫੈਡਰੇਸ਼ਨ ਵੱਲੋਂ ਪਿੰਡ ਟੌਂਸਾ ਵਿਖੇ ਕਨਵੈਨਸ਼ਨ
Ad Position 24
No active advertisement